Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 4:23 pm

+91 90915 01313 , +91 90916 01313

punjabbanni@gmail.com
punjabbani@yahoo.com

ਬੀਤੇ ਇੱਕ ਹਫਤੇ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 06 ਮੁਕੱਦਮੇ ਦਰਜ, 08 ਜਣੇ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਬੀਤੇ ਇੱਕ ਹਫਤੇ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 06 ਮੁਕੱਦਮੇ ਦਰਜ, 08 ਜਣੇ ਗ੍ਰਿਫਤਾਰ : ਸਰਤਾਜ ਸਿੰਘ ਚਾਹਲ

ਬੀਤੇ ਇੱਕ ਹਫਤੇ ਦੌਰਾਨ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 06 ਮੁਕੱਦਮੇ ਦਰਜ, 08 ਜਣੇ ਗ੍ਰਿਫਤਾਰ : ਸਰਤਾਜ ਸਿੰਘ ਚਾਹਲ
ਓਪਰੇਸ਼ਨ ਸੰਪਰਕ ਤਹਿਤ ਸ਼ੇਰਪੁਰ ਵਿੱਚ ਸੈਮੀਨਾਰ ਕਰਵਾਇਆ
ਸੰਗਰੂਰ, 14 ਦਸੰਬਰ : “ਓਪਰੇਸ਼ਨ ਸੰਪਰਕ” ਤਹਿਤ ਸੰਗਰੂਰ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਸੰਕਲਪ ਨੂੰ ਹੋਰ ਮਜਬੂਤ ਕਰਨ ਲਈ ਸ਼ੇਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵੱਲੋਂ ਸ਼ੇਰਪੁਰ ਬਲਾਕ ਅਧੀਨ ਪੈਂਦੇ ਪਿੰਡ ਦੇ ਪੰਚਾਂ, ਸਰਪੰਚਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਦਾ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ । ਸਰਤਾਜ ਸਿੰਘ ਚਾਹਲ ਐਸ. ਐਸ. ਪੀ. ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 7 ਦਸੰਬਰ ਤੋਂ 13 ਦਸੰਬਰ ਤੱਕ ਡਰੱਗ ਦੇ 03 ਮੁਕੱਦਮੇ ਦਰਜ ਕਰਕੇ 05 ਕਥਿਤ ਦੋਸ਼ੀ ਕਾਬੂ ਕਰਕੇ 11 ਗ੍ਰਾਮ ਹੈਰੋਇਨ, 30 ਕਿੱਲੋਗ੍ਰਾਮ ਭੂੱਕੀ ਚੂਰਾ ਪੋਸਤ ਬ੍ਰਾਮਦ ਕਰਵਾਈ ਗਈ । ਉਨ੍ਹਾਂ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 03 ਮੁਕੱਦਮੇ ਦਰਜ ਕਰਕੇ 03 ਕਥਿਤ ਦੋਸ਼ੀ ਕਾਬੂ ਕਰਕੇ 20.250 ਲੀਟਰ ਸ਼ਰਾਬ ਠੇਕਾ ਦੇਸੀ ਅਤੇ 36 ਲੀਟਰ ਸ਼ਰਾਬ ਅੰਗਰੇਜੀ ਬ੍ਰਾਮਦ ਕਰਵਾਈ ਗਈ । ਇਸ ਤੋਂ ਇਲਾਵਾ ਦੜੇ ਸੱਟੇ ਦਾ ਧੰਦਾ ਕਰਨ ਵਾਲੇ 04 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 01 ਮੁਕੱਦਮਾ ਦਰਜ ਕਰਕੇ 18, 600 ਰੁਪਏ ਬ੍ਰਾਮਦ ਕਰਵਾਏ ਗਏ ਹਨ । ਜ਼ਿਲ੍ਹਾ ਪੁਲਿਸ ਮੁਖੀ ਨੇਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਖੇਡ ਕਲੱਬਾਂ ਅਤੇ ਮੋਹਤਬਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਹਫਤੇ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 29 ਪਿੰਡਾਂ ਤੇ ਕਸਬਿਆਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਐਸ. ਐਸ. ਪੀ ਨੇ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top