Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਫੌਜ ਵਿੱਚ ਭਰਤੀ ਸਬੰਧੀ ਕਰਵਾਈ ਕਰੀਅਰ ਕਾਨਫਰੰਸ

ਫੌਜ ਵਿੱਚ ਭਰਤੀ ਸਬੰਧੀ ਕਰਵਾਈ ਕਰੀਅਰ ਕਾਨਫਰੰਸ

ਫੌਜ ਵਿੱਚ ਭਰਤੀ ਸਬੰਧੀ ਕਰਵਾਈ ਕਰੀਅਰ ਕਾਨਫਰੰਸ
ਸੰਗਰੂਰ, 16 ਦਸੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਆਰਮੀ ਰਿਕਰੂਟਮੈਂਟ ਆਫਿਸ ਪਟਿਆਲਾ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਸਰਕਾਰੀ ਆਈ. ਟੀ. ਆਈ. ਸੁਨਾਮ ਊਧਮ ਸਿੰਘ ਵਾਲਾ ਵਿਖੇ ਕਰੀਅਰ ਕਾਨਫਰੰਸ ਕਰਵਾਈ ਗਈ । ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਫੌਜ ਵਿੱਚ ਭਰਤੀ ਹੋਣ ਸਬੰਧੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਆਰਮੀ ਰਿਕਰੂਟਮੈਂਟ ਆਫਿਸ ਪਟਿਆਲਾ ਤੋਂ ਕਰਨਲ ਜੀ. ਆਰ. ਐਸ. ਰਾਜਾ ਵੱਲੋਂ ਅਗਨੀਵੀਰ ਭਰਤੀ ਪ੍ਰਕਿਰਿਆ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ । ਉਹਨਾਂ ਵਿਦਿਆਰਥੀਆਂ ਨੂੰ ਫੌਜ ਵਿੱਚ ਤਕਨੀਕੀ ਕਾਡਰ, ਲਿਖਤੀ ਪ੍ਰੀਖਿਆ, ਫਿਜ਼ੀਕਲ ਟੈਸਟ ਆਦਿ ਬਾਰੇ ਜਾਣਕਾਰੀ ਮੁਹੱਈਆ ਕਰਵਾਈ । ਇਸ ਤੋਂ ਇਲਾਵਾ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਅਗਨੀਵੀਰ ਭਰਤੀ ਸਬੰਧੀ ਅਪਲਾਈ ਕਰਨ ਸਬੰਧੀ ਪ੍ਰਕਿਰਿਆ ਅਤੇ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਦੱਸਿਆ ਗਿਆ । ਸੈਸ਼ਨ ਦੇ ਅਖੀਰ ਵਿੱਚ ਵਿਦਿਆਰਥੀਆਂ ਵੱਲੋਂ ਲੋੜੀਂਦੀ ਜਾਣਕਾਰੀ ਸਬੰਧੀ ਸਵਾਲ ਜਵਾਬ ਵੀ ਕੀਤੇ ਗਏ । ਇਸ ਸੈਸ਼ਨ ਵਿੱਚ ਵੱਖ-ਵੱਖ ਟਰੇਡਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਮੌਕੇ ਆਈ. ਟੀ. ਆਈ. ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਵੱਲੋਂ ਇਹ ਪ੍ਰੋਗਰਾਮ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਦਫਤਰ ਅਤੇ ਆਰਮੀ ਰਿਕਰੂਟਮੈਂਟ ਆਫਿਸ ਪਟਿਆਲਾ ਦਾ ਧੰਨਵਾਦ ਕੀਤਾ ਗਿਆ ।

Advertisement
Advertisement
Advertisement
Advertisement
Scroll to Top