ਰਾਜ ਚੋਣ ਕਮਿਸ਼ਨ ਨੂੰ ਮਿਲੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ

ਦੁਆਰਾ: Punjab Bani ਪ੍ਰਕਾਸ਼ਿਤ :Monday, 16 December, 2024, 04:08 PM

ਰਾਜ ਚੋਣ ਕਮਿਸ਼ਨ ਨੂੰ ਮਿਲੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ : ਪੰਜਾਬ ਵਿਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਕਾਂਗਰਸ ਦੇ ਇਕ ਵਫ਼ਦ ਨੇ ਰਾਜ ਚੋਣ ਕਮਿਸ਼ਨ ਰਾਜ ਕੁਮਾਰ ਚੌਧਰੀ ਨਾਲ ਮੁਲਾਕਾਤ ਕੀਤੀ ਹੈ । ਉਨ੍ਹਾਂ ਨੇ ਸੱਤਾਧਾਰੀ ਆਮ ਆਦਮੀ ਪਾਰਟੀ `ਤੇ ਚੋਣਾਂ `ਚ ਧੱਕੇਸ਼ਾਹੀ ਦਾ ਦੋਸ਼ ਲਗਾਇਆ ਹੈ । ਉਨ੍ਹਾਂ ਕਿਹਾ ਕਿ ਪੁਲਸ ਸਰਕਾਰ ਦੀਆਂ ਹਦਾਇਤਾਂ ’ਤੇ ਕੰਮ ਕਰ ਰਹੀ ਹੈ । ਉਨ੍ਹਾਂ ਦੇ ਉਮੀਦਵਾਰਾਂ ਦੀ ਕੁੱਟਮਾਰ ਕੀਤੀ ਗੲ ੀ। ਨਾਮਜ਼ਦਗੀਆਂ ਵੀ ਦਾਖ਼ਲ ਨਹੀਂ ਹੋਣ ਦਿਤੀਆਂ ਗਈਆਂ । ਉਨ੍ਹਾਂ ਨੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਹੀ ਮੰਗ ਕੀਤੀ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ `ਤੇ ਵੀ ਨਿਸ਼ਾਨਾ ਸਾਧਿਆ । ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਹਦਾਇਤਾਂ `ਤੇ ਕੰਮ ਕਰ ਰਹੇ ਹਨ । ਇਸ ਮੌਕੇ ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਨੇਤਾ ਡੱਲੇਵਾਲ ਦੇ ਮਾਮਲੇ ਵਿਚ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਚਾਹੀਦੀ ਹੈ ।