Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 10:41 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਹੋਈ

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਹੋਈ

ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਹੋਈ
ਪਟਿਆਲਾ 16 ਦਸੰਬਰ : ਪੰਜਾਬ ਸਟੇਟ ਕਰਮਚਾਰੀ ਦਲ ਦੀ ਇਕੱਤਰਤਾ ਪਟਿਆਲਾ ਵਿਖੇ ਸੂਬਾਈ ਪ੍ਰਧਾਨ ਸ. ਹਰੀ ਸਿੰਘ ਟੌਹੜਾ ਦੀ ਅਗਵਾਈ ਹੇਠ ਹੋਈ । ਸ. ਟੌਹੜਾ ਨੇ ਪੰਜਾਬ ਸਰਕਾਰ ਨੂੰ ਜੋਰ ਦੇ ਕੇ ਆਖਿਆ ਕਿ ਜੋ ਵਾਅਦੇ ਸਰਕਾਰ ਨੇ ਮੁਲਾਜਮਾ ਨਾਲ ਕੀਤੇ ਸਨ । ਉਨ੍ਹਾਂ ਵਾਅਦਿਆ ਦੀ ਪੂਰਤੀ ਸਰਕਾਰ ਵੱਲੋਂ ਨਹੀ ਕੀਤੀ ਗਈ ਅਤੇ ਨਾ ਹੀ ਮੁਲਾਜਮਾ ਦੀ ਪੁਰਾਣੀ ਪੈਨਸ਼ਨ ਅਜੇ ਤੱਕ ਬਹਾਲ ਕੀਤੀ ਗਈ ਹੈ । ਜਿਹੜੇ ਕਰਮਚਾਰੀ ਵਰਕਚਾਰਜ, ਦਿਹਾੜੀਦਾਰ ਆਉਟਸੋਰਸਿੰਗ ਤੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਵੀ ਅਜੇ ਤੱਕ ਰੈਗੂਲਰ ਨਹੀ ਕੀਤਾ ਗਿਆ । ਕੇਂਦਰ ਸਰਕਾਰ ਵੱਲੋਂ ਮੁਲਾਜਮਾ ਨੂੰ 53% ਡੀ.ਏ ਦਿੱਤਾ ਜਾ ਰਿਹਾ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਮੁਲਾਜਮਾ ਨੂੰ 42 % ਡੀ. ਏ. ਦਿੱਤਾ ਜਾ ਰਿਹਾ ਹੈ, ਜੋ ਕਿ 11 % ਘੱਟ ਹੈ, ਜਿਹੜੇ ਕਰਮਚਾਰੀ ਸਾਲ 2016 ਤੋਂ ਪਹਿਲਾ ਰਿਟਾਇਰ ਹੋਏ ਹਨ ਉਨ੍ਹਾਂ ਰਿਟਾਇਰੀ ਕਰਮਚਾਰੀ ਨੂੰ 2.45 ਨਾਲ ਪੈਨਸ਼ਨ ਦਿੱਤੀ ਜਾ ਰਹੀ ਹੈ ਜਦਕਿ ਸਾਲ 2016 ਤੋਂ ਬਾਅਦ ਰਿਟਾਇਰੀ ਕਰਮਚਾਰੀਆਂ ਨੂੰ 2.59 ਨਾਲ ਬਣਦੀ ਪੈਨਸ਼ਨ ਦਿੱਤੀ ਜਾ ਰਹੀ ਹੈ । ਸ. ਟੌਹੜਾ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾ ਵਿੱਚ ਪੁਨਰਗਠਨ ਦਾ ਬਹਾਨਾ ਬਣਾ ਕੇ ਸਾਰੀਆਂ ਪੋਸਟਾ ਸਰਪਲੱਸ ਕਰ ਦਿੱਤੀਆਂ ਗਈਆਂ ਹਨ । ਇਸ ਤਰ੍ਹਾ ਕਰਨ ਨਾਲ ਨਵੀ ਭਰਤੀ ਨਹੀ ਹੋ ਰਹੀ । ਇਸ ਇਕੱਤਰਤਾ ਵਿੱਚ ਹੋਰਨਾ ਤੋ ਇਲਾਵਾ ਅਸ਼ਵਨੀ ਜੋਸੀ, ਨਿਰਭੈਅ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ ਭਿੰਦਰ, ਗੁਰਮੀਤ ਸਿੰਘ ਬੇਨਰਾ, ਪਵਿੱਤਰ ਮੌੜ, ਜਸਪਾਲ ਸਿੰਘ ਦਰੋਗੇਵਾਲਾ, ਅਮਰੀਕ ਸਿੰਘ ਫਰਵਾਈ, ਅਵਤਾਰ ਸਿੰਘ ਕਾਂਗੜਾ, ਹਰਪ੍ਰੀਤ ਸਿੰਘ ਚੌਂਦਾ, ਗੁਰਮੀਤ ਸਿੰਘ ਖੇੜੀ, ਬਲਬੀਰ ਸਿੰਘ ਬਡਰੁੱਖਾ ਆਦਿ ਤੋਂ ਇਲਾਵਾ ਹੋਰ ਸੀਨੀਅਰ ਆਗੂ ਵੀ ਸ਼ਾਮਿਲ ਹੋਏ ।

Advertisement
Advertisement
Advertisement
Advertisement
Scroll to Top