ਪਾਰਟੀ ਵਿਰੋਧੀ ਸਰਗਰਮੀਆਂ ਦੇ ਚਲਦਿਆਂ ਪੰਜਾਬ ਭਾਜਪਾ ਨੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਬਾਹਰ
ਦੁਆਰਾ: Punjab Bani ਪ੍ਰਕਾਸ਼ਿਤ :Monday, 16 December, 2024, 05:29 PM

ਪਾਰਟੀ ਵਿਰੋਧੀ ਸਰਗਰਮੀਆਂ ਦੇ ਚਲਦਿਆਂ ਪੰਜਾਬ ਭਾਜਪਾ ਨੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਪਾਰਟੀ ’ਚੋਂ ਕੱਢਿਆ ਬਾਹਰ
ਚੰਡੀਗੜ੍ਹ : ਜਲੰਧਰ `ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਕਾਰਵਾਈ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ `ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਸਮੇਤ 12 ਆਗੂਆਂ ਨੂੰ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਸਾਰਿਆਂ `ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਦੋਸ਼ ਲਗਾਇਆ ਹੈ ।