Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਨੇ ਕੀਤਾ ਆਰ. ਟੀ. ਏ. ਦਫ਼ਤਰ ਦੇ ਦੋ ਮੁਲਾਜ਼ਮਾਂ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਆਰ. ਟੀ. ਏ. ਦਫ਼ਤਰ ਦੇ ਦੋ ਮੁਲਾਜ਼ਮਾਂ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਪੰਜਾਬ ਵਿਜੀਲੈਂਸ ਨੇ ਕੀਤਾ ਆਰ. ਟੀ. ਏ. ਦਫ਼ਤਰ ਦੇ ਦੋ ਮੁਲਾਜ਼ਮਾਂ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਚੰਡੀਗੜ੍ਹ : ਪੰਜਾਬ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ. ਟੀ. ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸਿ਼ਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿ਼ਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸਿ਼ਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top