Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 9:55 pm

+91 90915 01313 , +91 90916 01313

punjabbanni@gmail.com
punjabbani@yahoo.com

ਜਗਜੀਤ ਸਿੰਘ ਡੱਲੇਵਾਲ ਨਾਲ਼ 17 ਨੂੰ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਕਰੇਗਾ ਮੁਲਾਕਾਤ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ

ਜਗਜੀਤ ਸਿੰਘ ਡੱਲੇਵਾਲ ਨਾਲ਼ 17 ਨੂੰ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਕਰੇਗਾ ਮੁਲਾਕਾਤ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ

ਜਗਜੀਤ ਸਿੰਘ ਡੱਲੇਵਾਲ ਨਾਲ਼ 17 ਨੂੰ ਪੰਥਕ ਆਗੂਆਂ ਦਾ ਉੱਚ ਪੱਧਰੀ ਵਫ਼ਦ ਕਰੇਗਾ ਮੁਲਾਕਾਤ : ਭਾਈ ਮੋਹਕਮ ਸਿੰਘ, ਭੋਮਾ, ਸਖੀਰਾ
ਜੇਕਰ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰਾ ਪੰਜਾਬ ਸੜਕਾਂ ਤੇ ਆ ਜਾਵੇਗਾ
ਚੰਡੀਗੜ੍ਹ : ਸਰਬੱਤ ਖਾਲਸਾ ਦੇ ਮੁੱਖ ਪ੍ਰਬੰਧਕ, ਦਮਦਮੀ ਟਕਸਾਲ ਦੇ ਆਗੂ ਭਾਈ ਮੋਹਕਮ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਪੰਥਕ ਆਗੂ, ਭਾਈ ਜਰਨੈਲ ਸਿੰਘ ਸਖੀਰਾ ਨੇ ਇੱਕ ਸਾਂਝੇ ਲਿਖਤੀ ਬਿਆਨ ਰਾਹੀਂ ਕੇਂਦਰ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਜੇਕਰ ਕਿਸਾਨੀ ਹਿੱਤਾਂ ਲਈ ਮਰਨ ਵਰਤ ਤੇ ਬੈਠੇ ਕਿਸਾਨ ਆਗੂ
ਜਗਜੀਤ ਸਿੰਘ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰਾ ਪੰਜਾਬ ਸੜਕਾਂ ਤੇ ਆ ਜਾਵੇਗਾ । ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਜਿਨ੍ਹਾਂ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਤੇ ਬੈਠੇ ਹਨ । ਉਹ ਮੰਗਾਂ ਕੇਂਦਰ ਸਰਕਾਰ ਨੂੰ ਤੁਰੰਤ ਮੰਨ ਕੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣੀ ਚਾਹੀਦੀ । ਉਹਨਾਂ ਕਿਹਾ ਜੇਕਰ ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਜਾਂ ਮੈਂ ਨਾ ਮਾਨੂੰ ਦੀ ਨੀਤੀ ਤਹਿਤ ਜਗਜੀਤ ਸਿੰਘ ਡੱਲੇਵਾਲ ਦਾ ਕੋਈ ਜਾਨੀ ਨੁਕਸਾਨ ਹੋਇਆ ਤਾਂ ਸਾਰੇ ਦੇਸ਼ ਦਾ ਕਿਸਾਨੀ ਸੰਘਰਸ਼ ਇੱਕ ਵਾਰ ਫਿਰ ਦਿੱਲੀ ਦੀਆਂ ਬਰੂਹਾਂ ਤੇ ਆ ਜਾਵੇਗਾ । ਉਹਨਾਂ ਕਿਹਾ ਡੱਲੇਵਾਲ ਪਹਿਲਾਂ ਹੀ ਕੈਂਸਰ ਦਾ ਮਰੀਜ਼ ਹੈ ਮਰਨ ਵਰਤ ਕਰਕੇ ਉਸ ਦਾ ਕਦੇ ਵੀ ਹਾਰਟ ਅਟੈਕ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ । ਉਹਨਾਂ ਕਿਹਾ ਕੇਂਦਰ ਸਰਕਾਰ ਦੀ ਕਿਸਾਨ ਮਾਰੂ ਨੀਤੀਆਂ ਤਹਿਤ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਜਿਥੇ ਅੱਜ ਖ਼ੁਦਕੁਸ਼ੀਆਂ ਦੇ ਰਾਹ ਪਿਆ ਹੈ, ਉਥੇ ਉਹਨਾਂ ਦੇ ਕਿਸਾਨ ਆਗੂ ਸ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਕਿਸਾਨੀ ਹਿੱਤਾਂ ਕਾਰਨ ਆਪਣੀ ਜਾਨ ਵੀ ਦਾਅ ਤੇ ਲਾਉਂਣੀ ਪੈ ਰਹੀ ਹੈ । ਉਨ੍ਹਾਂ ਸਮੁੱਚੀਆਂ ਕਿਸਾਨ ਜਥੇਬੰਦੀਆਂ, ਸੰਤਾਂ ਮਹਾਪੁਰਸ਼ਾਂ, ਪੰਥਕ ਜਥੇਬੰਦੀਆਂ, ਮਜ਼ਦੂਰ ਯੂਨੀਅਨਾਂ, ਬੁਧੀਜੀਵੀਆਂ, ਪੱਤਰਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਸਭ ਆਪਸੀ ਨੂੰ ਮੱਤਾਦੇਣ ਦੀ ਬਜਾਏ ਸਾਰੇ ਮਤਭੇਦ ਭੁਲਾ ਕੇ ਸੰਕਟ ਦੀ ਘੜੀ ਇੱਕ ਮੁਠਤਾ ਦਾ ਪ੍ਰਗਟਾਵਾ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਦੀ ਪਿੱਠ ਤੇ ਆ ਕੇ ਉਸ ਨਾਲ਼ ਚਟਾਨ ਵਾਂਗ ਖੜ੍ਹਨ ਤੇ ਉਸਦੇ ਗੋਡੇ ਨਾਲ ਆ ਕੇ ਬੈਠਣ, ਬਾਅਦ ਵਿੱਚ ਸ਼ਰਧਾਂਜਲੀਆਂ ਦੇਣ ਦਾ ਕੋਈ ਫਾਇਦਾ ਨਹੀਂ । ਉਹਨਾਂ ਦੱਸਿਆ ਕਿ ਸਵੇਰੇ 17 ਦਸੰਬਰ ਨੂੰ ਇੱਕ ਵਜੇ ਪੰਥਕ ਆਗੂਆਂ ਦਾ ਇੱਕ ਉੱਚ ਪੱਧਰੀ ਵਫ਼ਦ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇਗਾ ।

Advertisement
Advertisement
Advertisement
Advertisement
Scroll to Top