ਸੰਯੁਕਤ ਕਿਸਾਨ ਮੋਰਚੇ ਕਰੇਗਾ ਦੇਸ਼ ਭਰ ਵਿਚ 23 ਦਸੰਬਰ ਨੂੰ ਪ੍ਰਦਰਸ਼ਨ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ

ਦੁਆਰਾ: Punjab Bani ਪ੍ਰਕਾਸ਼ਿਤ :Sunday, 15 December, 2024, 05:43 PM

ਸੰਯੁਕਤ ਕਿਸਾਨ ਮੋਰਚੇ ਕਰੇਗਾ ਦੇਸ਼ ਭਰ ਵਿਚ 23 ਦਸੰਬਰ ਨੂੰ ਪ੍ਰਦਰਸ਼ਨ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਕਿ 23 ਦਸੰਬਰ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ, ਇਹ ਐਲਾਨ ਕਰਦਿਆਂ ਉਨ੍ਹਾਂ ਸ਼ੰਭੂ ਤੇ ਖਨੌਰੀ ਬਾਰਡਰ `ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ । ਹੁਣ ਸੰਯੁਕਤ ਕਿਸਾਨ ਮੋਰਚਾ ਵੀ ਕਿਸਾਨ ਅੰਦੋਲਨ ਦੇ ਹੱਕ ਵਿਚ ਨਿਤਰ ਗਿਆ ਹੈ । ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਬੋਲਦਿਆਂ ਕਿਹਾ ਕਿ ਕੱਲ੍ਹ ਆਲ ਇੰਡੀਆ ਸੰਯੁਕਤ ਕਿਸਾਨ ਮੋਰਚੇ ਦੀ ਆਨ ਲਾਈਨ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਸੂਬਿਆਂ ਦੇ 30 ਨੁਮਾਇੰਦੇ ਸ਼ਾਮਲ ਹੋਏ ਹੋਏ। ਮੀਟਿੰਗ ਵਿਚ ਕਿਸਾਨੀ ਅੰਦੋਲਨ ਬਾਰੇ ਗੱਲਬਾਤ ਕੀਤੀ ਗਈ । ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਨੇ ਮਰਨ ਵਰਤ `ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰ ਅੰਦਾਜ਼ ਕੀਤਾ ਹੈ ਤੇ ਸ਼ਾਂਤਮਈ ਢੰਗ ਨਾਲ ਦਿੱਲੀ ਜਾ ਰਹੇ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਹੈ । ਦੱਸਣਯੋਗ ਹੈ ਕਿ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਚਿੱਠੀ ਲਿਖ ਕੇ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਬੀ. ਕੇ. ਯੂ. ਉਗਰਾਹਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇੱਕਜੁਟ ਹੋ ਕੇ 23 ਦਸੰਬਰ ਨੂੰ ਦੇਸ਼ ਭਰ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ ।