Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:42 pm

+91 90915 01313 , +91 90916 01313

punjabbanni@gmail.com
punjabbani@yahoo.com

20ਵੇਂ ਦਿਨ ਵੀ ਭੁੱਖ ਹੜ੍ਹਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਕੋਈ ਵੀ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ

20ਵੇਂ ਦਿਨ ਵੀ ਭੁੱਖ ਹੜ੍ਹਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਕੋਈ ਵੀ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ

20ਵੇਂ ਦਿਨ ਵੀ ਭੁੱਖ ਹੜ੍ਹਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੀਤਾ ਕੋਈ ਵੀ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ
ਸੰਗਰੂਰ : ਕਿਸਾਨੀ ਮੰਗਾਂ ਲਈ ਖਨੌਰੀ ਬਾਰਡਰ ਤੇ ਭੁੱਖ ਹੜ੍ਹਤਾਲ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਿਥੇ 20ਵੇਂ ਦਿਨ ਵਿਚ ਦਾਖਲ ਹੋ ਗਿਆ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕੋਈ ਵੀ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ ਕੀਤਾ ਤੇ ਕਿਹਾ ਕਿ ਜੇਕਰ ਸਰਕਾਰ ਨੂੰ ਉਨ੍ਹਾਂ ਦੀ ਸਿਹਤ ਦੀ ਚਿੰਤਾ ਹੈ ਤਾਂ ਮੰਗਾਂ ਮੰਨ ਲਵੇ । ਜਗਜੀਤ ਸਿੰਘ ਡੱਲੇਵਾਲ ਨਾਲ ਇਸ ਮੌਕੇ ਉਨ੍ਹਾਂ ਦਾ ਪੋਤਰਾ ਵੀ ਮੌਜੂਦ ਸੀ । ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਪੁੱਛਣ ਪਹੁੰਚੇ ਸਰਕਾਰੀ ਅਧਿਕਾਰੀਆਂ ਨੇ ਬੇਸ਼ਕ ਕਿਸਾਨ ਨੇਤਾ ਡੱਲੇਵਾਲ ਨੂੰ ਉਨ੍ਹਾਂ ਦੀ ਮੌਜੂਦਾ ਸਿਹਤ ਦਾ ਹਵਾਲਾ ਦਿੰਦਿਆਂ ਟ੍ਰੀਟਮੈਂਟ ਕਰਵਾਉਣ ਲਈ ਆਖਿਆ ਪਰ ਜਗਜੀਤ ਡੱਲੇਵਾਲ ਨੇ ਸਪੱਸ਼ਟ ਤੌਰ ਤੇ ਸਰਕਾਰੀ ਟ੍ਰੀਟਮੈਂਟ ਲੈਣ ਤੋਂ ਇਨਕਾਰ ਕੀਤਾ । ਹਾਲਾਂਕਿ ਪ੍ਰਸ਼ਾਸਨ ਨੇ ਇਸ ਮੌਕੇ ਕਿਹਾ ਕਿ ਦੋ ਐਂਬੂਲੈਂਸ ਖੜੀ ਕਰ ਰਹੇ ਹਾਂ ਤਾਂ ਜੋ ਲੋੜ ਪੈਣ ਉਪਰ ਇਨ੍ਹਾਂ ਦੀ ਵਰਤੋਂ ਕੀਤੀ ਜਾ ਸਕੇ ਤਾਂ ਉਸਨੂੰ ਅਸੀ ਸਵੀਕਾਰ ਕਰ ਲਿਆ ਹੈ । ਜਗਜੀਤ ਡੱਲੇਵਾਲ ਨੇ ਡੀ. ਜੀ. ਪੀ. ਨੂੰ ਕਿਹਾ ਕਿ ਉਨ੍ਹਾਂ ਦੀ ਜਾਨ ਤੋਂ ਜ਼ਰੂਰੀ 700 ਕਿਸਾਨਾਂ ਦੀਆਂ ਜਾਨਾਂ ਹਨ, ਜੇਕਰ ਇੰਨੀ ਚਿੰਤਾ ਉਹਨਾਂ ਦੀ ਸਿਹਤ ਦੀ ਹੈ ਤਾਂ ਸਰਕਾਰ ਮੰਗਾਂ ਨੂੰ ਮੰਨੇ ।
ਵਿਨੇਸ਼ ਫੋਗਾਟ ਨੇ ਵੀ ਡੱਲੇਵਾਲ ਨਾਲ ਕੀਤੀ ਮੁਲਾਕਾਤ :
ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਖਨੌਰੀ ਸਰਹੱਦ `ਤੇ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ । ਮੁਲਾਕਾਤ ਉਪਰੰਤ ਮਹਿਲਾ ਪਹਿਲਵਾਨ ਨੇ ਕਿਹਾ ਕਿ ਉਹ ਇਥੇ ਡੱਲੇਵਾਲ ਦੀ ਸਿਹਤ ਦਾ ਹਾਲ ਜਾਨਣ ਪਹੁੰਚੀ ਹੈ ਅਤੇ ਡੱਲੇਵਾਲ ਦਾ ਸਾਥ ਦੇਣ ਆਈ ਹੈ । ਉਸ ਨੇ ਸਾਰਿਆਂ ਧਿਰਾਂ ਅਤੇ ਲੋਕਾਂ ਨੂੰ ਇਸ ਸੰਘਰਸ਼ ਵਿੱਚ ਕਿਸਾਨ ਆਗੂ ਦਾ ਸਾਥ ਦੇਣ ਲਈ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਸਾਡੇ ਭਵਿੱਖ ਲਈ ਮਰਨ ਵਰਤ `ਤੇ ਬੈਠੇ ਹਨ । ਉਸ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਪਹਿਲ ਦੇ ਆਧਾਰ `ਤੇ ਕਿਸਾਨਾਂ ਦੇ ਮਸਲੇ ਹੱਲ ਕਰੇ ।

Advertisement
Advertisement
Advertisement
Advertisement
Scroll to Top