Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 12:00 pm

+91 90915 01313 , +91 90916 01313

punjabbanni@gmail.com
punjabbani@yahoo.com

ਸਕੂਲ ਦੇ ਅੰਦਰ ਹੀ ਸਕੂਲ ਬਸ ਦੇ ਸੱਤ ਸਾਲਾਂ ਬੱਚੀ ਤੇ ਚੜ੍ਹਨ ਕਾਰਨ ਹੋਈ ਦਰਦਨਾਕ ਮੌਤ

ਸਕੂਲ ਦੇ ਅੰਦਰ ਹੀ ਸਕੂਲ ਬਸ ਦੇ ਸੱਤ ਸਾਲਾਂ ਬੱਚੀ ਤੇ ਚੜ੍ਹਨ ਕਾਰਨ ਹੋਈ ਦਰਦਨਾਕ ਮੌਤ

ਸਕੂਲ ਦੇ ਅੰਦਰ ਹੀ ਸਕੂਲ ਬਸ ਦੇ ਸੱਤ ਸਾਲਾਂ ਬੱਚੀ ਤੇ ਚੜ੍ਹਨ ਕਾਰਨ ਹੋਈ ਦਰਦਨਾਕ ਮੌਤ
ਲੁਧਿਆਣਾ : ਪੰਜਾਬ ਦੇ ਮਹਾਨਗਰ ਲੁਧਿਆਣਾ ਦੇ ਸੈਕਟਰ 32 ਸਥਿਤ ਬੀ. ਸੀ. ਐਮ. ਸਕੂਲ ਵਿੱਚ ਅੱਜ ਉੁਸ ਵੇਲੇ ਭੜਥੂ ਪੈ ਗਿਆ ਜਦੋਂ ਸਕੂਲ ਦੇ ਅੰਦਰ ਹੀ ਇੱਕ ਬੱਸ ਦੂਜੀ ਜਮਾਤ ਦੇ ਵਿਦਿਆਰਥੀ ਦੇ ਉੱਪਰ ਚੜ੍ਹ ਗਈ । ਲੜਕੀ ਕਿਨ੍ਹਾਂ ਹਾਲਾਤਾਂ `ਚ ਬੱਸ ਦੇ ਹੇਠਾਂ ਆਈ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ । ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਕਈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਤਾਂ ਦੇਖਿਆ ਕਿ ਇੱਕ ਲੜਕੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ । ਲੜਕੀ ਦੀਆਂ ਅੱਖਾਂ ਬਾਹਰ ਸਨ ਅਤੇ ਉਸ ਦੇ ਚਿਹਰੇ `ਤੇ ਬੱਸ ਦੇ ਟਾਇਰ ਦੇ ਨਿਸ਼ਾਨ ਸਨ । ਲੋਕਾਂ ਮੁਤਾਬਕ ਲੜਕੀ ਦੀ ਮੌਕੇ `ਤੇ ਹੀ ਮੌਤ ਹੋ ਗਈ । ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਅਮਾਇਰਾ ਆਪਣੇ ਮਾਪਿਆਂ ਦੀ ਇਕਲੌਤੀ ਧੀ ਸੀ । ਜਾਣਕਾਰੀ ਦਿੰਦੇ ਹੋਏ ਅਮਿਤ ਵਿੱਜ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਇਆ ਤਾਂ ਦੇਖਿਆ ਕਿ ਸਕੂਲ ਪ੍ਰਸ਼ਾਸਨ ਇਕ ਬੱਚੀ ਨੂੰ ਸਕੂਲ ਵੈਨ `ਚ ਬਿਠਾ ਕੇ ਲਿਜਾ ਰਿਹਾ ਸੀ। ਲੜਕੀ ਦੀ ਮੌਕੇ `ਤੇ ਹੀ ਮੌਤ ਹੋ ਗਈ। ਲੜਕੀ ਦਾ ਨਾਂ ਅਮਾਇਰਾ ਹੈ । ਲੜਕੀ ਦੀ ਰਿਸ਼ਤੇਦਾਰ ਸ਼ਾਂਤੀ ਨੇ ਸਵੇਰੇ ਦੱਸਿਆ ਕਿ ਅਮਾਇਰਾ ਦੇ ਪਿਤਾ ਅਨੁਰਾਗ ਆਰ. ਐਂਡ. ਡੀ. ਸਕੂਲ ਦੇ ਪ੍ਰਿੰਸੀਪਲ ਹਨ। ਉਸ ਨੇ ਜਾ ਕੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ । ਹੁਣ ਸਕੂਲ ਪ੍ਰਸ਼ਾਸਨ ਗੇਟ ਨਹੀਂ ਖੋਲ੍ਹ ਰਿਹਾ । ਪਰਿਵਾਰਕ ਮੈਂਬਰਾਂ ਵਿੱਚ ਸਕੂਲ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਹੈ। ਥਾਣਾ ਡਿਵੀਜ਼ਨ ਨੰਬਰ 7 ਦੇ ਐਸਐਚਓ ਭੁਪਿੰਦਰ ਸਿੰਘ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਹਨ । ਪੁਲਸ ਮੁਤਾਬਕ ਮਾਮਲੇ ਦੀ ਪੂਰੀ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਕਿ ਹਾਦਸਾ ਕਿਵੇਂ ਵਾਪਰਿਆ ।

Advertisement
Advertisement
Advertisement
Advertisement
Scroll to Top