ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰ ਨੂੰ ਵਾਰਡ ਨੰਬਰ 11 ਤੋਂ ਐਲਾਨਿਆ ਉਮੀਦਵਾਰ

ਦੁਆਰਾ: Punjab Bani ਪ੍ਰਕਾਸ਼ਿਤ :Monday, 16 December, 2024, 12:08 PM

ਨਗਰ ਨਿਗਮ ਚੋਣਾਂ
ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰ ਨੂੰ ਵਾਰਡ ਨੰਬਰ 11 ਤੋਂ ਐਲਾਨਿਆ ਉਮੀਦਵਾਰ
ਦੇਸ਼ ਲਈ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਦੀਆਂ ਜਨਤਾ ਨੂੰ ਵੋਟਾਂ ਪਾਉਣ ਦੀ ਅਪੀਲ : ਜ਼ਿਲ੍ਹਾ ਜਥੇਬੰਦੀ
ਪਟਿਆਲਾ 16 ਦਸੰਬਰ : ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਨੂੰ ਨਗਰ ਨਿਗਮ ਚੋਣਾਂ ਦੌਰਾਨ ਉਮੀਦਵਾਰ ਐਲਾਨਿਆ ਗਿਆ ਹੈ ।ਵਾਰਡ ਨੰਬਰ 11 ਤੋਂ ਆਜ਼ਾਦੀ ਘੁਲਾਟੀਏ ਹਰਚਰਨ ਸਿੰਘ ਦੇ ਪਰਿਵਾਰ ਪੋਤਰੇ ਅਮਰਪ੍ਰੀਤ ਸਿੰਘ ਬੋਬੀ ਜ਼ਿਲ੍ਹਾ ਪ੍ਰਧਾਨ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਧਰਮਪਤਨੀ ਬੀਬਾ ਸਿਰਤਾਜ ਕੋਰ ਨੂੰ ਨਗਰ ਨਿਗਮ ਚੋਣਾਂ ਦੌਰਾਨ ਵਾਰਡ ਵਿਚੋਂ ਵੋਟਰਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਫਰੀਡਮ ਫਾਈਟਰ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਹਨਾਂ ਦੇ ਬਜ਼ੁਰਗਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ ਸਨ । ਆਗੂਆਂ ਨੇ ਵਾਰਡ ਨੰਬਰ 11 ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤਾਂ ਕੇ ਇਹ ਜਿੱਤ ਇਹਨਾਂ ਦੇ ਪਰਿਵਾਰ ਵਲੋਂ ਦੇਸ਼ ਲਈ ਕੀਤੀ ਸੇਵਾ ਨੂੰ ਸਮਰਪਿਤ ਕੀਤੀ ਜਾਵੇ । ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਕਿਹਾ ਕਿ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਡੇ ਪਰਿਵਾਰ ਦੀ ਨਗਰ ਨਿਗਮ ਚੋਣਾਂ ਦੌਰਾਨ ਮੱਦਦ ਕਰਨ ਤਾਂ ਜੋ ਇਕ ਦੇਸ਼ ਭਗਤ ਪਰਿਵਾਰ ਨੂੰ ਦੇਸ਼ ਦੀ ਸੇਵਾ ਕਰਨ ਦਾ ਹੋਂਸਲਾ ਮਿਲਦਾ ਰਹੇਂ । ਸੁਤੰਤਰਤਾ ਸੰਗਰਾਮੀ ਹਰਚਰਨ ਸਿੰਘ ਦੇ ਪਰਿਵਾਰ ਨੇ ਸ਼ੁਰੂ ਤੋਂ ਹੀ ਸਮਾਜ ਭਲਾਈ, ਦੇਸ਼ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ਹੈ । ਵੱਖ ਵੱਖ ਆਗੂਆਂ ਰਾਜ ਕੁਮਾਰ ਡਕਾਲਾ, ਗੁਰਇਕਬਾਲ ਸਿੰਘ ਸੰਧੂ, ਅਜੇ ਖੰਨਾ, ਪਰਦੁਮਨ ਸਿੰਘ ਢੀਂਡਸਾ, ਬਲਜੀਤ ਕੌਰ ਗਰੇਵਾਲ , ਸਤਪਾਲ ਕੋਰ ਸੋਹੀ ਜ਼ਿਲ੍ਹਾ ਜਥੇਬੰਦੀ ਵੱਲੋਂ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ।