Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਸ਼ਹੀਦੀ ਸਭਾ ਦੌਰਾਨ ਚਾਰ 4 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਹੋਵੇਗੀ ਤਾਇਨਾਤੀ : ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ

ਸ਼ਹੀਦੀ ਸਭਾ ਦੌਰਾਨ ਚਾਰ 4 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਹੋਵੇਗੀ ਤਾਇਨਾਤੀ : ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ

ਸ਼ਹੀਦੀ ਸਭਾ ਦੌਰਾਨ ਚਾਰ 4 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਹੋਵੇਗੀ ਤਾਇਨਾਤੀ : ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ
ਸ਼੍ਰੀ ਫਤਿਹਗੜ੍ਹ ਸਾਹਿਬ : ਪੰਜਾਬ ਦੇ ਇਤਿਹਾਸਕ ਸ਼ਹਿਰ ਤੇ ਜਿਲਾ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦਿਨਾਂ ਦੌਰਾਨ ਪੁਲਸ ਵਿਭਾਗ ਵੱਲੋ ਕਰੀਬ 4 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮਾਂ ‘ਤੇ ਅਧਿਕਾਰੀ ਤਾਇਨਾਤੀ ਕੀਤੀ ਜਾਵੇਗੀ, ਇਸਦੇ ਨਾਲ ਨਾਲ ਵੱਖੋ ਵੱਖ ਸਮਾਜ ਸੇਵੀ ਸੰਸਥਾਵਾਂ ‘ਤੇ ਵਲੰਟੀਆਰਾਂ ਦੀਆਂ ਸੇਵਾਵਾਂ ਵੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਲਈ ਲਗਾਈਆਂ ਜਾਣਗੀਆਂ । ਇਹ ਜਾਣਕਾਰੀ ਡੀ. ਆਈ. ਜੀ. ਰੂਪ ਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਪੁਲਸ ਜਿਲ੍ਹਾ ਮੁੱਖੀ ਸ਼੍ਰੀ ਫਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਬੱਚਤ ਭਵਨ ਵਿਖੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ । ਇਸ ਮੌਕੇ ਉਨ੍ਹਾਂ ਸਮੁੱਚੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਅਪਣੀ ਡਿਊਟੀ ਪੂਰੀ ਤਨਦੇਹੀ ਅਤੇ ਸ਼ਰਧਾ ਭਾਵਨਾ ਨਾਲ ਨਿਭਾਉਣ ਲਈ ਕਿਹਾ ।
ਇਸ ਮੌਕੇ ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਟਰੈਫਿਕ ਦੇ ਬਦਲਵੇਂ ਰੂਟਾਂ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ ਗਈ । ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਚਲਾਈ ਜਾਂਦੀ ਸਟਲ ਬੱਸ ਸੇਵਾ ਦੇ ਘੇਰੇ ਵਿੱਚ ਇਸ ਵਾਰ ਵਾਧਾ ਕੀਤਾ ਜਾਵੇਗਾ ਅਤੇ ਇੰਨਾਂ ਬੱਸਾਂ ਵਿੱਚ ਚੜ੍ਹਨ ‘ਤੇ ਉਤਰਨ ਲਈ ਇਸ ਵਾਰ 04 ਦੀ ਥਾਂ 08 ਪੁਆਇੰਟ ਬਣਾਏ ਜਾਣਗੇ । ਉਨ੍ਹਾਂ ਨੇ ਦੱਸਿਆ ਕਿ ਪੁਲਿਸ ਸਹਾਇਤਾ ਕੇਂਦਰ ਵੀ ਬਣਾਏ ਜਾਣਗੇ ‘ਤੇ ਫੋਰਸ ਦੇ ਰਹਿਣ ਵਾਸਤੇ ਵਧੀਆ ਪ੍ਰਬੰਧ ਕੀਤੇ ਜਾਣਗੇ, ਇਸਦੇ ਨਾਲ ਨਾਲ ਜਿਹੜੇ ਪੁਲਸ ਅਧਿਕਾਰੀਆਂ ‘ਤੇ ਮੁਲਾਜ਼ਮਾਂ ਨੇ ਪਿਛਲੇ ਸਾਲਾਂ ਦੌਰਾਨ ਸ਼ਹੀਦੀ ਸਭਾ ਮੌਕੇ ਸੇਵਾਵਾਂ ਨਿਭਾਈਆਂ ਹਨ, ਉਨ੍ਹਾਂ ਦੀ ਡਿਊਟੀ ਵੀ ਉਚੇਚੇ ਤੌਰ ਉੱਤੇ ਲਗਾਈ ਜਾਵੇਗੀ । ਡੀ. ਆਈ. ਜੀ. ਭੁੱਲਰ ਨੇ ਲੰਗਰ ਲਾਉਣ ਵਾਲੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਲੰਗਰ ਸੜਕਾਂ ਤੋਂ ਪਿੱਛੇ ਹੱਟ ਕੇ ਲਗਾਏ ਜਾਣ ਤਾਂ ਜੋ ਸੰਗਤਾਂ ਦੀ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ। ਇਸਦੇ ਨਾਲ ਨਾਲ ਉਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੀ ਸੰਗਤ ਨਾਲ ਪੂਰੀ ਨਿਮਰਤਾ ‘ਤੇ ਪਿਆਰ ਨਾਲ ਗੱਲਬਾਤ ਕੀਤੀ ਜਾਵੇ । ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ। ਪੁਲਸ ਸੰਗਤ ਦੀ ਸੇਵਾ ਵਿੱਚ ਹਰ ਪਲ ਹਾਜ਼ਰ ਹੈ ।

Advertisement
Advertisement
Advertisement
Advertisement
Scroll to Top