Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 11:57 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਕਰਨਗੇ 18 ਨੂੰ ਧੰਨਵਾਦੀ ਦੌਰਾ

ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਕਰਨਗੇ 18 ਨੂੰ ਧੰਨਵਾਦੀ ਦੌਰਾ

ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਕਰਨਗੇ 18 ਨੂੰ ਧੰਨਵਾਦੀ ਦੌਰਾ
ਚੰਡੀਗੜ੍ਹ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਤੋਂ ਉਤਸ਼ਾਹਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਸਾਰੇ 90 ਵਿਧਾਨ ਸਭਾ ਹਲਕਿਆਂ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦਾ ਧੰਨਵਾਦੀ ਦੌਰਾ ਕਰੇਗੀ । 18 ਦਸੰਬਰ ਤੋਂ ਪੰਚਕੂਲਾ ਦੇ ਕਾਲਕਾ ਤੋਂ ਆਪਣਾ ਧੰਨਵਾਦੀ ਦੌਰਾ ਸ਼ੁਰੂ ਕਰਦੇ ਹੋਏ ਮੁੱਖ ਮੰਤਰੀ ਪੂਰੇ ਹਰਿਆਣਾ ਨੂੰ ਕਵਰ ਕਰਨਗੇ । ਫਿਲਹਾਲ 11 ਵਿਧਾਨ ਸਭਾ ਹਲਕਿਆਂ ਲਈ ਪ੍ਰੋਗਰਾਮ ਤੈਅ ਕੀਤੇ ਗਏ ਹਨ । ਧੰਨਵਾਦੀ ਦੌਰੇ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਸਾਰੇ ਸਰਕਲਾਂ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਹਨ । ਬਡੋਲੀ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸੈਣੀ, ਸੂਬਾ ਇੰਚਾਰਜ ਡਾ: ਸਤੀਸ਼ ਪੂਨੀਆ ਅਤੇ ਸੰਗਠਨ ਮੰਤਰੀ ਫਨਿੰਦਰ ਨਾਥ ਸ਼ਰਮਾ ਨਾਲ ਵਿਚਾਰ-ਵਟਾਂਦਰਾ ਕਰਕੇ ਸਮੁੱਚੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਗਈ ਹੈ । ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ 18 ਦਸੰਬਰ ਨੂੰ ਬਾਅਦ ਦੁਪਹਿਰ 3 ਵਜੇ ਕਾਲਕਾ ਪਹੁੰਚਣਗੇ ਅਤੇ ਵਰਕਰਾਂ ਤੇ ਜਨਤਾ ਦਾ ਧੰਨਵਾਦ ਕਰਨਗੇ । ਇਹ ਪ੍ਰੋਗਰਾਮ 19 ਦਸੰਬਰ ਨੂੰ ਕੈਥਲ ਦੇ ਪੁੰਡਰੀ, 22 ਨੂੰ ਹਿਸਾਰ ਦੇ ਉਕਲਾਨਾ, 23 ਨੂੰ ਕਰਨਾਲ ਦੇ ਇੰਦਰੀ ਅਤੇ ਕੁਰੂਕਸ਼ੇਤਰ ਦੇ ਪੇਹਵਾ ਅਤੇ 25 ਦਸੰਬਰ ਨੂੰ ਰੇਵਾੜੀ ਦੇ ਕੋਸਲੀ ਵਿਧਾਨ ਸਭਾ ਹਲਕੇ ਵਿੱਚ ਹੋਵੇਗਾ ।
ਇਸੇ ਤਰ੍ਹਾਂ 26 ਦਸੰਬਰ ਨੂੰ ਕਰਨਾਲ ਦੇ ਅਸੰਧ ਅਤੇ ਗੁਰੂਗ੍ਰਾਮ ਦੇ ਸੋਹਨਾ, 27 ਦਸੰਬਰ ਨੂੰ ਹਿਸਾਰ ਦੇ ਨਲਵਾ ਅਤੇ ਮਹਿੰਦਰਗੜ੍ਹ ਅਤੇ 29 ਦਸੰਬਰ ਨੂੰ ਜੀਂਦ ਦੇ ਨਰਵਾਣਾ ਵਿਧਾਨ ਸਭਾ ਹਲਕੇ ਵਿੱਚ ਮੁੱਖ ਮੰਤਰੀ ਦਾ ਪ੍ਰੋਗਰਾਮ ਹੋਵੇਗਾ ।

Advertisement
Advertisement
Advertisement
Advertisement
Scroll to Top