Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 12:34 am

+91 90915 01313 , +91 90916 01313

punjabbanni@gmail.com
punjabbani@yahoo.com

ਟਰੈਕਟਰ-ਟਰਾਲੀ ਨਾਲ ਇਕ ਟੈਕਸੀ ਦੇ ਟਕਰਾਉਣ ਕਾਰਨ ਦੋ ਦੀ ਮੌਤ

ਟਰੈਕਟਰ-ਟਰਾਲੀ ਨਾਲ ਇਕ ਟੈਕਸੀ ਦੇ ਟਕਰਾਉਣ ਕਾਰਨ ਦੋ ਦੀ ਮੌਤ

ਟਰੈਕਟਰ-ਟਰਾਲੀ ਨਾਲ ਇਕ ਟੈਕਸੀ ਦੇ ਟਕਰਾਉਣ ਕਾਰਨ ਦੋ ਦੀ ਮੌਤ
ਫਗਵਾੜਾ : ਨੈਸ਼ਨਲ ਹਾਈਵੇ ਫਗਵਾੜਾ ’ਤੇ ਸ਼ੂਗਰ ਮਿੱਲ ਚੌਕ ਨੇੜੇ ਟਰੈਕਟਰ-ਟਰਾਲੀ ਨਾਲ ਇਕ ਟੈਕਸੀ ਦੇ ਟਕਰਾਉਣ ਕਾਰਨ ਆਸਟ੍ਰੇਲੀਆ ਵਾਸੀ ਐਨ. ਆਰ. ਆਈ. ਦਿਲਪ੍ਰੀਤ ਸਿੰਘ (28) ਲੁਧਿਆਣਾ ਅਤੇ ਟੈਕਸੀ ਡਰਾਈਵਰ ਯੁਵਰਾਜ ਮਸੀਹ ਸਮੇਤ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂ ਕਿ ਗੁਰਿੰਦਰ ਕੌਰ (ਮ੍ਰਿਤਕ ਐਨ. ਆਰ. ਆਈ. ਦਿਲਪ੍ਰੀਤ ਦੀ ਮਾਤਾ) ਗੰਭੀਰ ਜ਼ਖ਼ਮੀ ਹੋ ਗਈ । ਹਾਦਸੇ ਵਿਚ ਜ਼ਖ਼ਮੀ ਗੁਰਿੰਦਰ ਕੌਰ ਨੂੰ ਪਹਿਲਾਂ ਸਥਾਨਕ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਡੀ. ਐਮ. ਸੀ. ਲੁਧਿਆਣਾ ਰੈਫ਼ਰ ਦਿਤਾ ਗਿਆ । ਮ੍ਰਿਤਕ ਐਨ. ਆਰ. ਆਈ. ਦਿਲਪ੍ਰੀਤ ਦੇ ਪਿਤਾ ਹਰਪ੍ਰੀਤ ਸਿੰਘ ਨੇ ਦਸਿਆ ਕਿ ਉਸ ਦੀ ਪਤਨੀ ਅਪਣੇ ਐਨਆਰਆਈ ਲੜਕੇ ਦਿਲਪ੍ਰੀਤ ਨਾਲ ਆਸਟਰੇਲੀਆ ਤੋਂ ਵਾਪਸ ਪਰਤੇ ਸਨ ਅਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਟੈਕਸੀ ਵਿਚ ਲੁਧਿਆਣਾ ਆ ਰਹੇ ਸਨ, ਇਸ ਦੌਰਾਨ ਗੱਡੀ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਜੋ ਕਿ ਰਿਫਲੈਕਟਰ ਤੋਂ ਬਿਨਾਂ ਚੱਲ ਰਹੀ ਸੀ, ਨਾਲ ਜਾ ਟਕਰਾਈ । ਘਟਨਾ ਉਪਰੰਤ ਟਰੈਕਟਰ ਚਾਲਕ ਭੱਜਣ ਵਿਚ ਕਾਮਯਾਬ ਹੋ ਗਿਆ । ਜਾਂਚ ਅਧਿਕਾਰੀ ਜਤਿੰਦਰ ਸਿੰਘ ਨੇ ਦਸਿਆ ਕਿ ਪੁਲਿਸ ਨੇ ਟਰੈਕਟਰ ਚਾਲਕ ਵਿਰੁਧ ਕੇਸ ਦਰਜ ਕਰ ਲਿਆ ਹੈ ਜੋ ਅਜੇ ਫ਼ਰਾਰ ਹੈ । ਮ੍ਰਿਤਕਾਂ ਦੀਆਂ ਲਾਸ਼ਾਂ ਅੱਜ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਸੌਂਪ ਦਿਤੀਆਂ ਗਈਆਂ ।

Advertisement
Advertisement
Advertisement
Advertisement
Scroll to Top