ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿਚ ਧਮਾਕਾ ਹੋਣ ਉਪਰੰਤ ਲਗੀ ਭਿਆਨਕ ਅੱਗ
ਦੁਆਰਾ: Punjab Bani ਪ੍ਰਕਾਸ਼ਿਤ :Friday, 20 December, 2024, 12:02 PM

ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿਚ ਧਮਾਕਾ ਹੋਣ ਉਪਰੰਤ ਲਗੀ ਭਿਆਨਕ ਅੱਗ
ਨੋਇਡਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਗੁਰੂਗ੍ਰਾਮ ਵਿਚ ਕਾਦੀਪੁਰ ਉਦਯੋਗਿਕ ਖੇਤਰ ਵਿਚ ਇਕ ਪਲਾਸਟਿਕ ਰੀਸਾਈਕਲਿੰਗ ਕੰਪਨੀ ਦੇ ਗੋਦਾਮ ਵਿਚ ਧਮਾਕਾ ਹੋਣ ਉਪਰੰਤ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ । ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸਿ਼ਸ਼ ਸ਼ੁਰੂ ਕਰ ਦਿਤੀ । ਅਧਿਕਾਰੀਆਂ ਨੇ ਦਸਿਆ ਕਿ ਕਿਸੇ ਦੇ ਮਾਰੇ ਜਾਣ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ । ਉਨ੍ਹਾਂ ਦਸਿਆ ਕਿ ਅੱਗ ਲੱਗਣ ਦਾ ਸਹੀ ਕਾਰਨ ਹਾਲੇ ਸਪੱਸ਼ਟ ਨਹੀਂ ਹੋ ਸਕਿਆ ਹੈ । ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।
