ਮੁੱਖ ਸਕੱਤਰ ਤੇ ਡੀ. ਜੀ. ਪੀ. ਨੂੰ ਹਲਫਨਾਮਾ ਦਾਖਲ ਕਰਨ : ਸੁਪਰੀਮ ਕੋਰਟ

ਮੁੱਖ ਸਕੱਤਰ ਤੇ ਡੀ. ਜੀ. ਪੀ. ਨੂੰ ਹਲਫਨਾਮਾ ਦਾਖਲ ਕਰਨ : ਸੁਪਰੀਮ ਕੋਰਟ
ਚੰਡੀਗੜ੍ਹ : ਪੰਜਾਬ ਦੇ ਜਿ਼ਲਾ ਸੰਗਰੂਰ ਵਿਖੇ ਪੈਂਦੇ ਖਨੌਰੀ ਬਾਰਡਰ ‘ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ‘ਚ ਅੱਜ ਲਗਾਤਾਰ ਤੀਜੇ ਦਿਨ ਸੁਣਵਾਈ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਡੱਲੇਵਾਲ ਦੀ ਸਿਹਤ ਨਾਲ ਜੁੜੀ ਤਾਜ਼ਾ ਰਿਪੋਰਟ ਅਦਾਲਤ ਨੂੰ ਸੌਪੀ । ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ਦੇ ਆਦੇਸ਼ ਦਿੱਤੇ ਹਨ । ਮਾਮਲੇ ‘ਤੇ ਮੁੜ ਸੁਣਵਾਈ ਅੱਜ ਬਾਅਦ ਦੁਪਹਿਰ 2.30 ਵਜੇ ਹੋਵੇਗੀ ।
ਅਦਾਲਤ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਮੁੱਖ ਸਕੱਤਰ ਅਤੇ ਡੀ. ਜੀ. ਪੀ. ਦੋਵੇਂ ਅੱਜ ਹਲਫ਼ਨਾਮਾ ਦਾਖ਼ਲ ਕਰਨ । ਇਸ ਵਾਅਦੇ ਨਾਲ ਕਿ ਤੁਸੀਂ ਉਨ੍ਹਾਂ ਨੂੰ ਅਸਥਾਈ ਹਸਪਤਾਲ ਵਿੱਚ ਸਿ਼ਫਟ ਕਰੋਗੇ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕਰੋਗੇ ।
