ਕੁਸ਼ਟ ਰੋਗ ਸਬੰਧੀ ਮਾਤਾ ਕੁਸੱਲਿਆ ਹਸਪਤਾਲ ਵਿਖੇ ਮੈਡੀਕਲ ਅਫਸਰਾਂ ਨੂੰ ਕਰਵਾਈ ਗਈ ਟਰੇਨਿੰਗ

ਦੁਆਰਾ: Punjab Bani ਪ੍ਰਕਾਸ਼ਿਤ :Friday, 20 December, 2024, 04:01 PM

ਕੁਸ਼ਟ ਰੋਗ ਸਬੰਧੀ ਮਾਤਾ ਕੁਸੱਲਿਆ ਹਸਪਤਾਲ ਵਿਖੇ ਮੈਡੀਕਲ ਅਫਸਰਾਂ ਨੂੰ ਕਰਵਾਈ ਗਈ ਟਰੇਨਿੰਗ
ਪਟਿਆਲਾ: ਜਿਲਾ ਸਿਹਤ ਵਿਭਾਗ ਵੱਲੋਂ ਕੁਸ਼ਟ ਰੋਗ ਦੀ ਬੀਮਾਰੀ ਸਬੰਧੀ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਕੁਸ਼ਲਦੀਪ ਗਿੱਲ ਦੀ ਅਗਵਾਈ ਹੇਠ ਕੁਸ਼ਟ ਰੋਗ ਸਬੰਧੀ ਜਿਲੇ ਦੇ ਵੱਖ-ਵੱਖ ਬਲਾਕਾਂ ਤੋਂ ਆਏ ਮੈਡੀਕਲ ਅਫਸਰਾਂ ਨੂੰ ਟਰੇਨਿੰਗ ਕਰਵਾਈ ਗਈ । ਮੈਡੀਕਲ ਅਫਸਰਾਂ ਨੂੰ ਸੰਬੋਧਨ ਕਰਦਿਆਂ ਡਾ. ਕੁਸਲਦੀਪ ਗਿੱਲ ਨੇ ਕਿਹਾ ਕਿ ਕੁਸ਼ਟ ਰੋਗ ਵਿਸ਼ੇਸ਼ ਕਿਟਾਣੂ ਲੈਪਰਾ ਬੈਸੀਲਾਈ ਦੁਆਰਾ ਹੁੰਦਾ ਹੈ।ਕੁਸ਼ਟ ਰੋਗ ਕੁਦਰਤ ਦੀ ਕਰੋਪੀ ਜਾਂ ਪੁਰਾਣੇ ਜਨਮਾਂ ਦਾ ਫਲ ਨਹੀਂ ਹੈ, ਬਲਕਿ ਇਹ ਚਮੜੀ ਦਾ ਰੋਗ ਹੈ ਅਤੇ ਜੇਕਰ ਰੋਗ ਦਾ ਸਮੇਂ ਸਿਰ ਇਲਾਜ ਹੋ ਜਾਵੇ ਤਾਂ ਕਈ ਕਿਸਮ ਦੀ ਕਰੂਪਤਾਂ ਅਤੇ ਅਪਾਹਜਪਣ ਤੋਂ ਬਚਿਆ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ, ਸਿਹਤ ਕੇਦਰਾਂ ਅਤੇ ਸਰਕਾਰੀ ਡਿਸਪੈਂਸਰੀਆਂ ਵਿੱਚ ਮਲਟੀ ਡਰੱਗ ਥਰੈਪੀ ਰਾਹੀ ਬਿਲਕੁੱਲ ਮੁਫਤ ਕੀਤਾ ਜਾਦਾ ਹੈ । ਮਰੀਜ਼ ਨੂੰ ਬਿਮਾਰੀ ਦੇ ਹਿਸਾਬ ਨਾਲ 6 ਮਹੀਨੇ ਤੋਂ ਲੈ ਕੇ 1 ਸਾਲ ਤੱਕ ਇਲਾਜ ਚਾਲੂ ਰੱਖਣਾ ਪੈਂਦਾ ਹੈ । ਡਾ. ਅਮਨ ਟਿਵਾਣਾ ਨੇ ਜਾਣਕਾਰੀ ਦਿੰਦੇ ਹੋਏ ਮੈਡੀਕਲ ਅਫਸਰਾਂ ਨੂੰ ਦੱਸਿਆ ਕਿ ਕੁਸ਼ਟ ਰੋਗ ਦੇ ਲੱਛਣ ਜਿਵੇਂ ਚਮੜੀ ਉਤੇ ਹਲਕੇ ਤਾਂਬੇ ਰੰਗ ਦੇ ਸੁੰਨ ਧੱਬੇ ਹੋਣਾ, ਪ੍ਰਭਾਵਤ ਹਿੱਸੇ ਤੇਂ ਮਰੀਜ ਨੂੰ ਠੰਡਾ ਤੱਤਾ ਨਾ ਲਗਣਾ, ਤੱਤੇ ਠੰਡੇ ਵਿੱਚ ਭੇਦ ਨਾ ਹੋਣ ਕਾਰਣ ਨਾ ਠੀਕ ਹੋਣ ਵਾਲੇ ਜਖਮ ਹੋਣਾ ਆਦਿ ਵਾਲੇ ਮਰੀਜਾਂ ਨੂੰ ਨਜਦੀਕੀ ਸਿਹਤ ਕੇਂਦਰ ਜਾਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਕੁਸ਼ਟ ਰੋਗੀ ਨਾਲ ਬਿਨ੍ਹਾਂ ਕਿਸੇ ਭੇਦ ਭਾਵ ਦੇ ਸਮਾਨ ਵਿਵਹਾਰ ਕੀਤਾ ਜਾਵੇ। ਇਸ ਮੋਕੇ ਡਾ.ਸਾਰੰਗ ਗੁਪਤਾ ਸਕਿਨ ਸਪੈਸਿਲਟਸਟ ਵੱਲੋਂ ਵਿਸਥਾਰ ਪੂਰਵਕ ਢੰਗ ਨਾਲ ਕੁਸ਼ਟ ਰੋਗ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੋਕੇ ਕੁਲਦੀਪ ਕੌਰ ਸਿਹਤ ਸੁਪਰਵਾਈਜਰ ,ਗੀਤਾ ਰਾਣੀ ਅਤੇ ਲਵਲਿੰਦਰ ਕੁਮਾਰ ਕੰਮਪਿਊਟਰ ਅਪਰੇਟਰ ਹਾਜਰ ਸਨ ।