ਕਿਸਾਨ ਨੇਤਾ ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ

ਦੁਆਰਾ: Punjab Bani ਪ੍ਰਕਾਸ਼ਿਤ :Friday, 20 December, 2024, 03:54 PM

ਕਿਸਾਨ ਨੇਤਾ ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ
ਸੰਗਰੂਰ : ਕਿਸਾਨ ਨੇਤਾ ਅਭਿਮੰਨਿਊ ਕੋਹਾੜ ਅਤੇ ਹੋਰ ਕਿਸਾਨ ਆਗੂਆਂ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 25ਵਾਂ ਦਿਨ ਹੈ। ਵੀਰਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਤੇ ਦੋਵਾਂ ਫੋਰਮਾ ਵੱਲੋਂ ਫੈਸਲਾ ਕੀਤਾ ਗਿਆ ਸੀ ਕਿ ਉਹ ਸੁਪਰੀਮ ਕੋਰਟ `ਚ ਸੁਣਵਾਈ ਦੌਰਾਨ ਆਪਣਾ ਪੱਖ ਪੇਸ਼ ਕਰਨਗੇ । ਅਚਾਨਕ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਜ਼ਿਆਦਾ ਨਾਜ਼ੁਕ ਹੋ ਗਈ ਤੇ ਉਹ ਬੇਹੋਸ਼ ਹੋ ਗਏ। ਜਦੋਂ ਉਨ੍ਹਾਂ ਨੂੰ ਹੋਸ਼ ਆਇਆ ਤਾਂ ਪੁੱਛਿਆ ਕਿ ਵੀਡੀਓ ਕਾਨਫਰੰਸਿੰਗ ਦੀਆਂ ਤਿਆਰੀਆਂ ਕੀ ਹਨ, ਜਦੋਂ ਉਹ ਸੁਣਵਾਈ ਦੌਰਾਨ ਆਪਣਾ ਪੱਖ ਪੇਸ਼ ਕਰਨ ਲੱਗੇ ਤਾਂ ਆਡੀਓ ਆਪਸ਼ਨ ਚਾਲੂ ਨਹੀਂ ਹੋਈ ਜਿਸ ਤੋਂ ਬਾਅਦ ਅੱਜ ਅਸੀਂ ਫੈਸਲਾ ਕੀਤਾ ਹੈ ਕਿ ਡੱਲੇਵਾਲ ਜੋ ਆਪਣੀਆਂ ਭਾਵਨਾਵਾਂ ਸੁਪਰੀਮ ਕੋਰਟ ਅੱਗੇ ਪੇਸ਼ ਕਰਨਾ ਚਾਹੁੰਦੇ ਸਨ, ਉਹ ਈਮੇਲ, ਫੈਕਸ ਤੇ ਡਾਕ ਰਾਹੀਂ ਨੂੰ ਭੇਜ ਰਹੇ ਹਾਂ । ਇਸ ਵਿੱਚ ਕੁੱਝ ਸਬੂਤ ਵੀ ਨਾਲ ਲਗਾਏ ਗਏ ਹਨ ਕਿ ਸਰਕਾਰ ਕਿਸਾਨਾਂ ਨਾਲ ਵਾਅਦੇ ਕਰ ਕੇ ਉਨ੍ਹਾਂ ਨੂੰ ਵਾਅਦਿਆਂ ਨੂੰ ਲਾਗੂ ਕਰਨ ਤੋਂ ਕਦੋਂ ਕਦੋਂ ਪਿੱਛੇ ਹਟੀ ਹੈ ।