Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 11:51 pm

+91 90915 01313 , +91 90916 01313

punjabbanni@gmail.com
punjabbani@yahoo.com

ਜਮਹੂਰੀ ਕਿਸਾਨ ਸਭਾ ਵਁਲੋ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਦਿੱਤਾ ਮੰਗ ਪੱਤਰ

ਜਮਹੂਰੀ ਕਿਸਾਨ ਸਭਾ ਵਁਲੋ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਦਿੱਤਾ ਮੰਗ ਪੱਤਰ

ਜਮਹੂਰੀ ਕਿਸਾਨ ਸਭਾ ਵਁਲੋ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਦਿੱਤਾ ਮੰਗ ਪੱਤਰ
ਪਟਿਆਲਾ : ਫਸਲ ਦੀ ਖਰੀਦ ਮੌਕੇ ਲੱਗੇ ਕੱਟ ਨੂੰ ਵਾਪਸ ਕਰਵਾਉਣ, ਨਵੀ “ਨੈਸ਼ਨਲ ਪਾਲਸੀ ਔਨ ਐਗਰੀਕਲਚਰ ਮਾਰਕੀਟਿੰਗ” ਨੂੰ ਰੱਦ ਕਰਵਾਉਣ, ਪੰਜਾਬ ਦੇ ਦਰਿਆਵਾ ਤੇ ਧਰਤੀ ਨੂੰ ਪ੍ਰਦੂਸ਼ਤ ਹੋਣ ਤੋ ਬਚਾਉਣ ਅਤੇ ਕਣਕ ਉੱਪਰ ਗੁਲਾਬੀ ਸੁੰਡੀ ਦੇ ਹੱਮਲੇ ਦੇ ਰੋਕਧਾਮ ਦੇ ਉਪਾਅ ਲਈ 20 ਦਸੰਬਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦੇਣ ਦੇ ਫੈਸਲੇ ਨੂੰ ਅਮਲੀ ਰੂਪ ਦੇਣ ਲਈ ਅਜ ਜਮਹੂਰੀ ਕਿਸਾਨ ਸਭਾ ਪਟਿਆਲਾ ਵੱਲੋ ਦਰਸ਼ਨ ਸਿੰਘ ਬੇਲੂਮਾਜਰਾ, ਧੰਨਾ ਸਿੰਘ ਦੌਣ ਕਲਾਂ, ਰਾਜ ਕਿਸ਼ਨ ਨੂਰ ਖੇੜੀਆਂ ਤੇ ਕੋਰ ਸਿੰਘ ਕੋਟ ਖੁਰਦ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਪਟਿਆਲਾ ਰਾਹੀ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ । ਪ੍ਰੈੱਸ ਦੇ ਨਾ ਬਿਆਨ ਵਿੱਚ ਮੰਗ ਕੀਤੀ ਗਈ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਫੌਰੀ ਹੱਲ ਕਰੇ । ਉਹਨਾਂ ਕਿਹਾ ਕਿ ਲੰਮੇ ਸਮੇਂ ਤੋਂ ਬਾਰਡਰ ਤੇ ਮਰਨ ਵਰਤ ਤੇ ਬੈਠੇ ਕਿਸ਼ਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਦਿੱਲੀ ਜਾ ਰਹੇ ਕਿਸਾਨਾਂ ਤੇ ਬਾਰ-ਬਾਰ ਤਸ਼ੱਦਦ ਕਰਕੇ ਸਰਕਾਰਾਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀਆਂ ਹਨ, ਜਿਸ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਮੁੱਚੇ ਭਾਰਤ ਵਿੱਚ ਜਿਲਾ ਹੈਡਕੁਾਰਟਰਾਂ ਦੇ ਵਿਸ਼ਾਲ ਰੋਸ ਧਰਨੇ ਦਿੱਤੇ ਜਾਣਗੇ । ਜਮਹੂਰੀ ਕਿਸਾਨ ਸਭਾ ਪਟਿਆਲੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰੇਗੀ । ਅੱਜ ਦੀ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਕਰਮ ਸਿੰਘ, ਇਕਬਾਲ ਸਿੰਘ, ਭਜਨ ਸਿੰਘ, ਰੂਪ ਸਿੰਘ, ਚਮਕੌਰ ਸਿੰਘ, ਪਰਮਵੀਰ ਸਿੰਘ ਤੇ ਬੀਰੂ ਰਾਮ ਕਿਸਾਨ ਆਗੂ ਹਾਜ਼ਰ ਹੋਏ ।

Advertisement
Advertisement
Advertisement
Advertisement
Scroll to Top