Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਆਸਟ੍ਰੇਲੀਆ ਤੋਂ ਪਰਤੇ ਨੌਜਵਾਨ ਦੀ ਘਰ ਵਾਪਸ ਜਾਂਦੇ ਸਮੇਂ ਗੰਨੇ ਦੀ ਟਰਾਲੀ ਦੀ ਫੇਟ ਵੱਜਣ ਕਾਰਨ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਹੋਈ ਮੌਤ

ਆਸਟ੍ਰੇਲੀਆ ਤੋਂ ਪਰਤੇ ਨੌਜਵਾਨ ਦੀ ਘਰ ਵਾਪਸ ਜਾਂਦੇ ਸਮੇਂ ਗੰਨੇ ਦੀ ਟਰਾਲੀ ਦੀ ਫੇਟ ਵੱਜਣ ਕਾਰਨ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਹੋਈ ਮੌਤ

ਆਸਟ੍ਰੇਲੀਆ ਤੋਂ ਪਰਤੇ ਨੌਜਵਾਨ ਦੀ ਘਰ ਵਾਪਸ ਜਾਂਦੇ ਸਮੇਂ ਗੰਨੇ ਦੀ ਟਰਾਲੀ ਦੀ ਫੇਟ ਵੱਜਣ ਕਾਰਨ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਹੋਈ ਮੌਤ
ਫਗਵਾੜਾ : ਪੰਜਾਬ ਦੇ ਸ਼ਹਿਰ ਫਗਵਾੜਾ ਵਿਖੇ ਹੋਏ ਸੜਕ ਹਾਦਸੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਔਰਤ ਗੰਭੀਰ ਜ਼ਖ਼ਮੀ ਹੈ । ਦਰਾਅਸਲ ਇੱਕ ਨੌਜਵਾਨ ਆਸਟਰੇਲੀਆ ਤੋਂ ਆਪਣੇ ਘਰ ਪਰਤ ਰਿਹਾ ਸੀ। ਅੰਮ੍ਰਿਤਸਰ ਏਅਰਪੋਰਟ ਤੋਂ ਉਸਦੀ ਮਾਂ ਉਸ ਨੂੰ ਲੈਣ ਗਈ ਸੀ, ਜਿਸ ਵੇਲੇ ਉਨ੍ਹਾਂ ਦੀ ਗੱਡੀ ਫਗਵਾੜਾ ਫਲਾਈਓਵਰ ਪਹੁੰਚੀ ਤਾਂ ਉਸ ਨੂੰ ਗੰਨਿਆਂ ਦੀ ਭਰੀ ਟਰਾਲੀ ਨੇ ਫੇਟ ਮਾਰ ਦਿੱਤੀ । ਉਸ ਤੋਂ ਬਾਅਦ ਗੱਡੀ ਇਕਦਮ ਘੁੰਮ ਗਈ ਅਤੇ ਪਿੱਛੋਂ ਆ ਰਹੇ ਟਰੱਕ ਦੀ ਲਪੇਟ ’ਚ ਆ ਗਈ । ਹਾਦਸਾ ਇੰਨਾ ਭਿਆਨਕ ਸੀ ਕਿ ਆਸਟਰੇਲੀਆ ਤੋਂ ਪਰਤ ਰਹੇ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਕਾਰ ਚਾਲਕ ਨੇ ਹਸਪਤਾਲ ’ਚ ਦਮ ਤੋੜ ਦਿੱਤਾ । ਇਸ ਹਾਦਸੇ ਵਿਚ ਮ੍ਰਿਤਕ ਦਿਲਪ੍ਰੀਤ ਦੀ ਮਾਤਾ ਗੁਰਿੰਦਰ ਕੌਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਲੁਧਿਆਣਾ ਦਾ ਰਹਿਣ ਵਾਲਾ ਸੀ । ਇਹ ਨੌਜਵਾਨ ਕਰੀਬ ਪੰਜ ਸਾਲ ਪਹਿਲਾਂ ਆਸਟੇਰਲੀਆ ਗਿਆ ਸੀ ਅੱਜ ਬੜੇ ਚਾਵਾਂ ਨਾਲ ਆਪਣੇ ਘਰ ਪਰਤ ਰਿਹਾ ਸੀ ਕਿ ਇਹ ਅਣਹੋਣੀ ਵਾਪਰ ਗਈ । ਘਟਨਾ ਦੀ ਸਚੂਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ । ਮੌਕੇ ’ਤੇ ਪਹੁੰਚੇ ਏ. ਐੱਸ. ਆਈ. ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Advertisement
Advertisement
Advertisement
Advertisement
Scroll to Top