Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:52 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ

ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜਰੀ ਜਾਰੀ
ਕੜਾਕੇ ਦੀ ਪੈ ਰਹੀ ਠੰਡ ਵਿੱਚ ਬਜੁਰਗਾਂ ਅਤੇ ਬੱਚਿਆਂ ਦਾ ਰੱਖਿਆ ਜਾਵੇ ਖਾਸ ਧਿਆਨ
ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਸੇਕਣਾ ਹੋ ਸਕਦਾ ਹੈ ਸਿਹਤ ਲਈ ਹਾਨੀਕਾਰਕ : ਸਿਵਲ ਸਰਜਨ ਡਾ. ਜਤਿੰਦਰ ਕਾਂਸਲ
ਪਟਿਆਲਾ : ਕੜਾਕੇ ਦੀ ਪੈ ਰਹੀ ਸਰਦੀ ਨੁੰ ਮੁੱਖ ਰੱਖਦੇ ਹੋਏ ਤਾਪਮਾਨ ਵਿੱਚ ਆ ਰਹੀ ਗਿਰਾਵਟ ਕਾਰਨ ਇਸ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਵੱਲੋਂ ਐਡਵਾਈਜਰੀ ਜਾਰੀ ਕਰਦੇ ਹੋਏੇ ਕਿਹਾ ਗਿਆ ਕਿ ਇਸ ਵੇਲੇ ਸਮੇਂ ਸਰਦੀ ਦੇ ਨਾਲ-ਨਾਲ ਸ਼ੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਜ਼ਿਆਦਾਤਰ ਬਜ਼ੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਇਸ ਲਈ ਬਜ਼ੁਰਗ ਅਤੇ ਦਿਲ ਦੇ ਰੋਗਾਂ ਦੇ ਮਰੀਜ਼ ਨੂੰ ਸਵੇਰੇ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨਾ ਚਾਹੀਦਾ ਹੈ । ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨੁਮੋਨੀਆਂ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ, ਦਸਤ ਵੀ ਲੱਗ ਸਕਦੇ ਹਨ।ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੂਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ । ਬੱਚਿਆਂ ਨੂੰ ਜਮੀਨ ਤੇ ਨੰਗੇ ਪੈਰੀ ਨਹੀਂ ਚੱਲਣ ਦੇਣਾ ਨਹੀੰ ਚਾਹੀਦਾ । ਸਰਦੀ ਦੇ ਮੌਸਮ ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ, ਕਿਉਂਕਿ ਅੱਗ ਬਲਣ ਨਾਲ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਜਿਸ ਨਾਲ ਬੰਦ ਕਮਰੇ ਵਿੱਚ ਆਕਸੀਜਨ ਦੀ ਕਮੀ ਹੋ ਜਾਂਦੀ ਹੈ, ਜੋ ਕਿ ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ। ਉਹਨਾਂ ਕਿਹਾ ਕਿ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ਼ੇ ਅਧੀਨ ਆਉਂਦੇ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਠੰਡ ਨਾਲ ਪੀੜਤ ਮਰੀਜਾਂ ਦੇ ਇਲਾਜ ਲਈ ਹਸਪਤਾਲਾ ਵਿੱਚ ਲੋੜੀਂਦੇ ਇੰਤਜਾਮ ਕਰਨ ਲਈ ਕਿਹਾ ਗਿਆ ਹੈ।ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ ਆਮ ਤੋਰ ਤੇ ਫ਼ਲੂ ਹੋ ਜਾਂਦਾ ਹੈ । ਠੰਡ ਵਿਚ ਕੰਬਣੀ ਆਉਣ ਨੂੰ ਵੀ ਨਜਰਅੰਦਾਜ ਨਾ ਕੀਤਾ ਜਾਵੇ, ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ । ਅਜਿਹੀ ਹਾਲਤ ਵਿੱਚ ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ਵਿੱਚ ਗਿਰਾਵਟ) ਕਾਰਣ ਮੋਤ ਦੇ ਜੋਖਮ ਨੂੰ ਹੋਰ ਵਧਾ ਦਿੰਦਾ ਹੈ ।
ਲੰਮਾ ਸਮਾਂ ਜੁਕਾਮ ਰਹਿਣ ਕਾਰਨ ਜਾਂ ਠੰਡ ਕਾਰਨ ਹੱਥਾਂ/ਪੈਰਾਂ ਦੀਆਂ ਉਂਗਲਾਂ, ਨੱਕ ਜਾਂ ਕੰਨਾਂ ਦੇ ਬਾਹਰਲੇ ਪਾਸੇ ਕਾਲੇ ਛਾਲੇ ਹੋ ਸਕਦੇ ਹਨ। ਅਜਿਹੇ ਹਾਲਤਾਂ ਵਿੱਚ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ । ਰਾਸ਼ਟਰੀ ਵਾਤਾਵਰਣ ਤਬਦੀਲੀ ਮੱਨੁਖੀ ਸਿਹਤ ਪ੍ਰੋਗਰਾਮ ਦੇ ਜਿਲ੍ਹਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ, ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ।ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾਂ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ । ਸਰੀਰ ਦੇ ਤਾਪਮਾਨ ਦਾ ਸਤੁੰਲਨ ਬਣਾਏ ਰੱਖਣ ਲਈ ਸਿਹਤਮੰਦ ਭੋਜਨ ਖਾਣਾ ਜਰੂਰੀ ਹੈ।ਵਿਟਾਮਿਨ ਸੀ ਨਾਲ ਭਰਪੂਰ ਫਲ ਅਤੇ ਸਬਜੀਆਂ ਖਾਣੀਆਂ ਚਾਹੀਦੀਆਂ ਹਨ । ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾਵੇ, ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ । ਉਹਨਾਂ ਕਿਹਾ ਕਿ ਸੰਘਣੀ ਧੁੰਦ ਕਾਰਨ ਯਾਤਾਯਾਤ ਦੌਰਾਨ ਦੁਰਘਟਨਾਵਾਂ ਤੋਂ ਬਚਾਅ ਲਈ ਬੇਲੋੜੀ ਯਾਤਰਾ ਨੂੰ ਟਾਲਿਆ ਜਾਵੇ ।

Advertisement
Advertisement
Advertisement
Advertisement
Scroll to Top