ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤ੍ਰੈ ਭਾਸ਼ਾਈ ਕਵੀ ਦਰਬਾਰ ਦਾ ਆਯੋਜਨ

ਦੁਆਰਾ: Punjab Bani ਪ੍ਰਕਾਸ਼ਿਤ :Thursday, 19 December, 2024, 04:36 PM

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤ੍ਰੈ ਭਾਸ਼ਾਈ ਕਵੀ ਦਰਬਾਰ ਦਾ ਆਯੋਜਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵੱਲੋਂ ਅੱਜ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤ੍ਰੈ ਭਾਸ਼ਾਈ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਦੇ ਨਾਲ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨਾਂ ਨੇ ਵੀ ਆਪਣੀ ਕਵਿਤਾ ਦੀ ਪੇਸ਼ਕਾਰੀ ਕੀਤੀ । ਕਵੀ ਦਰਬਾਰ ਦਾ ਆਰੰਭ ਡਾ. ਦਵਿੰਦਰ ਸਿੰਘ ਵੱਲੋਂ ਕੀਤਾ ਗਿਆ, ਜਿਸ ਵਿੱਚ ਉਹਨਾਂ ਸਭ ਤੋਂ ਪਹਿਲਾਂ ਇਸ ਦਰਬਾਰ ਵਿੱਚ ਸ਼ਮੂਲੀਅਤ ਕਰਨ ਵਾਲੇ ਕਵੀਜਨਾਂ ਨੂੰ ਜੀ ਆਇਆ ਆਖਦੇ ਹੋਏ ਸਿੱਖ ਇਤਿਹਾਸ ਤੋਂ ਰੂ-ਬ-ਰੂ ਕਰਵਾਇਆ । ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਆਪਣੀ ਕਵਿਤਾ ਰਾਹੀਂ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਜਾਣੂੰ ਕਰਵਾਇਆ ਅਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ । ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਪਰਮਜੀਤ ਕੌਰ ਜੀ ਨੇ ਵੀ ਇਸ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ । ਇਸ ਮੌਕੇ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ, ਵਾਇਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ, ਵਾਇਸ ਪਿ੍ਰੰਸੀਪਲ ਡਾ. ਗੁਰਮੀਤ ਸਿੰਘ, ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ । ਮੰਚ ਦਾ ਸੰਚਾਲਨ ਡਾ. ਦਵਿੰਦਰ ਸਿੰਘ ਦੁਆਰਾ ਬਖੂਬੀ ਨਿਭਾਇਆ ਗਿਆ ।