ਮਲਟੀਪਰਪਜ ਸਕੂਲ 'ਚ 12ਵੀਆਂ ਅੰਤਰ ਹਾਊਸ ਖੇਡਾਂ ਦਾ ਆਯੋਜਨ

ਮਲਟੀਪਰਪਜ ਸਕੂਲ ‘ਚ 12ਵੀਆਂ ਅੰਤਰ ਹਾਊਸ ਖੇਡਾਂ ਦਾ ਆਯੋਜਨ
– ਮਹਾਰਾਣਾ ਪ੍ਰਤਾਪ ਸਿੰਘ ਹਾਊਸ ਨੇ ਜਿੱਤੀ ਓਵਰਆਲ ਟਰਾਫੀ
– ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫਸਰ ਨੇ ਕੀਤੀ ਸ਼ਮੂਲੀਅਤ
ਪਟਿਆਲਾ : ਪੀ. ਐਮ. ਸ਼੍ਰੀ ਸਰਕਾਰੀ ਕੋ-ਐੱਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ, ਪਟਿਆਲਾ ਵਿਖੇ ਪ੍ਰਿੰਸੀਪਲ ਵਿਜੈ ਕਪੂਰ ਦੀ ਅਗਵਾਈ ਹੇਠ 12ਵੀਂਆਂ ਅੰਤਰ ਹਾਊਸ ਖੇਡਾਂ ਦਾ ਸਫ਼ਲ ਆਯੋਜਨ ਕੀਤਾ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਸੰਜੀਵ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਰਵਿੰਦਰ ਪਾਲ ਸ਼ਰਮਾ ਨੇ ਸ਼ਮੂਲੀਅਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਸ਼ਾਲੂ ਮਹਿਰਾ, ਸਕੂਲ ਦੇ ਸਾਬਕਾ ਪ੍ਰਿੰਸੀਪਲ ਨੈਸ਼ਨਲ ਅਵਾਰਡੀ ਤੋਤਾ ਸਿੰਘ ਚਹਿਲ, ਓਲਡ ਪੁਲਿਸ ਲਾਈਨ ਸਕੂਲ ਦੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ, ਸਕੂਲ ਅਲੂਮਨੀ ਦੇ ਪ੍ਰਧਾਨ ਕੁਲਵੀਰ ਸਿੰਘ, ਨਿਰਮਾਣ ਸਿੰਘ ਅਤੇ ਅਜੀਤ ਸਿੰਘ ਨੇ ਸ਼ਮੂਲੀਅਤ ਕੀਤੀ। ਜਿਨ੍ਹਾਂ ਦਾ ਸਕੂਲ ਪ੍ਰਿੰਸੀਪਲ ਵਿਜੈ ਕਪੂਰ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਸਕੂਲ ਦੇ ਸਾਬਕਾ ਅਧਿਆਪਕ ਰਹੇ ਵਰਿੰਦਰ ਵਾਲੀਆ, ਗੁਰਮੇਲ ਸਿੰਘ, ਵੀਰ ਬਾਲਾ, ਪ੍ਰਿੰਸੀਪਲ ਸੁਰਿੰਦਰ ਸਿੰਗਲਾ, ਹੈਡ ਮਿਸਟ੍ਰੈੱਸ ਡਾ. ਰਮਨਦੀਪ ਕੌਰ, ਪੰਜਾਬੀ ਲੈਕਚਰਾਰ ਡਾ. ਪੁਸ਼ਪਿੰਦਰ ਕੌਰ, ਅਮਰਜੀਤ ਸਿੰਘ ਕੌਂਕੇ, ਹਰਪ੍ਰੀਤ ਕੌਰ, ਅਲਕਾ ਰਾਣੀ, ਬਲਬੀਰ ਕੌਰ, ਰਵਿੰਦਰ ਕੌਰ, ਅਨੀਤਾ ਅਗਰਵਾਲ ਤੇ ਕਰਮਜੀਤ ਕੌਰ ਤੋਂ ਇਲਾਵਾ ਐਸ. ਐਮ. ਸੀ. ਕਮੇਟੀ ਦੇ ਚੇਅਰਮੈਨ ਸੁਰਿੰਦਰ ਕੁਮਾਰ ਅਤੇ ਮੈਂਬਰ ਸ਼ਮਸ਼ੇਰ ਸਿੰਘ ਸਮੇਤ ਲਾਅਨ ਟੈਨਿਸ ਕਲੱਬ ਦੇ ਮੈਂਬਰ ਅਜੀਤ ਸਾਹਨੀ ਅਤੇ ਵਿਕਰਾਂਤ ਗੌੜ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈ. ਸਿੱ.) ਸੰਜੀਵ ਸ਼ਰਮਾ ਨੇ ਕਿਹਾ ਕਿ ਸਰਕਾਰੀ ਮਲਟੀਪਰਪਜ ਸਕੂਲ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਿਹਾ ਹੈ, ਜਿਸ ਦੇ ਲਈ ਸਕੂਲ ਪ੍ਰਿੰਸੀਪਲ ਵਧਾਈ ਦੇ ਪਾਤਰ ਹਨ । ਉਨ੍ਹਾਂ ਆਖਿਆ ਕਿ ਮਲਟੀਪਰਪਜ ਸਕੂਲ ਵੱਡੀ ਗਿਣਤੀ ਵਿੱਚ ਖਿਡਾਰੀ ਦੇਸ਼ ਨੂੰ ਦੇ ਚੁੱਕਾ ਹੈ, ਇਸ ਦੇ ਨਾਲ ਹੀ ਸਕੂਲ ਪ੍ਰਿੰਸੀਪਲ ਵਿਜੈ ਕਪੂਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਡਾਂ ਦਾ ਮਹੱਤਵ ਹੋਰ ਵੀ ਵੱਧ ਗਿਆ ਹੈ ਕਿਉਂਕਿ ਖੇਡਾਂ ਵਿੱਚ ਭਾਗ ਲੈਣ ਨਾਲ ਇੱਕ ਤਾਂ ਵਿਦਿਆਰਥੀ ਨਸ਼ੇ ਆਦਿ ਤੋਂ ਦੂਰ ਰਹਿੰਦੇ ਹਨ ਅਤੇ ਦੂਜਾ ਆਪਣੇ ਸ਼ਰੀਰ ਨੂੰ ਫਿੱਟ ਅਤੇ ਤੰਦਰੁਸਤ ਰੱਖਣ ਵੱਲ ਵਿਸ਼ੇਸ਼ ਧਿਆਨ ਦਿੰਦੇ ਹਨ, ਉਹਨਾਂ ਆਖਿਆ ਕਿ ਸਕੂਲੀ ਜੀਵਨ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਅਤੀ ਜਰੂਰੀ ਹੈ । ਇਸ ਨਾਲ ਵਿਦਿਆਰਥੀ ਅੰਦਰ ਸਹਿਣਸ਼ੀਲਤਾ ਅਤੇ ਮਿਲਵਰਤਣ ਦੀ ਭਾਵਨਾ ਪੈਦਾ ਹੁੰਦੀ ਹੈ, ਜਿਸ ਦਾ ਫਾਇਦਾ ਪੂਰੀ ਜ਼ਿੰਦਗੀ ਹੁੰਦਾ ਹੈ ।
ਪ੍ਰਿੰਸੀਪਲ ਵਿਜੈ ਕਪੂਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਮਹਾਰਾਣਾ ਪ੍ਰਤਾਪ ਸਿੰਘ ਹਾਊਸ ਨੇ ਓਵਰਆਲ ਟਰਾਫੀ ਹਾਸਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਇਸਦੇ ਨਾਲ ਹੀ ਕਰਤਾਰ ਸਿੰਘ ਸਰਾਭਾ ਹਾਊਸ ਨੇ ਦੂਜਾ ਸਥਾਨ, ਸ਼ਹੀਦ ਭਗਤ ਸਿੰਘ ਹਾਊਸ ਨੇ ਤੀਜਾ ਸਥਾ ਅਤੇ ਸੁਭਾਸ਼ ਚੰਦਰ ਬੋਸ ਨੇ ਕ੍ਰਮਵਾਰ ਚੌਥਾ ਸਥਾਨ ਹਾਸਲ ਕੀਤਾ। ਜਿਨ੍ਹਾਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਅਖੀਰ ਵਿੱਚ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਹੋਰਨਾਂ ਪਤਵੰਤਿਆਂ ਦਾ ਧੰਨਵਾਦ ਕੀਤਾ । ਇਸ ਮੌਕੇ ਬਾਸਕਟਬਾਲ ਦੇ ਅੰਤਰਰਾਸ਼ਟਰੀ ਰੈਫਰੀ ਅਤੇ ਕੋਚ ਅਮਰਜੋਤ ਸਿੰਘ, ਅਮਨਿੰਦਰ ਬਾਬਾ, ਹਰਦੀਪ ਕੌਰ, ਕਮਲਜੀਤ ਕੌਰ, ਮੀਨਾ ਸੂਦ, ਹਰਵੀਰ ਕੌਰ, ਬਲਵਿੰਦਰ ਸਿੰਘ, ਗੁਰਵਿੰਦਰ ਸੰਧੂ, ਸੰਦੀਪ ਕੌਰ ਅਤੇ ਅਨਿਲ ਕੁਮਾਰ ਆਦਿ ਹਾਜ਼ਰ ਸਨ।
