ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ
ਸੰਗਰੂਰ, 19 ਦਸੰਬਰ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ ਦੇ ਯੋਗ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ, ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਦੀ ਰਹਿਨੁਮਾਈ ਹੇਠ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤਾਜ ਪੈਲੇਜ, ਮਾਨਸਾ ਰੋਡ, ਸੁਨਾਮ ਵਿਖੇ ਲਗਾਇਆ ਗਿਆ । ਇਸ ਕੈਂਪ ਦਾ ਉਦਘਾਟਨ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਵੱਲੋਂ ਕੀਤਾ ਗਿਆ। ਕੈਂਪ ਵਿੱਚ ਡਾ. ਅਸ਼ੋਕ ਕੁਮਾਰ ਜ਼ਿਲ੍ਹਾ ਪ੍ਰਸਾਰ ਵਿਗਿਆਨੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਕਣਕ ਦੀ ਫਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਬਾਰੇ ਅਤੇ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਗਈ । ਡਾ. ਰਕਿੰਦਰਪ੍ਰੀਤ ਸਿੰਘ, ਖੇਤੀਬਾੜੀ ਮਾਹਿਰ, ਕੇ. ਵੀ. ਕੇ., ਖੇੜੀ ਦੁਆਰਾ ਕਿਸਾਨਾਂ ਨੂੰ ਕਣਕ ਦੀ ਫਸਲ ਦੀਆਂ ਪਛੇਤੀਆਂ ਕਿਸਮਾਂ ਤੋਂ ਇਲਾਵਾ ਹਾੜ੍ਹੀ ਦੀਆਂ ਹੋਰ ਫਸਲਾਂ ਜਿਵੇਂ ਕਿ ਜੌਂ ਆਦਿ ਬਾਰੇ ਜਾਣਕਾਰੀ ਦਿੰਦੇ ਹੋਏ ਫਸਲਾਂ ਵਿੱਚ ਨਦੀਨਨਾਸ਼ਕਾਂ ਦੀ ਸਹੀ ਵਰਤੋਂ ਲਈ ਮਾਹਿਰਾਂ ਦੀ ਸਲਾਹ ਅਨੁਸਾਰ ਸਪਰੇਅ ਕਰਨ ਲਈ ਅਪੀਲ ਕੀਤੀ, ਇਸ ਦੇ ਨਾਲ ਹੀ ਡਾ. ਗੁਰਵੀਰ ਕੌਰ, ਸਹਾਇਕ ਪ੍ਰੋਫੈਸਰ, ਕੇ. ਵੀ. ਕੇ., ਖੇੜੀ ਦੁਆਰਾ ਹਾੜ੍ਹੀ ਦੀਆਂ ਫਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ ।
ਇੰਜਨੀਅਰ ਗੁਰਿੰਦਰਜੀਤ ਸਿੰਘ, ਵੱਲੋਂ ਖੇਤੀਬਾੜੀ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਡਾ. ਹਰਬੰਸ ਸਿੰਘ ਚਹਿਲ, ਮੁੱਖ ਖੇਤਬਾੜੀ ਅਫਸਰ, ਸੰਗਰੂਰ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਮਾਹਿਰਾਂ ਦੀ ਸਲਾਹ ਅਨੁਸਾਰ ਕਰਨ ਦੀ ਅਪੀਲ ਕੀਤੀ ਤਾਂ ਜੋ ਬੇਲੋੜੇ ਖੇਤੀ ਖਰਚੇ ਘਟਾਏ ਜਾ ਸਕਣ । ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਲਗਭਗ 1 ਲੱਖ ਮੀ. ਟਨ ਯੂਰੀਆ ਖਾਦ ਦੀ ਸਪਲਾਈ ਹੋ ਚੁੱਕੀ ਹੈ ਅਤੇ ਜ਼ਿਲ੍ਹੇ ਅੰਦਰ ਇਸਦੀ ਕਿਸੇ ਵੀ ਤਰ੍ਹਾਂ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੁਈ ਦੁਕਾਨਦਾਰ ਉਨ੍ਹਾਂ ਨੂੰ ਯੂਰੀਆ ਖਾਦ ਨਾਲ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਖੇਤੀ ਵਸਤੂ ਦੀ ਟੈਗਿੰਗ ਕਰਦਾ ਹੈ ਤਾਂ ਇਸ ਸਬੰਧੀ ਵਿਭਾਗ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਕਿ ਉਸ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ, ਇਸ ਦੇ ਨਾਲ ਹੀ ਦਵਾਈਆਂ, ਖਾਦਾਂ ਅਤੇ ਬੀਜਾਂ ਦੀ ਖਰੀਦ ਕਰਦੇ ਸਮੇਂ ਦੁਕਾਨਦਾਰਾਂ ਤੋਂ ਇਨ੍ਹਾਂ ਦੇ ਪੱਕੇ ਬਿੱਲ ਜ਼ਰੂਰ ਲੈਣ ਤਾਂ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ । ਕੈਂਪ ਵਿੱਚ ਗਰੀਨ ਟੀ. ਵੀ. ਇੰਡੀਆ, ਏ. ਆਰ. ਡੀ. ਐੱਫ., ਸਵਰਾਜ ਟਰੈਕਟਰ ਅਤੇ ਮਥੂਟ ਫਾਈਨਾਂਸ ਵਿਸ਼ੇਸ਼ ਯੋਗਦਾਨ ਰਿਹਾ। ਸ਼੍ਰੀਮਤੀ ਸੁਮਿੱਥਾ ਸਿੰਘ ਅਤੇ ਸਚਿਨ ਤ੍ਰਿਪਾਠੀ ਵੱਲੋਂ ਗ੍ਰੀਨ ਟੀ. ਵੀ. ਇੰਡੀਆਂ ਚੈਨਲ ਵੱਲੋਂ ਕਿਸਾਨਾਂ ਦੀ ਭਲਾਈ ਲਈ ਚੱਲ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਮਥੂਟ ਫਾਈਨਾਂਸ ਦੇ ਸੀਨੀਅਰ ਮੈਨੇਜਰ ਨੱਥਾ ਸਿੰਘ ਵੱਲੋਂ ਕਿਸਾਨ ਭਲਾਈ ਲਈ ਮਥੂਟ ਫਾਈਨਾਂਸ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਦੱਸਿਆ, ਇਸ ਦੇ ਨਾਲ ਹੀ ਰਵਜੀਤ ਸਿੰਘ ਵਾਲੀਆ, ਸੀਨੀਅਰ ਸੇਲਜ਼ ਮੈਨੇਜਰ ਸਵਰਾਜ ਟਰੈਕਟਰ ਵੱਲੋਂ ਮਸ਼ੀਨਾਂ ਦੀ ਮਹੱਤਤਾ ਬਾਰੇ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਡਾ. ਇੰਦਰਜੀਤ ਸਿੰਘ ਭੱਟੀ, ਖੇਤੀਬਾੜੀ ਅਫਸਰ, ਸੁਨਾਮ ਵੱਲੋਂ ਕੈਂਪ ਵਿੱਚ ਆਏ ਕਿਸਾਨਾਂ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਡਾ. ਅਮਰਜੀਤ ਸਿੰਘ, ਖੇਤੀਬਾੜੀ ਅਫਸਰ, ਸੰਗਰੂਰ, ਡਾ. ਮਨਦੀਪ ਸਿੰਘ, ਖੇਤੀਬਾੜੀ ਅਫਸਰ, ਭਵਾਨੀਗੜ੍ਹ ਤੋਂ ਇਲਾਵਾ ਡਾ. ਦਮਨਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸੁਨਾਮ, ਡਾ. ਨਰਿੰਦਰਪਾਲ ਸਿੰਘ ਚੀਮਾ, ਖੇਤੀਬਾੜੀ ਵਿਕਾਸ ਅਸਫਰ, ਡਾ. ਲਵਦੀਪ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫਸਰ, ਲਹਿਰਾਗਾਗਾ, ਡਾ. ਪਰਮਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸੰਗਰੂਰ, ਡਾ. ਸਵਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਇੰਨਫੋ.), ਸੰਗਰੂਰ, ਡਾ. ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ. ਪੀ.), ਸੰਗਰੂਰ ਅਤੇ ਡਾ. ਮਨਮੀਤ ਕੌਰ, ਖੇਤੀਬਾੜੀ ਵਿਕਾਸ ਅਫਸਰ (ਭੌਂ ਪਰਖ), ਸੰਗਰੂਰ ਆਦਿ ਤੋਂ ਇਲਾਵਾ ਮਹਿਕਮੇ ਦੇ ਹੋਰ ਅਧਿਕਾਰੀ/ ਕਰਮਚਾਰੀ ਮੌਜੂਦ ਸਨ ।
