ਕਿਸਾਨੀ ਤੇ ਕਿਸਾਨਾਂ ਨੂੰ ਰੋਲਣਾ ਬੰਦ ਕਰਨ ਸਰਕਾਰਾਂ : ਪ੍ਰੋ. ਬਡੂੰਗਰ

ਕਿਸਾਨੀ ਤੇ ਕਿਸਾਨਾਂ ਨੂੰ ਰੋਲਣਾ ਬੰਦ ਕਰਨ ਸਰਕਾਰਾਂ : ਪ੍ਰੋ. ਬਡੂੰਗਰ
ਜਗਜੀਤ ਸਿੰਘ ਡੱਲਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਪ੍ਰਤੀ ਸਰਕਾਰਾਂ ਸੰਜੀਦਾ ਹੋਣ : ਪ੍ਰੋ. ਬਡੂੰਗਰ
ਪਟਿਆਲਾ 24 ਦਸੰਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਸਾਨੀ ਮੰਗਾਂ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਵਿਚ ਹਨ, ਪ੍ਰੰਤੂ ਸਰਕਾਰਾਂ ਜਿਥੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁੱਲ੍ਹਵਾਉਣ ਲਈ ਸੰਜੀਦਾ ਨਹੀਂ ਹਨ, ਉਥੇ ਹੀ ਕਿਸਾਨੀ ਮੰਗਾਂ ਨੂੰ ਵੀ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਹੈ । ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰਾਂ ਕਿਸਾਨੀ ਤੇ ਕਿਸਾਨਾਂ ਨੂੰ ਰੋਲਦਾ ਬੰਦ ਕਰਨ । ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਿਹਾ, ਮੰਡੀਆਂ ਵਿਚ ਫਸਲਾਂ ਰੁਲਦੀਆਂ ਪ੍ਰੰਤੂ ਹੈਰਾਨੀ ਹੈ ਕਿ ਸਰਕਾਰਾਂ ਆਪਣੀ ਬਣਦੀ ਭੂਮਿਕਾ ਤੋਂ ਭੱਜਦੀਆਂ ਨਜ਼ਰ ਆ ਰਹੀਆਂ ਹਨ । ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਾਤ ਦਿਨ ਬ ਦਿਨ ਅਸਥਿਰ ਹੁੰਦੀ ਜਾ ਰਹੀ ਹੈ, ਜੋ ਕੋਈ ਮਾੜਾ ਅਣਹੋਣੀ ਵਾਪਰਦੀ ਹੈ ਤਾਂ ਉਸ ਲਈ ਸਿੱਧੇ ਤੌਰ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰੀ ਹੋਵੇਗੀ। ਪ੍ਰੋ. ਬਡੂੰਗਰ ਨੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖੁੱਲ੍ਹਣਵਾਉਣ ਲਈ ਸਰਕਾਰਾਂ ਨਾਲ ਕੋਈ ਗੱਲਬਾਤ ਵਾਲਾ ਰਾਹ ਅਪਨਾਉਣ ਤਾਂ ਕਿ ਜਗਜੀਤ ਸਿੰਘ ਡੱਲੇਵਾਲੀ ਦੀ ਜਾਨ ਬਚਾਈ ਜਾ ਸਕੇ ।
