Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 3:39 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਪੀ. ਸੀ. ਬੀ. ਨੇ 35 ਕਿਲੋਗਰਾਮ ਸਿੰਗਲ ਯੂਜ਼ ਪਲਾਸਟਿਕ ਤੇ ਕੈਰੀ ਬੈਗ ਕੀਤੇ ਜ਼ਬਤ, 25 ਚਲਾਨ ਕੀਤੇ

ਪੀ. ਪੀ. ਸੀ. ਬੀ. ਨੇ 35 ਕਿਲੋਗਰਾਮ ਸਿੰਗਲ ਯੂਜ਼ ਪਲਾਸਟਿਕ ਤੇ ਕੈਰੀ ਬੈਗ ਕੀਤੇ ਜ਼ਬਤ, 25 ਚਲਾਨ ਕੀਤੇ

ਪੀ. ਪੀ. ਸੀ. ਬੀ. ਨੇ 35 ਕਿਲੋਗਰਾਮ ਸਿੰਗਲ ਯੂਜ਼ ਪਲਾਸਟਿਕ ਤੇ ਕੈਰੀ ਬੈਗ ਕੀਤੇ ਜ਼ਬਤ, 25 ਚਲਾਨ ਕੀਤੇ
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਿੰਗਲ ਯੂਜ਼ ਪਲਾਸਟਿਕ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਜਾਰੀ
ਪੀ. ਪੀ. ਸੀ. ਬੀ., ਨਗਰ ਨਿਗਮ ਤੇ ਨਗਰ ਪੰਚਾਇਤ ਦੇਵੀਗੜ੍ਹ, ਭਾਦਸੋਂ ਤੇ ਨਾਭਾ ਦੀਆਂ ਸਾਂਝੀਆਂ ਟੀਮਾਂ ਨੇ ਪਲਾਸਟਿਕ ਵਿਕਰੇਤਾਵਾਂ ਦੀ ਕੀਤੀ ਚੈਕਿੰਗ
ਪਟਿਆਲਾ, 24 ਦਸੰਬਰ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ. ਪੀ. ਸੀ. ਬੀ.) ਦੇ ਰਿਜਨਲ ਦਫ਼ਤਰ ਵੱਲੋਂ ਨਗਰ ਨਿਗਮ ਅਤੇ ਨਗਰ ਪੰਚਾਇਤ ਦੇਵੀਗੜ੍ਹ, ਭਾਦਸੋਂ ਅਤੇ ਨਾਭਾ ਦੇ ਅਧਿਕਾਰੀਆਂ ਨਾਲ ਮਿਲ ਕੇ ਸਿੰਗਲ ਯੂਜ਼ ਪਲਾਸਟਿਕ, ਪਲਾਸਟਿਕ ਕੈਰੀ ਬੈਗ ਤੇ ਚਾਈਨਾ ਡੋਰ ਨੂੰ ਵੇਚਣ ਵਾਲਿਆਂ ਵਿਰੁੱਧ ਇੱਕ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ । ਮੁਹਿੰਮ ਦੌਰਾਨ ਨਗਰ ਨਿਗਮ ਦੇ ਹੈਲਥ ਅਫ਼ਸਰ ਡਾ. ਨਵਿੰਦਰ, ਸੈਨੇਟਰੀ ਇੰਸਪੈਕਟਰ ਮੋਹਿਤ ਜਿੰਦਲ, ਸੈਨੇਟਰੀ ਇੰਸਪੈਕਟਰ ਰਣਧੀਰ ਸਿੰਘ, ਸੈਨੇਟਰੀ ਇੰਸਪੈਕਟਰ ਵਿਕਾਸ ਚੌਧਰੀ, ਸੈਨੇਟਰੀ ਇੰਸਪੈਕਟਰ ਪੰਕਜ ਕੁਮਾਰ, ਐਸ. ਡੀ. ਓ., ਪੀ. ਪੀ. ਸੀ. ਬੀ. ਧਰਮਵੀਰ ਸਿੰਘ, ਜੇ. ਈ. ਈ., ਪੀ. ਪੀ. ਸੀ. ਬੀ. ਹਰਮਨਜੀਤ ਸਿੰਘ ਅਤੇ ਐਸ. ਡੀ. ਓ., ਪੀ. ਪੀ. ਸੀ. ਬੀ. ਮੋਹਿਤ ਸਿੰਗਲਾ ਟੀਮ ਵਿੱਚ ਮੌਜੂਦ ਸਨ । ਨਿਰੀਖਣ ਦੌਰਾਨ ਟੀਮਾਂ ਵੱਲੋਂ ਕੁੱਲ 35 ਕਿੱਲੋਗਰਾਮ ਸਿੰਗਲ ਯੂਜ਼ ਪਲਾਸਟਿਕ ਅਤੇ ਕੈਰੀ ਬੈਗਾਂ ਨੂੰ ਜ਼ਬਤ ਕੀਤਾ ਗਿਆ, ਜਿਸ ਵਿੱਚੋਂ 20 ਕਿੱਲੋਗਰਾਮ ਪਟਿਆਲਾ ਤੋਂ, 10 ਕਿੱਲੋਗਰਾਮ ਦੇਵੀਗੜ੍ਹ ਤੋਂ ਅਤੇ 5 ਕਿੱਲੋਗਰਾਮ ਭਾਦਸੋਂ ਤੋਂ ਬਰਾਮਦ ਕੀਤੇ ਗਏ। ਇਸ ਦੇ ਨਾਲ 25 ਚਲਾਨ ਜਾਰੀ ਕੀਤੇ ਗਏ । ਵਾਤਾਵਰਣ ਇੰਜੀਨੀਅਰ ਗੁਰਕਰਨ ਸਿੰਘ ਨੇ ਦੱਸਿਆ ਚਾਈਨਾ ਡੋਰ ਨੂੰ ਦਾ ਭੰਡਾਰਨ ਕਰਨ ਵਾਲਿਆਂ ਤੇ ਵੇਚਣ ਵਾਲਿਆਂ ’ਤੇ ਪਾਬੰਦੀ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵੱਲੋਂ ਪਹਿਲਾਂ ਹੀ ਧਾਰਾ 163 ਤਹਿਤ ਹੁਕਮ ਜਾਰੀ ਕੀਤੇ ਗਏ ਹਨ । ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ-ਮੁਕਤ ਮਾਹੌਲ ਬਣਾਉਣ ਲਈ ਸਹਿਯੋਗ ਦੇਣ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ । ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top