Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਵਾਲੇ ਡੀ. ਐਸ. ਪੀ. ਸੰਧੂ ਖਿ਼ਲਾਫ਼ ਵਿਜੀਲੈਂਸ ਬਿਉਰੋ ਨੇ ਸ਼ੁਰੂ ਕੀਤੀ ਜਾਂਚ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਵਾਲੇ ਡੀ. ਐਸ. ਪੀ. ਸੰਧੂ ਖਿ਼ਲਾਫ਼ ਵਿਜੀਲੈਂਸ ਬਿਉਰੋ ਨੇ ਸ਼ੁਰੂ ਕੀਤੀ ਜਾਂਚ

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਵਾਲੇ ਡੀ. ਐਸ. ਪੀ. ਸੰਧੂ ਖਿ਼ਲਾਫ਼ ਵਿਜੀਲੈਂਸ ਬਿਉਰੋ ਨੇ ਸ਼ੁਰੂ ਕੀਤੀ ਜਾਂਚ
ਚੰਡੀਗੜ੍ਹ 25 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ. ਐਸ. ਪੀ.) ਗੁਰਸ਼ੇਰ ਸਿੰਘ ਸੰਧੂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਨੇ ਸੰਧੂ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਖਰੜ ਥਾਣੇ ਵਿੱਚ ਇੱਕ ਟੀਵੀ ਚੈਨਲ ਨਾਲ ਇੰਟਰਵਿਊ ਕਰਾਉਣ ਸਬੰਧੀ ਲੱਗੇ ਇਲਜ਼ਾਮਾਂ ਬਾਰੇ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਨਾ ਹੋਣ ਕਾਰਨ ਉਸ ਨੂੰ ਬਰਖਾਸਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ । ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸਸਤੀਆਂ ਕੀਮਤਾਂ ‘ਤੇ ਝਗੜੇ ਵਾਲੀਆਂ ਜਾਇਦਾਦਾਂ ਦੀ ਖਰੀਦਦਾਰੀ ਅਤੇ ਨਜਾਇਜ਼ ਕਮਾਈ ਨਾਲ ਅਜਿਹੀਆਂ ਜਾਇਦਾਦਾਂ ਦੀ ਖਰੀਦ ਦੇ ਦੋਸ਼ਾਂ ਤੋਂ ਬਾਅਦ ਸੰਧੂ ਵਿਰੁੱਧ ਬੇਹਿਸਾਬਾ ਸੰਪਤੀ ਇਕੱਠੀ ਕਰਨ ਦੀ ਜਾਂਚ ਸ਼ੁਰੂ ਕੀਤੀ ਗਈ ਹੈ । ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਗੁਰਸ਼ੇਰ ਸਿੰਘ ਸੰਧੂ ਵਿਰੁੱਧ ਬਲਜਿੰਦਰ ਸਿੰਘ ਨਾਮੀ ਸ਼ਿਕਾਇਤਕਰਤਾ ਤੋਂ ਪ੍ਰਾਪਤ ਸ਼ਿਕਾਇਤ ਤੋਂ ਬਾਅਦ ਉਸ ਵੱਲੋਂ ਆਮਦਨੀ ਦੇ ਜਾਣੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਬਿਊਰੋ ਵੱਲੋਂ ਉਸ ਦੀਆਂ ਜਾਇਦਾਦਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਪਰ ਉਸ ਦੀਆਂ ਬੇਨਾਮੀ ਜਾਇਦਾਦਾਂ ਬਾਰੇ ਤਾਂ ਪੂਰੀ ਜਾਂਚ ਪੜਤਾਲ ਤੋਂ ਬਾਅਦ ਹੀ ਸਹੀ ਪਤਾ ਲੱਗੇਗਾ ।
ਦੱਸਣਯੋਗ ਹੈ ਕਿ ਇਸ ਸਾਲ ਅਕਤੂਬਰ ਮਹੀਨੇ ਪੰਜਾਬ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਸੀ ਕਿ ਡੀ. ਐਸ. ਪੀ. ਸੰਧੂ ਦੇ ਇੱਕ ਸਾਥੀ ਰਹੇ ਬਲਜਿੰਦਰ ਸਿੰਘ ਦੀ ਸ਼ਿਕਾਇਤ ‘ਤੇ ਮੋਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਥਾਣੇ ਵਿੱਚ ਸੰਧੂ ਵਿਰੁੱਧ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ । ਬਲਜਿੰਦਰ ਸਿੰਘ ਵੱਲੋਂ ਡੀ. ਐਸ. ਪੀ. ਸੰਧੂ ਦੇ ਖਿਲਾਫ ਅਦਾਲਤ ਵਿੱਚ ਜਾਣ ਤੋਂ ਬਾਅਦ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਸ ਦੀ ਜਾਂਚ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਸੀ । ਉਪਰੰਤ 16 ਦਸੰਬਰ ਨੂੰ, ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਉਸਨੇ ਡੀ. ਐਸ. ਪੀ. ਗੁਰਸ਼ੇਰ ਸੰਧੂ ਨੂੰ ਸਤੰਬਰ 2022 ਵਿੱਚ ਖਰੜ ਸੀ. ਆਈ. ਏ. ਥਾਣੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਟੀ. ਵੀ. ਚੈਨਲ ਨਾਲ ਇੰਟਰਵਿਊ ਕਰਵਾਉਣ ਵਿੱਚ ਭੂਮਿਕਾ ਕਾਰਨ ਧਾਰਾ 311 (2) ਤਹਿਤ ਬਰਖਾਸਤ ਕਰ ਦਿੱਤਾ ਹੈ ਪਰ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਡੀ. ਐਸ. ਪੀ. ਸੰਧੂ ਟਿੱਪਣੀ ਲਈ ਉਪਲਬਧ ਨਹੀਂ ਹੋ ਸਕਿਆ ।

Advertisement
Advertisement
Advertisement
Advertisement
Scroll to Top