ਮੁੱਖ ਮੰਤਰੀ ਨੇ ਕੀਤੇ ਹਿਮਾਚਲ `ਚ ਨਵਾਂ ਸਾਲ ਮਨਾ ਰਹੇ ਸ਼ਰਾਬੀਆਂ ਨੂੰ ਪੁਲਸ ਵਲੋਂ ਤੰਗ ਨਾ ਕਰਨ ਦੇ ਹੁਕਮ ਜਾਰੀ

ਮੁੱਖ ਮੰਤਰੀ ਨੇ ਕੀਤੇ ਹਿਮਾਚਲ `ਚ ਨਵਾਂ ਸਾਲ ਮਨਾ ਰਹੇ ਸ਼ਰਾਬੀਆਂ ਨੂੰ ਪੁਲਸ ਵਲੋਂ ਤੰਗ ਨਾ ਕਰਨ ਦੇ ਹੁਕਮ ਜਾਰੀ
ਹਿਮਾਚਲ : ਸੈਰ ਸਪਾਟਾ ਦੇ ਮੁੱਖ ਕੇਂਦਰ ਬਿੰਦੂ ਹਿਮਾਚਲ `ਚ ਨਵਾਂ ਸਾਲ ਮਨਾ ਰਹੇ ਸ਼ਰਾਬੀਆਂ ਨੂੰ ਪੁਲਸ ਵਲੋਂ ਤੰਗ ਨਹੀਂ ਕੀਤਾ ਜਾਵੇਗਾ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਹਿਮਾਚਲ ਪੁਲਸ ਨੂੰ ਹੁਕਮ ਜਾਰੀ ਕਰ ਦਿੱਤੇ ਹਨ, ਜਿਸ ਮੁਤਾਬਕ ਸ਼ਰਾਬ ਪੀਕੇ ਝੂਮਣ ਵਾਲੇ ਸੈਲਾਨੀਆਂ ਨੂੰ ਹਵਾਲਾਤ ’ਚ ਬੰਦ ਨਹੀਂ ਕੀਤਾ ਜਾਵੇਗਾ । ਇਨ੍ਹਾਂ ਹੀ ਨਹੀਂ ਪੁਲਸ ਸ਼ਰਾਬ ਪੀ ਕੇ ਮਦਹੋਸ਼ ਹੋਣ ਵਾਲੇ ਵਿਅਕਤੀ ਨੂੰ ਪੁਲਿਸ ਹੋਟਲ ਛੱਡੇਗੀ । ਦੱਸਣਯੋਗ ਹੈ ਕਿ ਮੰਗਲਵਾਰ ਨੂੰ ਸ਼ਿਮਲਾ `ਚ ਵਿੰਟਰ ਕਾਰਨੀਵਲ `ਚ ਪਹੁੰਚੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲਾਂ ਕਹੀਆਂ । ਮੁੱਖ ਮੰਤਰੀ ਨੇ ਇਸ ਲਈ ਅਤੀਤੀ ਦੇਵੋ ਭਾਵ ਦੀ ਸੰਸਕ੍ਰਿਤੀ ਦਾ ਹਵਾਲਾ ਦਿੱਤਾ । ਮੁੱਖ ਮੰਤਰੀ ਨੇ ਕਿਹਾ ਕਿ ਹੋਟਲ ਅਤੇ ਢਾਬੇ 5 ਜਨਵਰੀ ਤੱਕ 24 ਘੰਟੇ ਖੁੱਲ੍ਹੇ ਰਹਿਣਗੇ।ਸੀ. ਐੱਮ. ਸੁਖਵਿੰਦਰ ਸੁੱਖੂ ਨੇ ਕਿਹਾ ਕਿ ਜੇਕਰ ਕੋਈ ਸ਼ਰਾਬ ਪੀ ਕੇ ਝੂਮਣ ਲੱਗ ਜਾਂਦਾ ਹੈ ਤਾਂ ਉਸ ਨੂੰ ਹੋਟਲ ਛੱਡਿਆ ਜਾਵੇਗਾ । ਇਹ ਨਹੀਂ ਕਿ ਉਸ ਨੂੰ ਜੇਲ੍ਹ ’ਚ ਬੰਦ ਕਰ ਦਿੱਤਾ ਜਾਵੇਗਾ । ਸੀ. ਐੱਮ. ਨੇ ਅੱਗੇ ਕਿਹਾ ਕਿ ਪੁਲਿਸ ਵਾਲਿਆਂ ਨੂੰ ਇਹ ਵੀ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਆਉਣ ਵਾਲੇ ਲੋਕਾਂ ਨੂੰ ਬੜੇ ਪਿਆਰ ਨਾਲ ਉਨ੍ਹਾਂ ਦੇ ਹੋਟਲ ਵਿੱਚ ਛੱਡਣ। ਸੀ. ਐਮ. ਸੁੱਖੂ ਨੇ ਦੱਸਿਆ ਕਿ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੈਲਾਨੀਆਂ ਦੀ ਸਹੂਲਤ ਲਈ ਹੋਟਲ, ਢਾਬੇ ਅਤੇ ਰੈਸਟੋਰੈਂਟ 5 ਜਨਵਰੀ ਤੱਕ 24 ਘੰਟੇ ਖੁੱਲ੍ਹੇ ਰੱਖੇ ਜਾਣਗੇ। ਇਸ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਕਾਰਨ ਸੈਲਾਨੀਆਂ ਨੂੰ ਦੇਰ ਨਾਲ ਪਹੁੰਚਣ `ਤੇ ਭੁੱਖੇ ਨਹੀਂ ਸੌਣਾ ਪਵੇਗਾ । ਦੇਰ ਰਾਤ ਤੱਕ ਖਾਣ ਪੀਣ ਦੀਆਂ ਦੁਕਾਨਾਂ ਖੁੱਲ੍ਹੀਆਂ ਰੱਖਣ ਵਾਲਿਆਂ ਖਿ਼ਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ।
