Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:40 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣ ਨਿਯਮਾਂ ’ਚ ਸੋਧ ਨੂੰ ਕਾਂਗਰਸ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ

ਚੋਣ ਨਿਯਮਾਂ ’ਚ ਸੋਧ ਨੂੰ ਕਾਂਗਰਸ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ

ਚੋਣ ਨਿਯਮਾਂ ’ਚ ਸੋਧ ਨੂੰ ਕਾਂਗਰਸ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ
ਨਵੀਂ ਦਿੱਲੀ : ਭਾਰਤ ਦੀਆਂ ਸਿਆਸੀ ਪਾਰਟੀਆਂ ਵਿਚੋਂ ਇੱਕ ਇਤਿਹਾਸਕ ਸਿਆਸੀ ਪਾਰਟੀ ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ ਚੋਣਾਂ ਨਿਯਮਾਂ ਵਿੱਚ ਹਾਲ ਹੀ ’ਚ ਕੀਤੀ ਸੋਧ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਸਿਖਰਲੀ ਅਦਾਲਤ ਚੋਣ ਅਮਲ ਦੀ ‘ਤੇਜ਼ੀ ਨਾਲ ਖ਼ਤਮ ਹੋ ਰਹੀ’ ਸਾਖ਼ ਨੂੰ ਬਹਾਲ ਕਰਨ ਵਿੱਚ ਮਦਦ ਕਰੇਗੀ । ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੱਸਿਆ ਕਿ ਉਨ੍ਹਾਂ ਨੇ ਰਿੱਟ ਪਟੀਸ਼ਨ ਦਾਇਰ ਕੀਤੀ ਹੈ।ਰਮੇਸ਼ ਨੇ ‘ਐਕਸ’ ਉੱਤੇ ਪੋਸਟ ਕੀਤਾ ਕਿ ਚੋਣਾਂ ਕਰਵਾਉਣ ਸਬੰਧੀ ਨਿਯਮ-1961 ਵਿੱਚ ਹਾਲ ਹੀ ਵਿੱਚ ਹੋਈਆਂ ਸੋਧਾਂ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ । ਰਮੇਸ਼ ਨੇ ਕਿਹਾ ਕਿ ਚੋਣ ਕਮਿਸ਼ਨ ਇੱਕ ਸੰਵਿਧਾਨਕ ਸੰਸਥਾ ਹੈ । ਇਸ ’ਤੇ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਦੀ ਜਿ਼ੰਮੇਵਾਰੀ ਹੈ, ਇਸ ਲਈ ਇਕਪਾਸੜ ਅਤੇ ਜਨਤਕ ਸਲਾਹ-ਮਸ਼ਵਰੇ ਤੋਂ ਬਿਨਾਂ ਇਸ ਅਹਿਮ ਨਿਯਮ ਵਿੱਚ ਏਨੀ ਬੇਸ਼ਰਮੀ ਨਾਲ ਸੋਧ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ । ਰਮੇਸ਼ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਸਾਖ਼ ਤੇਜ਼ੀ ਨਾਲ ਖਤਮ ਹੋ ਰਹੀ ਹੈ ਅਤੇ ਉਮੀਦ ਹੈ ਕਿ ਸੁਪਰੀਮ ਕੋਰਟ ਇਸ ਨੂੰ ਬਹਾਲ ਕਰਨ ਵਿੱਚ ਮਦਦ ਕਰੇਗੀ । ਉਨ੍ਹਾਂ ਪਿਛਲੇ ਸ਼ਨਿੱਚਰਵਾਰ ਕਿਹਾ ਸੀ ਕਿ ਇਸ ਸੋਧ ਨੂੰ ਜਲਦੀ ਹੀ ਕਾਨੂੰਨੀ ਤੌਰ ’ਤੇ ਚੁਣੌਤੀ ਦਿੱਤੀ ਜਾਵੇਗੀ । ਕੇਂਦਰ ਸਰਕਾਰ ਨੇ ਸੀਸੀਟੀਵੀ ਕੈਮਰੇ ਅਤੇ ਵੈੱਬਕਾਸਟਿੰਗ ਫੁਟੇਜ ਦੇ ਨਾਲ- ਨਾਲ ਉਮੀਦਵਾਰਾਂ ਦੀਆਂ ਵੀਡੀਓ ਰਿਕਾਰਡਿੰਗਾਂ ਵਰਗੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਨਿਰੀਖਣ ਨੂੰ ਰੋਕਣ ਲਈ ਚੋਣ ਸਬੰਧੀ ਨਿਯਮਾਂ ਵਿੱਚ ਸੋਧ ਕੀਤੀ ਤਾਂ ਜੋ ਉਨ੍ਹਾਂ ਦੀ ਦੁਰਵਰਤੋਂ ਰੋਕੀ ਜਾ ਸਕੇ । ਚੋਣ ਕਮਿਸ਼ਨ (ਈ. ਸੀ.) ਦੀਆਂ ਸਿਫ਼ਾਰਸ਼ਾਂ ’ਤੇ ਕੇਂਦਰੀ ਕਾਨੂੰਨ ਮੰਤਰਾਲੇ ਨੇ ਜਨਤਕ ਨਿਰੀਖਣ ਲਈ ਰੱਖੇ ਜਾਣ ਵਾਲੇ ‘ਕਾਗਜ਼ਾਂ’ ਜਾਂ ਦਸਤਾਵੇਜ਼ਾਂ ਆਦਿ ’ਤੇ ਪਾਬੰਦੀ ਲਾਉਣ ਲਈ ਚੋਣ ਕਰਵਾਉਣ ਸਬੰਧੀ ਨਿਯਮ-1961 ਦੇ ਨਿਯਮ 93 ਵਿੱਚ ਸੋਧ ਕੀਤੀ ਹੈ ।

Advertisement
Advertisement
Advertisement
Advertisement
Scroll to Top