Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 5:33 am

+91 90915 01313 , +91 90916 01313

punjabbanni@gmail.com
punjabbani@yahoo.com

ਖਾਲਿਸਤਾਨ ਜਿ਼ੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਖਾਲਿਸਤਾਨ ਜਿ਼ੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ

ਖਾਲਿਸਤਾਨ ਜਿ਼ੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲਿਜਾ ਰਹੀ ਐਂਬੂਲੈਂਸ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ
ਰਾਮਪੁਰ, 25 ਦਸੰਬਰ : ਖਾਲਿਸਤਾਨ ਜਿ਼ੰਦਾਬਾਦ ਫੋਰਸ ਦੇ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਪੰਜਾਬ ਲੈ ਕੇ ਜਾ ਰਹੀ ਐਂਬੂਲੈਂਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ।
ਜਿ਼ਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਵਿੱਚ ਹੋਏ ਗ੍ਰਨੇਡ ਹਮਲੇ ਵਿੱਚ ਕਥਿਤ ਤੌਰ ’ਤੇ ਸ਼ਾਮਲ ਤਿੰਨ ਸ਼ੱਕੀ ਦਹਿਸ਼ਤਗਰਦ ਪੀਲੀਭੀਤ ਵਿੱਚ ਉੱਤਰ ਪ੍ਰਦੇਸ਼ ਤੇ ਪੰਜਾਬ ਪੁਲਸ ਦੀ ਸਾਂਝੀ ਟੀਮ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਗਏ ਸਨ । ਅਧਿਕਾਰੀਆਂ ਨੇ ਦੱਸਿਆ ਕਿ ਐਂਬੂਲੈਂਸ ਨਾਲ ਟੱਕਰ ਮਾਰਨ ਦੀ ਘਟਨਾ ਮੰਗਲਵਾਰ ਰਾਤ ਨੂੰ ਰਾਮਪੁਰ ਬਾਈਪਾਸ ’ਤੇ ਵਾਪਰੀ ਇਸ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ ਪਰ ਐਂਬੂਲੈਂਸ ਖਰਾਬ ਹੋ ਗਈ, ਜਿਸ ਤੋਂ ਬਾਅਦ ਲਾਸ਼ਾਂ ਨੂੰ ਕਿਸੇ ਹੋਰ ਵਾਹਨ ‘ਚ ਲਿਜਾਇਆ ਗਿਆ । ਰਾਮਪੁਰ ਜਿ਼ਲ੍ਹੇ ਦੇ ਪੁਲਸ ਸੁਪਰਡੈਂਟ ਵਿਦਿਆਸਾਗਰ ਮਿਸ਼ਰਾ ਨੇ ਦੱਸਿਆ ਕਿ ਪੀਲੀਭੀਤ ਤੋਂ ਤਿੰਨ ਸ਼ੱਕੀ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਨੂੰ ਲੈ ਕੇ ਪੰਜਾਬ ਜਾ ਰਹੀ ਐਂਬੂਲੈਂਸ ਨੂੰ ਮੰਗਲਵਾਰ ਦੇਰ ਰਾਤ ਰਾਮਪੁਰ ਬਾਈਪਾਸ ’ਤੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ । ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ । ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਰਾਮਪੁਰ ਪੁਲੀਸ ਮੌਕੇ ‘ਤੇ ਪਹੁੰਚ ਗਈ ਅਤੇ ਤਿੰਨਾਂ ਲਾਸ਼ਾਂ ਨੂੰ ਨੁਕਸਾਨੇ ਵਾਹਨ ਤੋਂ ਦੂਜੀ ਐਂਬੂਲੈਂਸ ‘ਚ ਲਿਜਾਇਆ ਗਿਆ ।

Advertisement
Advertisement
Advertisement
Advertisement
Scroll to Top