Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:43 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਨੇ ਕੀਤੀ ‘ਨੋ-ਡਿਟੈਂਸ਼ਨ ਨੀਤੀ’ 5ਵੀਂ ਤੇ 8ਵੀਂ ਦੇ ਵਿਦਿਆਰਥੀ ਫੇਲ੍ਹ ਨਾ ਕਰਨ ਦੀ ਨੀਤੀ ਖ਼ਤਮ

ਕੇਂਦਰ ਨੇ ਕੀਤੀ ‘ਨੋ-ਡਿਟੈਂਸ਼ਨ ਨੀਤੀ’ 5ਵੀਂ ਤੇ 8ਵੀਂ ਦੇ ਵਿਦਿਆਰਥੀ ਫੇਲ੍ਹ ਨਾ ਕਰਨ ਦੀ ਨੀਤੀ ਖ਼ਤਮ

ਕੇਂਦਰ ਨੇ ਕੀਤੀ ‘ਨੋ-ਡਿਟੈਂਸ਼ਨ ਨੀਤੀ’ 5ਵੀਂ ਤੇ 8ਵੀਂ ਦੇ ਵਿਦਿਆਰਥੀ ਫੇਲ੍ਹ ਨਾ ਕਰਨ ਦੀ ਨੀਤੀ ਖ਼ਤਮ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਆਪਣੇ ਅਧੀਨ ਸਕੂਲਾਂ ਵਿੱਚ 5ਵੀਂ ਅਤੇ 8ਵੀਂ ਜਮਾਤ ਲਈ ‘ਨੋ-ਡਿਟੈਂਸ਼ਨ ਨੀਤੀ’ ਭਾਵ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ ਦੀ ਨੀਤੀ ਖ਼ਤਮ ਕਰ ਦਿੱਤੀ ਹੈ, ਇਸ ਨਾਲ ਹੁਣ ਸਾਲਾਨਾ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਨਾ ਦਿਖਾਉਣ ਵਾਲੇ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਫੇਲ੍ਹ ਕੀਤਾ ਜਾ ਸਕੇਗਾ । 2019 ਵਿੱਚ ਸਿੱਖਿਆ ਅਧਿਕਾਰ ਐਕਟ (ਆਰਟੀਈ) ਵਿੱਚ ਸੋਧ ਹੋਣ ਤੋਂ ਬਾਅਦ ਘੱਟੋ-ਘੱਟ 16 ਸੂਬਿਆਂ ਅਤੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਪਹਿਲਾਂ ਹੀ ਦੋਵਾਂ ਜਮਾਤਾਂ ਲਈ ਇਹ ਨੀਤੀ ਖ਼ਤਮ ਕਰ ਦਿੱਤੀ ਹੈ । ਗਜ਼ਟ ਨੋਟੀਫਿਕੇਸ਼ਨ ਅਨੁਸਾਰ ਜੇ ਨਿਯਮਤ ਪ੍ਰੀਖਿਆਵਾਂ ਦੌਰਾਨ ਕੋਈ ਵਿਦਿਆਰਥੀ ਉਸ ਨੂੰ ਅਗਲੀ ਜਮਾਤ ਵਿਚ ਭੇਜੇ ਜਾਣ ਲਈ ਲੋੜੀਂਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿੰਦਾ ਹੈ, ਤਾਂ ਉਸ ਨੂੰ ਸਮੇਂ-ਸਮੇਂ ’ਤੇ ਜਾਰੀ ਕੀਤੇ ਗਏ ਹੁਕਮਾਂ ਤਹਿਤ ਨਤੀਜਿਆਂ ਦੇ ਐਲਾਨ ਦੀ ਤਰੀਕ ਤੋਂ ਦੋ ਮਹੀਨਿਆਂ ਦੇ ਅੰਦਰ ਵਾਧੂ ਜਮਾਤਾਂ ਲਾ ਕੇ ਜਾਂ ਵੱਖਰੇ ਤੌਰ ’ਤੇ ਪੜ੍ਹਾਈ ਕਰਵਾ ਕੇ ਦੁਬਾਰਾ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇਗਾ । ਨੋਟੀਫਿਕੇਸ਼ਨ ਅਨੁਸਾਰ, ‘ਜੇ ਮੁੜ-ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲਾ ਬੱਚਾ ਦੁਬਾਰਾ ਮਾਪਦੰਡ ਪੂਰੇ ਕਰਨ ’ਚ ਅਸਫਲ ਰਹਿੰਦਾ ਹੈ, ਤਾਂ ਉਸ ਨੂੰ ਪੰਜਵੀਂ ਜਾਂ ਅੱਠਵੀਂ ਜਮਾਤ ਵਿੱਚ ਹੀ ਰੱਖਿਆ ਜਾਵੇਗਾ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇੱਕ ਵਾਰ ਮਾਪਦੰਡ ਪੂਰੇ ਨਾ ਕਰਨ ’ਤੇ ਕਲਾਸ ਅਧਿਆਪਕ ਬੱਚੇ ਦੇ ਨਾਲ-ਨਾਲ ਜ਼ਰੂਰੀ ਹੋਵੇ ਤਾਂ ਉਸ ਦੇ ਮਾਪਿਆਂ ਦਾ ਵੀ ਮਾਰਗਦਰਸ਼ਨ ਕਰੇਗਾ ਅਤੇ ਮੁਲਾਂਕਣ ਦੇ ਵੱਖ-ਵੱਖ ਪੜਾਵਾਂ ’ਤੇ ਸਿੱਖਣ ਸਬੰਧੀ ਪਏ ਪਾੜੇ ਦੀ ਪਛਾਣ ਕਰਨ ਤੋਂ ਬਾਅਦ ਵਿਸ਼ੇਸ਼ ਸਹਾਇਤਾ ਦੇੇਵੇਗਾ।ਹਾਲਾਂਕਿ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਬੱਚੇ ਨੂੰ ਮੁੱਢਲੀ ਸਿੱਖਿਆ ਪੂਰੀ ਹੋਣ ਤੱਕ ਕਿਸੇ ਵੀ ਸਕੂਲ ਤੋਂ ਨਹੀਂ ਕੱਢਿਆ ਜਾਵੇਗਾ ।

Advertisement
Advertisement
Advertisement
Advertisement
Scroll to Top