Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ

ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ

ਪੰਜਾਬ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ

• ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਉਪਲਬਧ ਕਰਵਾਈਆਂ ਜਾਣਗੀਆਂ 20 ਹਜ਼ਾਰ ਤੋਂ ਵੱਧ ਮਸ਼ੀਨਾਂ

• ਚਾਹਵਾਨ ਕਿਸਾਨ 20 ਜੁਲਾਈ ਤੱਕ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ

ਚੰਡੀਗੜ੍ਹ, 2 ਜੁਲਾਈ:

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਬਦਲਵੇਂ ਕਦਮ ਚੁੱਕਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਮਸ਼ੀਨਰੀ ਮੁਹੱਈਆ ਕਰਵਾਉਣ ਲਈ 350 ਕਰੋੜ ਰੁਪਏ ਦੀ ਕਾਰਜ ਯੋਜਨਾ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਪਹਿਲ ਤਹਿਤ ਜਿੱਥੇ ਪਰਾਲੀ ਪ੍ਰਬੰਧਨ ਮਸ਼ੀਨਾਂ ਉਤੇ ਸਹਿਕਾਰੀ ਸਭਾਵਾਂ ਤੇ ਹੋਰ ਸਮੂਹ 80 ਫ਼ੀਸਦ ਸਬਸਿਡੀ ਦਾ ਲਾਭ ਲੈ ਸਕਦੇ ਹਨ, ਉਥੇ ਦੂਜੇ ਪਾਸੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਮਿਲ ਸਕੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮੌਜੂਦਾ ਵਰ੍ਹੇ ਲਈ ਫੰਡ ਮੁਹੱਈਆ ਕਰਵਾਉਣ ਵਾਸਤੇ 350 ਕਰੋੜ ਰੁਪਏ ਦੀ ਕਾਰਜ ਯੋਜਨਾ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਅਕਤੀਗਤ ਕਿਸਾਨਾਂ ਨੂੰ 20,000 ਤੋਂ ਵੱਧ ਮਸ਼ੀਨਾਂ ਸਬਸਿਡੀ ‘ਤੇ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ 1000 ਕਸਟਮ ਹਾਇਰਿੰਗ ਸੈਂਟਰ ਵੀ ਸਥਾਪਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਸਾਉਣੀ ਸੀਜ਼ਨ 2023 ਦੌਰਾਨ ਵੱਖ-ਵੱਖ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ‘ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨਾਂ, ਸਹਿਕਾਰੀ ਸਭਾਵਾਂ, ਐਫ.ਪੀ.ਓਜ਼ ਅਤੇ ਪੰਚਾਇਤਾਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਹੈ। ਇਸ ਸਕੀਮ ਤਹਿਤ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐਸ.ਐਮ.ਐਸ., ਸੁਪਰ ਸੀਡਰ, ਸਮਾਰਟ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡ੍ਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਤੇ ਜ਼ੀਰੋ ਟਿੱਲ ਡਰਿੱਲ ਅਤੇ ਐਕਸ-ਸੀਟੂ ਪ੍ਰਬੰਧਨ ਵਿੱਚ ਬੇਲਰ ਅਤੇ ਰੇਕ ਸਬਸਿਡੀ ‘ਤੇ ਉਪਲਬਧ ਕਰਵਾਏ ਜਾ ਰਹੇ ਹਨ। ਵਿਅਕਤੀਗਤ ਕਿਸਾਨਾਂ ਲਈ ਉਪਰੋਕਤ ਮਸ਼ੀਨਾਂ ‘ਤੇ ਸਬਸਿਡੀ ਦੀ ਦਰ ਉਪਕਰਣਾਂ ਦੀ ਕੀਮਤ ਦਾ 50 ਫ਼ੀਸਦ ਅਤੇ ਸਹਿਕਾਰੀ ਸਭਾਵਾਂ, ਐਫ.ਪੀ.ਓਜ਼, ਪੰਚਾਇਤਾਂ ਲਈ ਇਸ ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ 80 ਫ਼ੀਸਦ ਤੱਕ ਰੱਖੀ ਗਈ ਹੈ।

ਸੂਬੇ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਬਿਲਕੁਲ ਖ਼ਤਮ ਕਰਨ ਲਈ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਬਸਿਡੀ ਪ੍ਰਾਪਤ ਕਰਨ ਲਈ ਵਿਭਾਗ ਦੇ ਪੋਰਟਲ agrimachinerypb.com ਉਤੇ ਮਿਤੀ 20 ਜੁਲਾਈ, 2023 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਵਿਭਾਗ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਤਕਨੀਕਾਂ ਬਾਰੇ ਜਾਗਰੂਕ ਕਰਨ ਅਤੇ ਸਿਖਲਾਈ ਦੇਣ ਲਈ ਸੂਚਨਾ, ਸਿੱਖਿਆ ਅਤੇ ਸੰਚਾਰ ਮੁਹਿੰਮ ਵੀ ਸ਼ੁਰੂ ਕਰੇਗਾ ਕਿਉਂਕਿ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ।

ਖੇਤੀਬਾੜੀ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮਸ਼ੀਨਾਂ ਉਤੇ ਸਬਸਿਡੀ ਦੇਣ ਦੀ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Scroll to Top