Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 09 Oct 2026 | 4:39 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਰੀਅਰ ਅਕੈਡਮੀ ਦੇ ਐਨ. ਸੀ. ਸੀ. ਕੇਡਿਟਜ ਨੇ ਸਿਖੇ ਜ਼ਿੰਦਗੀ ਬਚਾਓ ਕਾਰਜ਼

ਕੈਰੀਅਰ ਅਕੈਡਮੀ ਦੇ ਐਨ. ਸੀ. ਸੀ. ਕੇਡਿਟਜ ਨੇ ਸਿਖੇ ਜ਼ਿੰਦਗੀ ਬਚਾਓ ਕਾਰਜ਼

ਕੈਰੀਅਰ ਅਕੈਡਮੀ ਦੇ ਐਨ. ਸੀ. ਸੀ. ਕੇਡਿਟਜ ਨੇ ਸਿਖੇ ਜ਼ਿੰਦਗੀ ਬਚਾਓ ਕਾਰਜ਼
ਪਟਿਆਲਾ : 3 ਪੰਜਾਬ ਏਅਰ ਸਕਾਂਡਨ ਐਨ. ਸੀ. ਸੀ. ਪਟਿਆਲਾ ਦੇ ਸਾਲਾਨਾ ਟ੍ਰੇਨਿੰਗ ਕੈਂਪ ਜ਼ੋ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਲਗਿਆ ਵਿਖੇ ਪੰਜਾਬ ਦੇ ਵੱਖ ਵੱਖ ਸਕੂਲਾਂ ਕਾਲਜਾਂ ਦੇ 500 ਤੋਂ ਵੱਧ ਜੂਨੀਅਰ ਅਤੇ ਸੀਨੀਅਰ ਕੇਡਟਾਂ ਨੇ ਭਾਗ ਲਿਆ । ਕਮਾਡਿੰਗ ਅਫਸਰ, ਗਰੁੱਪ ਕੈਪਟਨ ਅਜੇ ਭਾਰਦਵਾਜ ਅਤੇ ਦੂਸਰੇ ਫੋਜੀ ਅਤੇ ਸਿਵੀਲੀਅਨ ਅਫਸਰਾਂ ਨੇ ਕੇਡਿਟਾਂ ਨੂੰ ਵਧੀਆ ਭੋਜਨ ਪਾਣੀ ਸਹੂਲਤਾਂ ਸੇਵਾਵਾਂ ਦਿੱਤੀਆਂ ਅਤੇ ਆਪਣੇ ਦੇਸ਼, ਸਮਾਜ, ਘਰ ਪਰਿਵਾਰਾਂ, ਮਾਨਵਤਾ ਵਾਤਾਵਰਨ ਅਤੇ ਆਪਣੇ ਆਪ ਨੂੰ ਹਮੇਸ਼ਾ ਪਿਆਰ ਕਰਨ, ਇਨ੍ਹਾਂ ਦੀ ਸੁਰੱਖਿਆ, ਸਨਮਾਨ, ਖੁਸ਼ਹਾਲੀ, ਉਨਤੀ ਲਈ ਹਮੇਸ਼ਾ ਇਮਾਨਦਾਰੀ ਵਫ਼ਾਦਾਰੀ, ਨਾਲ ਨਿਯਮਾਂ ਕਾਨੂੰਨਾਂ ਅਸੂਲਾਂ ਦੀ ਪਾਲਣਾ ਕਰਦੇ ਹੋਏ, ਖੁਸ਼ਹਾਲ ਸੁਰਖਿਅਤ ਸਨਮਾਨਿਤ ਜੀਵਨ ਬਤੀਤ ਕਰਨ ਲਈ ਉਤਸ਼ਾਹਿਤ ਕੀਤਾ । ਕੈਂਪ ਵਿਖੇ, ਬਾਹਰੋਂ ਆਏ ਵਿਸ਼ਾ ਮਾਹਿਰਾਂ ਰਾਹੀਂ ਫਸਟ ਏਡ, ਸੀ. ਪੀ. ਆਰ., ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਸਾਇਬਰ ਸੁਰੱਖਿਆ, ਆਵਾਜਾਈ ਨਿਯਮਾਂ ਕਾਨੂੰਨਾਂ, ਨਸ਼ਿਆਂ, ਅਨੁਸ਼ਾਸਨ, ਆਗਿਆ ਪਾਲਣ, ਸਖ਼ਤ ਮਿਹਨਤ, ਇਮਾਨਦਾਰੀ, ਅਪਰਾਧਾਂ, ਮਾੜੇ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਦੇਸ਼ ਦੇ ਨਿਯਮਾਂ ਕਾਨੂੰਨਾਂ ਦੀ ਪਾਲਣਾ ਕਰਨ ਦੀ ਜਾਣਕਾਰੀ ਦਿੱਤੀ ਗਈ । ਕੁਦਰਤੀ ਜਾਂ ਮਨੁੱਖੀ ਆਫਤਾਵਾਂ ਸਮੇਂ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਦੇ ਢੰਗ ਤਰੀਕਿਆਂ ਦੀ ਟ੍ਰੇਨਿੰਗ ਦਿੱਤੀ ਗਈ । ਇਸ ਕੈਂਪ ਵਿਖੇ ਕੈਰੀਅਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਤੋਂ ਏ. ਐਨ. ਓ. ਇਮਰਾਨ ਖਾਨ ਦੀ ਅਗਵਾਈ ਹੇਠ, 22 ਵਿਦਿਆਰਥੀਆਂ ਨੇ ਭਾਗ ਲਿਤਾ । ਸਕੂਲ ਦੇ ਚੈਅਰਮੈਨ ਸ਼੍ਰੀ ਅਰੁਣ ਦੀਪ ਸਿੰਘ ਭਾਟੀਆ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਨਪ੍ਰੀਤ ਕੌਰ ਚੀਮਾ ਵਾਪਸ ਆਏ ਐਨ ਸੀ ਸੀ ਅਫਸਰ ਅਤੇ ਕੇਡਿਟਾਂ ਦਾ ਸਨਮਾਨ ਕੀਤਾ । ਕੈਂਪ ਗਤੀਵਿਧੀਆਂ ਬਾਰੇ ਜਾਣਕਾਰੀ ਲਿਤੀ ਅਤੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ ਕੇਡਿਟ ਸਾਇਲ ਖਾਨ, ਰਾਸ਼ਟਰੀ ਪੱਧਰ ਦੇ ਕੈਂਪ ਵਿਖੇ ‘ਏਕ ਭਾਰਤ ਸ੍ਰੇਸ਼ਟ ਭਾਰਤ’ ਵਿਖੇ ਚੰਗੇ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ ਗਿਆ । ਚੈਅਰਮੈਨ ਦੀ ਅਗਵਾਈ ਹੇਠ, ਵਿਦਿਆਰਥੀਆਂ ਅਤੇ ਕੇਡਿਟਾਂ ਨੂੰ ਜਾਗਰੂਕ ਕਰਨ ਲਈ ਤਰ੍ਹਾਂ ਤਰ੍ਹਾਂ ਦੀਆਂ ਗਤੀਵਿਧੀਆਂ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਆਫ਼ਤ ਪ੍ਰਬੰਧਨ, ਅਨੁਸ਼ਾਸਨ ਆਗਿਆ ਪਾਲਣ ਲਈ ਜਾਗਰੂਕ ਕੀਤਾ ਜਾਂਦਾ ਹੈ । ਚੰਗੀ ਸਿਹਤ, ਤੰਦਰੁਸਤੀ, ਅਰੋਗਤਾ, ਅਨੁਸ਼ਾਸਨ, ਵਾਤਾਵਰਨ ਦੀ ਸੰਭਾਲ ਅਤੇ ਫਰਜ਼ਾਂ ਜ਼ੁਮੇਵਾਰੀਆਂ ਨਿਭਾਉਣ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ । ਮਾਪਿਆਂ ਵਲੋਂ ਵੀ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ ।

Advertisement
Advertisement
Advertisement
Advertisement
Scroll to Top