ਐਮ. ਪੀ. ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ

ਐਮ. ਪੀ. ਹਰਸਿਮਰਤ ਕੌਰ ਬਾਦਲ ਨੇ ਲਿਖਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ
ਚੰਡੀਗੜ੍ਹ : ਲੋਕ ਸਭਾ ਹਲਕਾ ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਤੇ ਜਿੱਤੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿਚ ਉੱਚ ਪੱਧਰੀ ਕਮੇਟੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਆਖਿਆ ਹੈ ਕਿ ਪੰਜਾਬ ਪੁਲਸ ਦੀ ਜਾਂਚ ਵਿੱਚ ਕਈ ਖਾਮੀਆਂ ਹਨ । ਇੰਨਾ ਹੀ ਨਹੀਂ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਦੀ ਸ਼ਮੂਲੀਅਤ ਵੀ ਸ਼ੱਕ ਦੇ ਘੇਰੇ ਵਿਚ ਹੈ । ਇਸ ਤੋਂ ਪਹਿਲਾਂ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਵੀ ਪੰਜਾਬ ਪੁਲਸ ਦੀ ਐਫ. ਆਈ. ਆਰ. ਅਤੇ ਜਾਂਚ ‘ਤੇ ਸਵਾਲ ਉਠਾ ਚੁੱਕੇ ਹਨ । ਦੱਸਣਯੋਗ ਹੈ ਕਿ 4 ਦਸੰਬਰ 2024 ਨੂੰ ਸੁਖਬੀਰ ਸਿੰਘ ਬਾਦਲ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ‘ਤੇ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਸਨ ਤਾਂ ਨਰੈਣ ਸਿੰਘ ਚੌੜਾ ਨੇ ਗੋਲੀ ਚਲਾ ਦਿਤੀ ਸੀ । ਇਸ ਹਾਦਸੇ ਚ ਸੁਖਬੀਰ ਸਿੰਘ ਬਾਦਲ ਵਾਲ ਵਾਲ ਬਚੇ ਸਨ ।
