Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਸਵਾਤੀ ਮਾਲੀਵਾਲ ਨੇ ਮੈਜਿਸਟ੍ਰੇਟ ਨੂੰ ਕਰਵਾਏ ਬਿਆਨ ਦਰਜਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਂਦੀ ਦਾ ਚੌਰ ਸਾਹਿਬ ਪ੍ਰਬੰਧਕਾਂ ਨੂੰ ਭੇਂਟ

ਦੁਆਰਾ: News ਪ੍ਰਕਾਸ਼ਿਤ :Sunday, 02 July, 2023, 06:34 PM

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਚਾਂਦੀ ਦਾ ਚੌਰ ਸਾਹਿਬ ਪ੍ਰਬੰਧਕਾਂ ਨੂੰ ਭੇਂਟ
ਅੰਤਿ੍ਰੰਗ ਕਮੇਟੀ ਮੈਂਬਰਾਂ ਤੇ ਪ੍ਰਬੰਧਕਾਂ ਨੇ ਸਨੇਹਦੀਪ ਸਿੰਘ ਨੂੰ ਕੀਤਾ ਸਨਮਾਨਤ
ਪਟਿਆਲਾ 2 ਜੁਲਾਈ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਅੱਜ ਗੁਰੂ ਘਰ ਪ੍ਰਤੀ ਆਸਥਾ ਰਹਿਣ ਵਾਲੇ ਪਰਿਵਾਰ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨੂੰ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ ਗਿਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਪਟਿਆਲਾ ਦੇ ਰਹਿਣ ਵਾਲੇ ਸਨੇਹਦੀਪ ਸਿੰਘ ਨੇ ਸ਼ਰਧਾ ਅਨੁਸਾਰ ਚਾਂਦੀ ਦਾ ਚੌਰ ਸਾਹਿਬ ਗੁਰੂ ਘਰ ਲਈ ਭੇਂਟ ਕੀਤਾ। ਇਸ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਚਾਂਦੀ ਦਾ ਚੌਰ ਸਾਹਿਬ ਪਟਿਆਲਾ ਨਿਵਾਸੀ ਸਨੇਹਦੀਪ ਸਿੰਘ ਨੇ ਆਪਣੇ ਮਾਤਾ ਪਿਤਾ ਪਰਮਜੀਤ ਸਿੰਘ ਅਤੇ ਪ੍ਰਵੀਨ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰੂ ਦਰਬਾਰ ਲਈ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਸਨੇਹਦੀਪ ਸਿੰਘ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਵੀ ਕੀਤਾ। ਗੱਲਬਾਤ ਕਰਦਿਆਂ ਸਨੇਹਦੀਪ ਸਿੰਘ ਨੇ ਕਿਹਾ ਕਿ ਸਮੁੱਚਾ ਪਰਿਵਾਰ ਗੁਰੂ ਸਾਹਿਬ ਦੇ ਪਾਵਨ ਅਸਥਾਨ ਵਿਖੇ ਸੱਚੀ ਸ਼ਰਧਾ ਤੇ ਆਸਥਾ ਰੱਖਦਾ ਹੈ ਅਤੇ ਮਾਪਿਆਂ ਦੀ ਨਿੱਘੀ ਯਾਦ ਵਿਚ ਇਹ ਚਾਂਦੀ ਦਾ ਚੌਰ ਸਾਹਿਬ ਭੇਂਟ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਭਾਗ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਆਦਿ ਵੀ ਹਾਜ਼ਰ ਸਨ।



Scroll to Top