Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:18 am

+91 90915 01313 , +91 90916 01313

punjabbanni@gmail.com
punjabbani@yahoo.com

ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ

ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ

ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ : ਰਵਨੀਤ ਬਿੱਟੂ
ਚੰਡੀਗੜ੍ਹ : ਭਾਜਪਾ ਤੇ ਕਾਂਗਰਸ ਦੇ ਗਠਜੋੜ ਦੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਨੇ ਐਕਸ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਲੁਧਿਆਣਾ ਕਾਰਪੋਰੇਸ਼ਨ ਵਿਚ ਭਾਜਪਾ ਅਤੇ ਕਾਂਗਰਸ ਵਿਚ ਗਠਜੋੜ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਡਾ ਟੀਚਾ ਕਾਂਗਰਸ ਮੁਕਤ ਭਾਰਤ ਹੈ ਅਤੇ ਕਾਂਗਰਸ ਦਾ ਸਮਰਥਨ ਕਰਨਾ ਸਾਡੇ ਸਿਧਾਂਤਾਂ ਦੇ ਵਿਰੁਧ ਹੈ। ਚਲ ਰਹੇ ਵਿਵਾਦਾਂ ਅਤੇ ਮੀਡੀਆ ਦੀਆਂ ਅਟਕਲਾਂ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।ਦੱਸਣਯੋਗ ਹੈ ਕਿ ਲੁਧਿਆਣਾ ਦੇ ਕੇਂਦਰੀ ਹਲਕੇ ਤੋਂ ਭਾਜਪਾ ਉਮੀਦਵਾਰ ਗੁਰਦੀਪ ਸਿੰਘ ਨੀਟੂ ਵਿਰੁਧ ਦਰਜ ਸ਼ਰਾਬ ਵੰਡ ਦੇ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਵਿਚ ਗੁੱਸਾ ਸੀ । ਬੀਤੇ ਦਿਨੀਂ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਿਚਾਲੇ ਤਿੱਖੀ ਬਹਿਸ ਹੋਈ ਸੀ । ਇਸ ਤੋਂ ਬਾਅਦ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਗੁਰਦੀਪ ਸਿੰਘ ਨੀਟੂ ਖ਼ਿਲਾਫ਼ ਦਰਜ ਕੀਤੇ ਗਏ ਸ਼ਰਾਬ ਵੰਡ ਦੇ ਮਾਮਲੇ ’ਤੇ ਸਵਾਲ ਉਠਾਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਦੀਆਂ ਚੋਣਾਂ ਸਹੀ ਢੰਗ ਨਾਲ ਨਹੀਂ ਕਰਵਾਈਆਂ ਜਾ ਰਹੀਆਂ ਅਤੇ ਭਾਜਪਾ ਵਰਕਰਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।

Advertisement
Advertisement
Advertisement
Advertisement
Scroll to Top