Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:38 pm

+91 90915 01313 , +91 90916 01313

punjabbanni@gmail.com
punjabbani@yahoo.com

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ : ਡਾ. ਬਲਜੀਤ ਕੌਰ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ : ਡਾ. ਬਲਜੀਤ ਕੌਰ

ਬਜੁਰਗਾਂ ਦੀ ਸਿਹਤ ਸੰਭਾਲ ਪੰਜਾਬ ਸਰਕਾਰ ਦਾ ਮੁੱਖ ਟੀਚਾ : ਡਾ. ਬਲਜੀਤ ਕੌਰ
ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜੁਰਗਾਂ ਦੀ ਭਲਾਈ ਲਈ ਕਾਰਜਸ਼ੀਲ
ਚੰਡੀਗੜ੍ਹ, 24 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਭਾਗ ਸੂਬੇ ਦੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ । ਇਸ ਕੜੀ ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਵਿਭਾਗ ਦੇ ਅਧਿਕਾਰੀ ਘਰ-ਘਰ ਜਾ ਕੇ ਬਜ਼ੁਰਗਾਂ ਦੀ ਸਿਹਤ ਸਬੰਧੀ ਜਾਣਕਾਰੀ ਇੱਕਠੀ ਕਰਨਗੇ । ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੇ ਜੀਵਨ ਨੂੰ ਸੌਖਾ ਬਣਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਸਰਵੇਖਣ ਕਰਨ ਲਈ ਉਨ੍ਹਾਂ ਦੀ ਮੁਕੰਮਲ ਜਾਣਕਾਰੀ ਜਰੂਰੀ ਹੈ । ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਸਨਮਾਨ ਦਿੰਦੇ ਹੋਏ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਸਰਕਾਰ ਦਾ ਮੁੱਖ ਟੀਚਾ ਹੈ । ਸਾਡੇ ਬਜ਼ੁਰਗ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਹਨਾਂ ਦੀ ਸਿਹਤ ਸੰਭਾਲ ਕਰਨੀ ਸਾਡੀ ਨੈਤਿਕ ਜਿੰਮੇਵਾਰੀ ਹੈ । ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੁਪਰਵਾਈਜ਼ਰ ਘਰ-ਘਰ ਜਾ ਕੇ ਐਮ-ਸੇਵਾ ਮੋਬਾਈਲ ਐਪ ਵਿੱਚ ਡਾਟਾ ਇਕੱਠਾ ਕਰਨਗੇ। ਮੋਬਾਈਲ ਐਪ ਹਰੇਕ ਸੁਪਰਵਾਈਜ਼ਰ ਨੂੰ ਨਿਰਧਾਰਤ ਪੈਨਸ਼ਨਰਾਂ ਦੇ ਵੇਰਵੇ ਪ੍ਰਦਰਸ਼ਿਤ ਕਰੇਗੀ । ਇਸ ਵਿੱਚ ਲਾਭਪਾਤਰੀ ਦਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ/ਪਤਾ, ਫ਼ੋਨ ਨੰਬਰ, ਉਮਰ ਅਤੇ ਲਿੰਗ ਦੇ ਨਾਲ-ਨਾਲ ਉਹਨਾਂ ਦੀ ਸਿਹਤ ਅਤੇ ਤੰਦਰੁਸਤੀ ਦਾ ਮੁਲਾਂਕਣ ਕਰਨ ਲਈ ਤਿਆਰ ਕੀਤੇ ਗਏ ਸਰਵੇਖਣ ਸ਼ਾਮਲ ਹੈ । ਉਨ੍ਹਾਂ ਇਹ ਵੀ ਕਿਹਾ ਕਿ ਬਜੁਰਗਾਂ ਦੀ ਫੋਟੋ, ਮ੍ਰਿਤਕ ਦੀ ਸੂਰਤ ਵਿੱਚ ਮੌਤ ਦੀ ਤਾਰੀਖ, ਮੌਤ ਸਰਟੀਫਿਕੇਟ ਅਪਲੋਡ ਕਰਕੇ ਰੀ-ਚੈਕਿੰਗ ਕੀਤੀ ਜਾਵੇ। ਉਨ੍ਹਾਂ ਨੇ ਸਿਹਤ ਸਰਵੇਖਣਾਂ ਲਈ ਬਜ਼ੁਰਗਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਵੀ ਕਿਹਾ । ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ, ਬਾਲ ਵਿਕਾਸ ਪ੍ਰਜੈਕਟ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਬਜੁਰਗਾਂ ਦੇ ਸਿਹਤ ਸਰਵੇਖਣ ਲਈ ਟਰੇਨਿੰਗ ਦਿੱਤੀ ਜਾ ਚੁੱਕੀ ਹੈ । ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਪੈਨਸ਼ਨ ਅਧੂਰੀ ਜਾਂ ਗਲਤ ਜਾਣਕਾਰੀ ਕਾਰਨ ਰੋਕੀ ਗਈ ਹੈ, ਉਹ ਡੀ. ਜੀ. ਆਰ. ਹੈਲਪਲਾਈਨ (1100) ਰਾਹੀਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ।

Advertisement
Advertisement
Advertisement
Advertisement
Scroll to Top