Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

ਐਸ. ਜੀ. ਪੀ. ਸੀ. ਨੇ ਪ੍ਰਗਟਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸਖ਼ਤ ਇਤਰਾਜ਼

ਐਸ. ਜੀ. ਪੀ. ਸੀ. ਨੇ ਪ੍ਰਗਟਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸਖ਼ਤ ਇਤਰਾਜ਼

ਐਸ. ਜੀ. ਪੀ. ਸੀ. ਨੇ ਪ੍ਰਗਟਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸਖ਼ਤ ਇਤਰਾਜ਼
ਕੇਰਲਾ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਰੀਰਕ ਤੌਰ ‘ਤੇ ਪੇਸ਼ ਕਰਨ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ । ਐਸ. ਜੀ. ਪੀ. ਸੀ. ਨੇ ਕੇ. ਵੀ. ਪਯਾਨੂਰ (ਕੇਰਲਾ) ਦੀ ਸੋਸ਼ਲ ਮੀਡੀਆ ਪੋਸਟ ‘ਤੇ ਇਤਰਾਜ਼ ਜਤਾਉਂਦਿਆਂ ਲਿਖਿਆ ਕਿ ਅਜਿਹਾ ਕਰਨਾ ਸਿੱਖ ਸਿਧਾਂਤਾਂ ਵਿਰੁਧ ਹੈ । ਐਸ. ਜੀ. ਪੀ. ਸੀ. ਨੇ ਇਹ ਵੀ ਲਿਖਿਆ ਕਿ ਇਸ ਵਿਵਾਦਤ ਪੋਸਟ ਨੂੰ ਤੁਰਤ ਸੋਸ਼ਲ ਮੀਡੀਆ ਤੋਂ ਹਟਾ ਦਿਤਾ ਜਾਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣ ਦਾ ਵੀ ਧਿਆਨ ਰੱਖਿਆ ਜਾਣਾ ਚਾਹੀਦਾ ਹੈ ਕਿ ਭਵਿੱਖ ਵਿਚ ਅਜਿਹਾ ਨਾ ਹੋਵੇ । ਦੱਸਣਯੋਗ ਹੈ ਕਿ ਕੇਰਲ ਦੇ ਇਕ ਸਕੂਲ ਵਿਚ ਵੀਰ ਬਾਲ ਦਿਵਸ ਮੌਕੇ ਇਕ ਪ੍ਰੋਗਰਾਮ ਕਰਵਾਇਆ ਗਿਆ ਸੀ, ਜਿਸ ਵਿਚ ਬੱਚਿਆਂ ਨੇ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ ਰਚਿਆ, ਜਿਸ ਦਾ ਵੀਡੀਓ ਸਕੂਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਅਪਲੋਡ ਕੀਤਾ ਸੀ । ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਅਤੇ ਸਿੱਖਿਆ ਮੰਤਰਾਲੇ ਨੂੰ ਵੀ ਅਪੀਲ ਕੀਤੀ ਹੈ ਕਿ ਸਾਹਿਬਜ਼ਾਦਿਆਂ ਨਾਲ ਸਬੰਧਤ ਸਕੂਲਾਂ ਵਿਚ ਅਜਿਹੀ ਕੋਈ ਵੀ ਗਤੀਵਿਧੀ ਕਰਨ ਤੋਂ ਪਹਿਲਾਂ ਇਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਜਾਂ ਸ਼੍ਰੋਮਣੀ ਕਮੇਟੀ ਦੀ ਮਦਦ ਲਈ ਜਾਵੇ।ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਵੀਰ ਬਾਲ ਦਿਵਸ ਵਜੋਂ ਰੱਖੇ ਗਏ ਨਾਂ ਨੂੰ ਵੀ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਨਹੀਂ ਕੀਤਾ ਅਤੇ ਉਨ੍ਹਾਂ ਵਲੋਂ ਸਾਹਿਬਜ਼ਾਦਾ ਸ਼ਹੀਦੀ ਦਿਵਸ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਹੈ । ਸਿੱਖਾਂ ਵਿਚ ਸਾਹਿਬਜ਼ਾਦਿਆਂ ਵਲੋਂ ਦਿੱਤੀ ਗਈ ਸ਼ਹਾਦਤ ਲਈ ‘ਬਾਬਾ’ ਸ਼ਬਦ ਵਰਤਿਆ ਜਾਂਦਾ ਹੈ ਜਦਕਿ ‘ਬਾਲ’ ਸ਼ਬਦ ਦੀ ਵਰਤੋਂ ਨਹੀਂ ਕੀਤੀ ਜਾਂਦੀ ।

Advertisement
Advertisement
Advertisement
Advertisement
Scroll to Top