Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:45 am

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਨੇ ਈ. ਡੀ. ਨੂੰ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਇਲੈਕਟ੍ਰਾਨਿਕ ਯੰਤਰਾਂ ਯਾਨੀ ਲੈਪਟਾਪ ਤੇ ਮੋਬਾਈਲ ਫੋਨ ਦੇ ਡਾਟੇ ਤੱਕ ਪੁੱਜਣ ਤੇ ਉਸ ਦੀ ਕਾਪੀ ਬਣਾਉਣ ਤੋਂ ਰੋਕਿਆ

ਸੁਪਰੀਮ ਕੋਰਟ ਨੇ ਈ. ਡੀ. ਨੂੰ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਇਲੈਕਟ੍ਰਾਨਿਕ ਯੰਤਰਾਂ ਯਾਨੀ ਲੈਪਟਾਪ ਤੇ ਮੋਬਾਈਲ ਫੋਨ ਦੇ ਡਾਟੇ ਤੱਕ ਪੁੱਜਣ ਤੇ ਉਸ ਦੀ ਕਾਪੀ ਬਣਾਉਣ ਤੋਂ ਰੋਕਿਆ

ਸੁਪਰੀਮ ਕੋਰਟ ਨੇ ਈ. ਡੀ. ਨੂੰ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਇਲੈਕਟ੍ਰਾਨਿਕ ਯੰਤਰਾਂ ਯਾਨੀ ਲੈਪਟਾਪ ਤੇ ਮੋਬਾਈਲ ਫੋਨ ਦੇ ਡਾਟੇ ਤੱਕ ਪੁੱਜਣ ਤੇ ਉਸ ਦੀ ਕਾਪੀ ਬਣਾਉਣ ਤੋਂ ਰੋਕਿਆ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਇਕ ਅਹਿਮ ਹੁਕਮ ’ਚ ਈ. ਡੀ. ਨੂੰ ਲਾਟਰੀ ਕਿੰਗ ਦੇ ਨਾਂ ਨਾਲ ਮਸ਼ਹੂਰ ਸੈਂਟਿਆਗੋ ਮਾਰਟਿਨ, ਉਸ ਦੇ ਰਿਸ਼ਤੇਦਾਰਾਂ ਤੇ ਮੁਲਾਜ਼ਮਾਂ ਖਿ਼ਲਾਫ਼ ਛਾਪੇਮਾਰੀ ਦੌਰਾਨ ਜ਼ਬਤ ਕੀਤੇ ਗਏ ਇਲੈਕਟ੍ਰਾਨਿਕ ਯੰਤਰਾਂ ਯਾਨੀ ਲੈਪਟਾਪ ਤੇ ਮੋਬਾਈਲ ਫੋਨ ਦੇ ਡਾਟੇ ਤੱਕ ਪੁੱਜਣ ਤੇ ਉਸ ਦੀ ਕਾਪੀ ਬਣਾਉਣ ਤੋਂ ਰੋਕ ਦਿੱਤਾ ਹੈ । ਸੁਪਰੀਮ ਕੋਰਟ ਨੇ 13 ਦਸੰਬਰ ਨੂੰ ਇਹ ਹੁਕਮ ਫਿਊਚਰ ਗੇਮਿੰਗ ਐਂਡ ਹੋਟਲਸ ਸਰਵਿਸਿਜ ਪ੍ਰਾਈਵੇਟ ਲਿਮਟਡ ਤੇ ਮਾਰਟਿਨ ਦੀ ਪਟੀਸ਼ਨ ’ਤੇ ਪਾਸ ਕੀਤਾ ਸੀ । ਇਸ ਨਾਲ ਜਾਂਚ ਏਜੰਸੀਆਂ ਨੂੰ ਮੁਲਜ਼ਮਾਂ ਦਾ ਮੋਬਾਈਲ ਫੋਨ ਜਾਂ ਲੈਪਟਾਪ ਜ਼ਬਤ ਕਰਨ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਮੁੜ ਵਿਚਾਰ ਕਰਨਾ ਪੈ ਸਕਦਾ ਹੈ । ਇਹ ਹੁਕਮ ਇਸ ਤਰ੍ਹਾਂ ਦੇ ਮਾਮਲਿਆਂ ’ਚ ਮੁਲਜ਼ਮ ਵਿਅਕਤੀਆਂ ਲਈ ਵੀ ਮਦਦਗਾਰ ਹੋ ਸਕਦਾ ਹੈ । ਜਸਟਿਸ ਅਭੈ ਐੱਸ ਓਕਾ ਤੇ ਪੰਕਜ ਮਿੱਤਲ ਦੇ ਬੈਂਚ ਨੇ ਕਿਹਾ ਕਿ ਨੋਟਿਸ ਜਾਰੀ ਕੀਤਾ ਜਾਂਦਾ ਹੈ । ਇਸ ਦੌਰਾਨ ਅਰਜ਼ੀ ਨੂੰ ਧਿਆਨ ’ਚ ਰੱਖਦੇ ਹੋਏ ਅੰਤ੍ਰਿਮ ਰਾਹਤ ਦਿੱਤੀ ਜਾਂਦੀ ਹੈ । ਫਿਊਚਰ ਗੇਮਿੰਗ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਜ਼ਬਤ ਇਲੈਕਟ੍ਰਾਨਿਕ ਯੰਤਰਾਂ ਦਾ ਡਾਟਾ ਹਾਸਲ ਕਰਨਾ ਰਾਜ਼ਦਾਰੀ ਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ । ਉਨ੍ਹਾਂ ਦਾ ਕਹਿਣਾ ਸੀ ਕਿ ਇਨ੍ਹਾਂ ਯੰਤਰਾਂ ’ਚ ਨਿੱਜੀ ਤੇ ਕਾਰੋਬਾਰੀ ਤੌਰ ’ਤੇ ਅਹਿਮ ਡਾਟਾ ਮੌਜੂਦ ਹੈ। ਇਨ੍ਹਾਂ ’ਚ ਵਿੱਤੀ ਵੇਰਵੇ, ਮੈਡੀਕਲ ਰਿਕਾਰਡ, ਪਾਸਵਰਡ ਤੇ ਰਣਨੀਤਕ ਦਸਤਾਵੇਜ਼ ਸ਼ਾਮਿਲ ਹਨ ।
ਜ਼ਿਕਰਯੋਗ ਹੈ ਕਿ ਸੈਂਟਿਆਗੋ ਮਾਰਟਿਨ ਦਾ ਨਾਂ ਉਸ ਸਮੇਂ ਰਾਸ਼ਟਰੀ ਪੱਧਰ ’ਤੇ ਸੁਰਖੀਆਂ ’ਚ ਆਇਆ ਸੀ, ਜਦੋਂ ਇਹ ਪਤਾ ਲੱਗਿਆ ਸੀ ਕਿ ਉਸ ਦੀ ਕੰਪਨੀ ਫਿਊਚਰ ਗੇਮਿੰਗ ਨੇ ਚੋਣ ਬਾਂਡ ਜ਼ਰੀਏ ਸਿਆਸੀ ਪਾਰਟੀਆਂ ਨੂੰ ਸਭ ਤੋਂ ਵੱਧ 1368 ਕਰੋੜ ਰੁਪਏ ਚੰਦਾ ਦਿੱਤਾ ਹੈ । ਬੈਂਚ ਨੇ ਪਟੀਸ਼ਨ ’ਤੇ ਕੇਂਦਰ, ਈਡੀ ਤੇ ਉਸ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਤੇ ਇਸ ’ਤੇ ਪੈਂਡਿੰਗ ਹੋਰ ਮਾਮਲਿਆਂ ਨਾਲ 17 ਫਰਵਰੀ 2025 ਨੂੰ ਸੁਣਵਾਈ ਦੀ ਤਰੀਕ ਤੈਅ ਕੀਤੀ । ਹੋਰ ਮਾਮਲਿਆਂ ’ਚ ਐਮਾਜ਼ੋਨ ਇੰਡੀਆ ਦੇ ਮੁਲਾਜ਼ਮਾਂ ਤੇ ਨਿਊਜ਼ ਕਲਿਕ ਦਾ ਮਾਮਲਾ ਸ਼ਾਮਿਲ ਹੈ, ਜਿੱਥੇ ਪਟੀਸ਼ਨਰਾਂ ਨੇ ਜਾਂਚ ਏਜੰਸੀਆਂ ਵੱਲੋਂ ਡਿਜੀਟਲ ਯੰਤਰ ਜ਼ਬਤ ਕਰਨ ਲਈ ਦਿਸ਼ਾ-ਨਿਰਦੇਸ਼ ਮੰਗੇ ਹਨ । ਈ. ਡੀ. ਸੂਤਰਾਂ ਨੇ ਕਿਹਾ ਕਿ ਉਨ੍ਹਾਂ ਨੇ ਹੁਕਮ ਦੇਖਿਆ ਹੈ ਤੇ ਡਿਜੀਟਲ ਰਿਕਾਰਡ ਤੋਂ ਇਲਾਵਾ ਮਾਮਲੇ ’ਚ ਉਨ੍ਹਾਂ ਕੋਲ ਹੋਰ ਭਰੋਸੇਯੋਗ ਸਬੂਤ ਵੀ ਹਨ।ਮੇਘਾਲਿਆ ਪੁਲਿਸ ਦੀ ਸ਼ਿਕਾਇਤ ਤੋਂ ਬਾਅਦ ਪਿਛਲੇ ਨਵੰਬਰ ’ਚ ਛੇ ਸੂਬਿਆਂ ’ਚ 22 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਸੀ। ਮੇਘਾਲਿਆ ਪੁਲਿਸ ਨੇ ਫਿਊਚਰ ਗੇਮਿੰਗ ’ਤੇ ਸੂਬੇ ’ਚ ਲਾਟਰੀ ਕਾਰੋਬਾਰ ’ਤੇ ਗ਼ੈਰ ਕਾਨੂੰਨੀ ਤੌਰ ’ਤੇ ਏਕਾਧਿਕਾਰ ਕਰਨ ਦਾ ਦੋਸ਼ ਲਗਾਇਆ ਸੀ । ਇਸ ਛਾਪੇਮਾਰੀ ਦੌਰਾਨ 12.41 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਈ ਸੀ ।

Advertisement
Advertisement
Advertisement
Advertisement
Scroll to Top