Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਵਿਧਾਇਕਾਂ ਨੂੰ ਖਰੀਦਣ ਦੀ ਦੌੜ ’ਚ ਲੱਗੀ ਭਾਜਪਾ: ਮਹਿਬੂਬਾ ਮੁਫ਼ਤੀ

ਦੁਆਰਾ: News ਪ੍ਰਕਾਸ਼ਿਤ :Sunday, 02 July, 2023, 06:57 PM

ਸ੍ਰੀਨਗਰ, 2 ਜੁਲਾਈ
ਪੀਪਲਜ਼ ਡੈਮਕਰੈਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਭਾਜਪਾ ਵੱਲੋਂ ਅਜੀਤ ਪਵਾਰ ਸਣੇ ਐੱਨਸੀਪੀ ਦੇ ਅੱਠ ਹੋਰ ਨੇਤਾਵਾਂ ਨੂੰ ਮਹਾਰਾਸ਼ਟਰ ਕੈਬਨਿਟ ’ਚ ਸ਼ਾਮਲ ਕੀਤੇ ਜਾਣ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ‘‘ਵਿਧਾਇਕਾਂ ਨੂੰ ਖਰੀਦਣ ਦੀ ਦੌੜ’’ ਵਿੱਚ ਲੱਗੀ ਹੋਈ ਹੈ। ਮਹਿਬੂਬਾ ਨੇ ਟਵੀਟ ਕੀਤਾ, ‘‘ਭਾਜਪਾ ਨੇ ਜਿਵੇਂ ਮਹਾਰਾਸ਼ਟਰ ਵਿੱਚ ਵਾਰ-ਵਾਰ ਲੋਕਾਂ ਦੇ ਫ਼ਤਵੇ ਨੂੰ ਖੋਖਲਾ ਕੀਤਾ ਹੈ ਉਸ ਦੀ ਨਿਖੇਧੀ ਲਈ ਸ਼ਬਦ ਕਾਫੀ ਨਹੀਂ ਹਨ। ਇਹ ਸਿਰਫ ਜਮਹੂਰੀਅਤ ਦਾ ਹੀ ਕਤਲ ਨਹੀਂ ਹੈ ਸਗੋਂ ਉਹ ਆਪਣੀਆਂ ਅਜਿਹੀਆਂ ‘ਸ਼ਰਮਨਾਕ’ ਕਾਰਵਾਈਆਂ ਨੂੰ ਲੁਕਾਉਣ ਲਈ ਲੲੀ ਦੇਸ਼ ਭਗਤੀ ਦਾ ਸਹਾਰਾ ਲੈ ਰਹੀ ਹੈ।’’ ਉਨ੍ਹਾਂ ਕਿਹਾ, ‘‘ਇੱਕ ਪਾਸੇ ਭਾਜਪਾ ਭ੍ਰਿਸ਼ਟਾਚਾਰ ਦੋਸ਼ਾਂ ਦੇ ਹੇਠ ਸਿਆਸੀ ਵਿਰੋਧੀਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਜਦਕਿ ਉਹ ਖ਼ੁਦ ਵਿਧਾਇਕਾਂ ਨੂੰ ਖਰੀਦਣ ਦੀ ਦੌੜ ’ਚ ਲੱਗੇ ਹੋੲੇ ਹਨ। ਲੋਕਾਂ ਦੇ ਮੁਸ਼ੱਕਤ ਨਾਲ ਕਮਾਏ ਹੋੲੇ ਪੈਸਿਆਂ ਦੀ ਭਾਜਪਾ ਦੀ ਸੱਤਾ ਦੀ ਭੁੱਖ ਮਿਟਾਉਣ ਲਈ ਦੁਰਵਰਤੋਂ ਕੀਤੀ ਜਾ ਰਹੀ ਹੈ।’



Scroll to Top