Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:25 am

+91 90915 01313 , +91 90916 01313

punjabbanni@gmail.com
punjabbani@yahoo.com

ਯਮੁਨਾਨਗਰ ਦੇ ਪਿੰਡ ਖੇੜੀ ਲੱਖਾ ਸਿੰਘ `ਚ ਤਿੰਨ ਨੌਜਵਾਨਾਂ `ਤੇ ਹੋਈ ਗੋਲੀਬਾਰੀ ਦੌਰਾਨ ਦੋ ਦੀ ਹੋਈ ਮੌਤ ਤੇ ਇਕ ਗੰਭੀਰ ਜ਼ਖਮੀ

ਯਮੁਨਾਨਗਰ ਦੇ ਪਿੰਡ ਖੇੜੀ ਲੱਖਾ ਸਿੰਘ `ਚ ਤਿੰਨ ਨੌਜਵਾਨਾਂ `ਤੇ ਹੋਈ ਗੋਲੀਬਾਰੀ ਦੌਰਾਨ ਦੋ ਦੀ ਹੋਈ ਮੌਤ ਤੇ ਇਕ ਗੰਭੀਰ ਜ਼ਖਮੀ

ਯਮੁਨਾਨਗਰ ਦੇ ਪਿੰਡ ਖੇੜੀ ਲੱਖਾ ਸਿੰਘ `ਚ ਤਿੰਨ ਨੌਜਵਾਨਾਂ `ਤੇ ਹੋਈ ਗੋਲੀਬਾਰੀ ਦੌਰਾਨ ਦੋ ਦੀ ਹੋਈ ਮੌਤ ਤੇ ਇਕ ਗੰਭੀਰ ਜ਼ਖਮੀ
ਯਮੁਨਾਨਗਰ : ਹਰਿਆਣਾ ਦੇ ਯਮੁਨਾਨਗਰ ਜਿ਼ਲ੍ਹੇ ਦੇ ਪਿੰਡ ਖੇੜੀ ਲੱਖਾ ਸਿੰਘ `ਚ ਸਵੇਰੇ ਨਕਾਬਪੋਸ਼ ਬਾਈਕ ਸਵਾਰ ਬਦਮਾਸ਼ਾਂ ਨੇ ਤਿੰਨ ਨੌਜਵਾਨਾਂ `ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋ ਨੌਜਵਾਨਾਂ ਦੀ ਜਿਥੇ ਮੌਤ ਹੋ ਗਈ ਉਥੇ ਇੱਕ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਤਿੰਨੋ ਨੌਜਵਾਨ ਰਾਦੌਰ ਸਥਿਤ ਪਾਵਰ ਜਿਮ `ਚ ਕਸਰਤ ਕਰਕੇ ਘਰ ਪਰਤ ਰਹੇ ਸਨ ਤੇ ਜਿਉਂ ਹੀ ਤਿੰਨੋ ਨੌਜਵਾਨ ਜਿਮ ਤੋਂ ਬਾਹਰ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ `ਤੇ ਕਰੀਬ 15 ਤੋਂ 20 ਰਾਊਂਡ ਫਾਇਰ ਕੀਤੇ।ਇਸ ਹਮਲੇ `ਚ ਯਮੁਨਾਨਗਰ ਦੇ ਪਿੰਡ ਗੋਲਾਣੀ ਦੇ ਰਹਿਣ ਵਾਲੇ ਵਰਿੰਦਰ ਕੁਮਾਰ ਅਤੇ ਉੱਤਰ ਪ੍ਰਦੇਸ਼ ਦੇ ਬਰੌਤ ਦੇ ਰਹਿਣ ਵਾਲੇ ਪੰਕਜ ਕੁਮਾਰ ਦੀ ਮੌਕੇ `ਤੇ ਹੀ ਮੌਤ ਹੋ ਗਈ । ਇਸ ਦੇ ਨਾਲ ਹੀ ਯਮੁਨਾਨਗਰ ਦੇ ਪਿੰਡ ਉਨਹੇੜੀ ਦਾ ਰਹਿਣ ਵਾਲਾ ਅਰਜੁਨ ਨਾਂ ਦਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ । ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ 4 ਤੋਂ 5 ਨਕਾਬਪੋਸ਼ ਹਮਲਾਵਰਾਂ ਨੇ ਕੀਤਾ । ਘਟਨਾ ਦੀ ਸੂਚਨਾ ਮਿਲਦੇ ਹੀ ਯਮੁਨਾਨਗਰ ਦੇ ਐੱਸ. ਪੀ. ਰਾਜੀਵ ਦੇਸ਼ਵਾਲ ਜ਼ਖਮੀ ਅਰਜੁਨ ਨੂੰ ਮਿਲਣ ਹਸਪਤਾਲ ਪਹੁੰਚੇ । ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।

Advertisement
Advertisement
Advertisement
Advertisement
Scroll to Top