ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਣ ਜਾ ਰਹੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਦੇ ਗਲਿਆਰਿਆਂ ਵਿਚ ਇੱਕ ਇਤਿਹਾਸਕ ਪਾਰਟੀ ਦੇ ਨਾਮ ਨਾਲ ਜਾਣੀ ਜਾਂਦੀ ਪਾਰਟੀ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿਤੀ ਹੈ । ਇਸ ਸੂਚੀ ਵਿਚ 26 ਉਮੀਦਵਾਰਾਂ ਦੇ ਨਾਂ ਹਨ। ਦੱਸਣਯੋਗ ਹੈ ਕਿ ਕਾਂਗਰਸ ਨੇ 12 ਦਸੰਬਰ ਨੂੰ ਪਹਿਲੀ ਸੂਚੀ ਜਾਰੀ ਕੀਤੀ ਸੀ । ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਬੇਟੇ ਸੰਦੀਪ ਦੀਕਸ਼ਿਤ ਨੂੰ ਕੇਜਰੀਵਾਲ ਦੇ ਖ਼ਿਲਾਫ਼ ਮੈਦਾਨ `ਚ ਉਤਾਰਿਆ ਹੈ । ਇਸ ਵਾਰ ਸੂਚੀ `ਚ ਸਿਸੋਦੀਆ ਦੇ ਖ਼ਿਲਾਫ਼ ਹੋਣ ਵਾਲੇ ਉਮੀਦਵਾਰ ਦਾ ਨਾਂ ਸਾਹਮਣੇ ਆਇਆ ਹੈ । ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਇਸ ਵਾਰ ਜੰਗਪੁਰਾ ਸੀਟ ਤੋਂ ਚੋਣ ਲੜਨਗੇ । ਹੁਣ ਤਕ ਉਹ ਪਟਪੜਗੰਜ ਸੀਟ ਤੋਂ ਚੋਣ ਲੜਦੇ ਰਹੇ ਹਨ। ਇਸ ਵਾਰ `ਆਪ` ਨੇ ਇਸ ਸੀਟ ਤੋਂ ਅਵਧ ਓਝਾ ਨੂੰ ਟਿਕਟ ਦਿਤੀ ਹੈ, ਇਸ ਦੇ ਨਾਲ ਹੀ ਕਾਂਗਰਸ ਨੇ ਸਿਸੋਦੀਆ ਦੇ ਖ਼ਿਲਾਫ਼ ਫਰਹਾਦ ਸੂਰੀ ਨੂੰ ਮੈਦਾਨ `ਚ ਉਤਾਰਿਆ ਹੈ।
