Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 4:16 am

+91 90915 01313 , +91 90916 01313

punjabbanni@gmail.com
punjabbani@yahoo.com

ਸ. ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਵਲੋਂ ਸਾਲਾਨਾ ਸਪੋਰਟਸ ਮੀਟ ਕਰਵਾਈ

ਸ. ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਵਲੋਂ ਸਾਲਾਨਾ ਸਪੋਰਟਸ ਮੀਟ ਕਰਵਾਈ

ਸ. ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਵਲੋਂ ਸਾਲਾਨਾ ਸਪੋਰਟਸ ਮੀਟ ਕਰਵਾਈ
ਜੇਤੂ ਬੱਚਿਆਂ ਨੂੰ ਦਿਤੇ ਇਨਾਮ, ਨੈਸ਼ਨਲ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਵਿਸ਼ੇਸ਼ ਤੌਰ ਤੇ ਸਨਮਾਨਿਤ
ਨਾਭਾ : ਅੱਜ ਸ. ਹਰਦਮ ਸਿੰਘ ਪਬਲਿਕ ਸਕੂਲ, ਜਿੰਦਲਪੁਰ ਵਿਖੇ ਸਾਲਾਨਾ ਸਪੋਰਟਸ ਮੀਟ ਹੋਈ । ਇਸ ਮੌਕੇ ਮੁੱਖ ਮਹਿਮਾਨ ਵੱਜੋਂ ਰਵਿੰਦਰ ਤਲਵਾਰ ਸੈਕਟਰੀ ਡੀ. ਏ. ਵੀ.ਕਾਲਜ ਮੈਨੇਜਿੰਗ ਕਮੇਟੀ, ਵੱਲੋਂ ਸ਼ਿਰਕਤ ਕੀਤੀ ਗਈ ਪ੍ਰੋਗਰਾਮ ਦੀ ਸੁਰੂਆਤ ਬੱਚਿਆਂ ਨੇ ਗਣੇਸ਼ ਵੰਦਨਾਂ ਨਾਲ ਕੀਤੀ ਮੁੱਖ ਮਹਿਮਾਨ ਤੇ ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ, ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਜਖ਼ਮੀ, ਮੈਨੇਜਰ ਨਾਜਰ ਸਿੰਘ ਟਿਵਾਣਾ ਨੇ ਹਵਾ ‘ਚ ਗੁਬਾਰੇ ਉਡਾ ਕੇ ਖੇਡਾਂ ਸੁਰੂ ਕਰਨ ਦੀ ਇਜਾਜਤ ਦਿੱਤੀ ਬੱਚਿਆਂ ਨੇ ਫਲੈਗ ਮਾਰਚ ਕਰਕੇ ਸਲਾਮੀ ਦਿੱਤੀ । ਸਪੋਰਟਸ ਮੀਟ ਵਿੱਚ ਚਾਰੇ ਹਾਊਸ ਦੇ ਬੱਚਿਆਂ ਨੇ 100 ਮੀਟਰ ਰੇਸ, 200 ਮੀਟਰ ਰੇਸ, 400 ਮੀਟਰ ਰੇਸ, ਰਿਲੇਅ ਰੇਸ, ਸ਼ਾਟ-ਪੁੱਟ, ਜੈਵਲੀਨ ਥਰੋ, ਡਿਸਕਸ ਥਰੋ ਦੇ ਮੁਕਾਬਲੇ ਕਰਵਾਏ ਗਏ । ਇਸ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਕਲਚਰਲ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜੇਤੂ ਬੱਚਿਆਂ ਨੂੰ ਵਿਕਟਰੀ ਸਟੈਂਡ ਤੇ ਇਨਾਮ ਦਿੱਤੇ ਗਏ ਜਿਹੜੇ ਬੱਚਿਆਂ ਨੇ ਨੈਸ਼ਨਲ ਖੇਡਾ ਵਿੱਚ ਭਾਗ ਲਿਆ । ਉਹਨਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਸਾਰੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ *ਚ ਵਧ ਚੜ੍ਹ ਕੇ ਹਿੱਸਾ ਲਿਆ ਸਾਰੇ ਅਧਿਆਪਕਾਂ ਤੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਦਾ ਬਹੁਤ ਆਨੰਦ ਮਾਣਿਆਂ ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ, ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਜਖ਼ਮੀ, ਮੈਨੇਜਰ ਨਾਜਰ ਸਿੰਘ ਟਿਵਾਣਾ ਵੱਲੋਂ ਖੇਡਣ ਵਾਲੇ ਬੱਚਿਆਂ ਨੂੰ ਸ਼ਾਬਾਸ ਦਿੱਤੀ ਤੇ ਅੱਗੇ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ ਗਈ । ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਜਖ਼ਮੀ ਤੇ ਚੇਅਰਮੈਨ ਸ. ਸੁਰਿੰਦਰ ਸਿੰਘ ਟਿਵਾਣਾ ਵੱਲੋਂ ਬੱਚਿਆਂ ਨੂੰ ਸਪੋਰਟਸ ਮੀਟ ਦੀ ਵਧਾਈ ਦਿੱਤੀ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਦਾ ਸਿਹਰਾ ਸਮੂਹ ਸਟਾਫ਼ ਦੇ ਸਿਰ ਜਾਂਦਾ ਹੈ ।

Advertisement
Advertisement
Advertisement
Advertisement
Scroll to Top