Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:30 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਖ਼ੌਫ਼ਨਾਕ ਗੈਂਗਸਟਰ ਅੰਸਾਰੀ ਦੀ ਆਰਾਮਦਾਇਕ ਠਹਿਰ 'ਤੇ ਖਰਚੇ 55 ਲੱਖ ਰੁਪਏ ਕੈਪਟਨ ਤੇ ਰੰਧਾਵਾ ਤੋਂ ਵਸੂਲਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਖ਼ੌਫ਼ਨਾਕ ਗੈਂਗਸਟਰ ਅੰਸਾਰੀ ਦੀ ਆਰਾਮਦਾਇਕ ਠਹਿਰ 'ਤੇ ਖਰਚੇ 55 ਲੱਖ ਰੁਪਏ ਕੈਪਟਨ ਤੇ ਰੰਧਾਵਾ ਤੋਂ ਵਸੂਲਣ ਦਾ ਐਲਾਨ

ਸੂਬਾ ਸਰਕਾਰ ਖਰਚਾ ਰਾਸ਼ੀ ਕਰਦਾਤਾਵਾਂ ਦੇ ਪੈਸੇ ਨਾਲ ਅਦਾ ਨਹੀਂ ਕਰੇਗੀ
ਰਾਸ਼ੀ ਨਾ ਦੇਣ ‘ਤੇ ਕੈਪਟਨ ਅਤੇ ਰੰਧਾਵਾ ਦੀ ਪੈਨਸ਼ਨ ਅਤੇ ਹੋਰ ਲਾਭ ਬੰਦ ਕੀਤੇ ਜਾਣਗੇ
ਚੰਡੀਗੜ੍ਹ, 2 ਜੁਲਾਈ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਖ਼ਤਰਨਾਕ ਅਪਰਾਧੀ ਮੁਖਤਾਰ ਅੰਸਾਰੀ ਦੇ ਆਰਾਮਪ੍ਰਸਤੀ ਠਹਿਰਾਅ ‘ਤੇ ਖਰਚੇ ਗਏ 55 ਲੱਖ ਰੁਪਏ ਸੂਬਾ ਸਰਕਾਰ ਅਦਾ ਨਹੀਂ ਕਰੇਗੀ ਅਤੇ ਇਹ ਪੈਸਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਇੱਕ ਗੰਭੀਰ ਅਪਰਾਧ ਹੈ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ, ਦੋਵਾਂ ਨੇ ਬਦਨਾਮ ਗੈਂਗਸਟਰ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਐਸ਼ਪ੍ਰਸਤੀ ਨਾਲ ਰਹਿਣ ਦੀ ਖੁੱਲ੍ਹ ਦਿੱਤੀ ਜਿਸ ਦੇ ਕਾਰਨ ਉਹ ਬਿਹਤਰ ਢੰਗ ਨਾਲ ਜਾਣਦੇ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦਾ ਪੈਸਾ ਇਸ ਤਰ੍ਹਾਂ ਬਰਬਾਦ ਕਿਉਂ ਹੋਣ ਦੇਵੇ ਜਦਕਿ ਉਸ ਸਮੇਂ ਸੱਤਾ ‘ਚ ਰਹਿਣ ਵਾਲਿਆਂ ਨੇ ਅੰਸਾਰੀ ਨਾਲ ਆਪਣੀ ਸਾਂਝ-ਭਿਆਲੀ ਪੁਗਾਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਾਂ ਦੇ ਪੈਸੇ ਦੀ ਨਿਰਲੱਜਤਾ ਨਾਲ ਕੀਤੀ ਗਈ ਲੁੱਟ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਹੀ ਇਸ ਬਾਰੇ ਭਲੀ ਭਾਂਤ ਜਾਣਦੀਆਂ ਹੋਣਗੀਆਂ ਕਿ ਇਸ ਬਦਨਾਮ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਪੂਰੀਆਂ ਸੁੱਖ-ਸਹੂਲਤਾਂ ਨਾਲ ਕਿਉਂ ਰੱਖਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਰਾਮਦਾਇਕ ਠਹਿਰ ਯਕੀਨੀ ਬਣਾਉਣ ਤੋਂ ਇਲਾਵਾ ਇਹ ਯਕੀਨੀ ਬਣਾਇਆ ਕਿ ਇਸ ਕੱਟੜ ਅਪਰਾਧੀ ਨੂੰ ਜੇਲ੍ਹ ਦੇ ਅੰਦਰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਪਾਸਾ ਵੱਟਿਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਉਸ ਸਮੇਂ ਦੀ ਸਰਕਾਰ ਨੇ ਰੋਪੜ ਜੇਲ੍ਹ ਵਿੱਚ ਬੰਦ ਇਸ ਅਪਰਾਧੀ ਦੇ ਹਿੱਤ ਮਹਿਫੂਜ਼ ਰੱਖਣ ਲਈ ਟੈਕਸ ਭਰਨ ਵਾਲਿਆਂ ਦੇ 55 ਲੱਖ ਰੁਪਏ ਖਰਚ ਕੀਤੇ ਸਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਬੇਰਹਿਮੀ ਨਾਲ ਕੀਤੀ ਜਾਣ ਵਾਲੀ ਅਜਿਹੀ ਲੁੱਟ ਪੂਰੀ ਤਰ੍ਹਾਂ ਗੈਰਵਾਜਬ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਪੈਸੇ ਦੀ ਸ਼ਰੇਆਮ ਲੁੱਟ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਰੰਧਾਵਾ ਨੂੰ ਇਹ ਪੈਸਾ ਆਪਣੀ ਜੇਬ ਵਿੱਚੋਂ ਭਰਨਾ ਪਵੇਗਾ ਨਹੀਂ ਤਾਂ ਇਸ ਰਾਸ਼ੀ ਦੀ ਵਸੂਲੀ ਲਈ ਉਨ੍ਹਾਂ ਦੀਆਂ ਪੈਨਸ਼ਨਾਂ ਅਤੇ ਹੋਰ ਲਾਭ ਬੰਦ ਕਰ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਉਨ੍ਹਾਂ ਦੇ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।

Advertisement
Advertisement
Advertisement
Advertisement
Scroll to Top