Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:07 am

+91 90915 01313 , +91 90916 01313

punjabbanni@gmail.com
punjabbani@yahoo.com

ਭਾਜਪਾ ਦੇ ਉਮੀਦਵਾਰ ਵਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ : ਮਹਿਤਾ

ਭਾਜਪਾ ਦੇ ਉਮੀਦਵਾਰ ਵਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ : ਮਹਿਤਾ

ਭਾਜਪਾ ਦੇ ਉਮੀਦਵਾਰ ਵਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ : ਮਹਿਤਾ
ਪਟਿਆਲਾ : ਨਗਰ ਨਿਗਮ ਚੋਣਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਜਿ਼ਲ੍ਹਾ ਪ੍ਰਧਾਨ ਅਤੇ ਵਾਰਡ ਨੰਬਰ 34 ਤੋਂ ਉਮੀਦਵਾਰ ਤਜਿੰਦਰ ਮਹਿਤਾ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰ ਵਲੋਂ ਬੂਥ ਦੇ ਅੰਦਰ ਹੰਗਾਮਾ ਕੀਤਾ ਗਿਆ ਹੈ । ਵੋਟਰਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਭਾਜਪਾ ਵਲੋਂ ਬਾਹਰੀ ਵਿਅਕਤੀਆਂ ਨੂੰ ਬੂਥ ਦੇ ਬਾਹਰ ਖੜ੍ਹਾ ਕੀਤਾ ਜਾ ਰਿਹਾ ਹੈ । ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਨੀਲ ਨਈਅਰ ਨੇ ਸੱਤਾ ਧਿਰ `ਤੇ ਦੋਸ਼ ਲਗਾਉਂਦਾ ਹੋਇਆ ਆਸ਼ਰਮ ਵਿਚ ਬਣੇ ਬੂਥ ਦੀ ਛੱਤ `ਤੇ ਚੜ ਖੁਦਕੁਸ਼ੀ ਕਰਨ ਦੀ ਕੋਸਿਸ਼ ਕੀਤੀ । ਭਾਜਪਾ ਉਮੀਦਵਾਰ ਨੇ ਦੋਸ ਲਗਾਇਆ ਕਿ ਸੱਤਾ ਧਿਰ ਵਲੋਂ ਜਾਅਲੀ ਵੋਟਾਂ ਪਵਾਈਆਂ ਜਾ ਰਹੀਆਂ ਹਨ ਅਤੇ ਪੁਲਸ ਵਲੋਂ ਧੱਕਾ ਕਰਨ ਵਾਲਿਆਂ ਦਾ ਸਾਥ ਦਿਤਾ ਜਾ ਰਿਹਾ ਹੈ । ਇਸ ਹੰਗਾਮੇ ਦੌਰਾਨ ਸੁਰੱਖਿਆ ਬਲਾਂ ਵਲੋਂ ਬੂਥ ਦਾ ਗੇਟ ਬੰਦ ਕਰ ਕੇ ਵੋਟਿੰਗ ਕੁਝ ਦੇਰ ਲਈ ਰੋਕ ਦਿਤੀ ਗਈ ਹੈ । ਪਟਿਆਲਾ ਨਗਰ ਨਿਗਮ ਲਈ ਅੱਜ ਪੈ ਰਹੀਆਂ ਵੋਟਾਂ ਦੌਰਾਨ ਤੜਕੇ ਹੀ ਸ਼ਹਿਰ ਦੇ ਵਾਰਡ ਨੰਬਰ 40 ਵਿਚ ਪੱਥਰਬਾਜ਼ੀ ਹੋਣ ਦੀ ਸੂਚਨਾ ਮਿਲੀ ਹੈ । ਵਾਰਡ 40 ਤੋਂ ਭਾਜਪਾ ਉਮੀਦਵਾਰ ਅਨੂਜ ਖੋਸਲਾ ਨੇ ਦੋਸ਼ ਲਗਾਇਆ ਕਿ ਉਹ ਤੜਕਸਾਰ ਸਵੇਰੇ ਅਪਣੇ ਬੂਥ `ਤੇ ਫ਼ਾਰਮ ਦੇਣ ਲਈ ਪਰਵਾਰ ਸਮੇਤ ਜਾ ਰਹੇ ਸਨ ਤਾਂ ਇਸੇ ਦੌਰਾਨ ਹੀ ਸਰਕਾਰੀ ਸਕੂਲ ਵਿਚ ਬਣੇ ਬੂਥ ਦੇ ਸਾਹਮਣੇ ਤੋਂ ਕੁਝ ਬਦਮਾਸ਼ਾਂ ਦਾ ਗਰੁੱਪ ਆਇਆ ਅਤੇ ਉਨ੍ਹਾਂ ਤੇ ਪੱਥਰ ਮਾਰਨੇ ਸ਼ੁਰੂ ਕਰ ਦਿਤੇ । ਇਸ ਦੌਰਾਨ ਬੀ. ਐਸ. ਐਫ਼. ਵਲੋਂ ਵੀ ਪੱਥਰਬਾਜ਼ਾਂ ਨੂੰ ਮੌਕੇ ਤੋਂ ਭਜਾਇਆ ਗਿਆ ਅਤੇ ਪੁਲਿਸ ਵੀ ਮੌਕੇ `ਤੇ ਪੁੱਜੀ।

Advertisement
Advertisement
Advertisement
Advertisement
Scroll to Top