ਪਠਾਨਕੋਟ ਪੁਲਸ ਨੇ ਦੇ ਪਿਸਤੌਲਾਂ ਤੇ 4 ਮੈਗਜੀਨਾਂ ਅਤੇ ਹੋਰ ਦੋ ਹਥਿਆਰਾਂ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 December, 2024, 01:39 PM

ਪਠਾਨਕੋਟ ਪੁਲਸ ਨੇ ਦੇ ਪਿਸਤੌਲਾਂ ਤੇ 4 ਮੈਗਜੀਨਾਂ ਅਤੇ ਹੋਰ ਦੋ ਹਥਿਆਰਾਂ ਸਮੇਤ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪਠਾਨਕੋਟ : ਪੰਜਾਬ ਦੇ ਸ਼ਹਿਰ ਪਠਾਨਕੋਟ ਪੰਜਾਬ ਦੀ ਪੁਲਸ ਨੇ ਭਰੋਸੇਯੋਗ ਸੂਚਨਾ ਦੇ ਅਧਾਰ `ਤੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਦੋ ਪਿਸਤੌਲ, ਚਾਰ ਮੈਗਜ਼ੀਨ ਅਤੇ 14 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ । ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਸਬੰਧ ਵਿੱਚ ਐਫ. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਹਥਿਆਰਾਂ ਦੇ ਮੂਲ ਦਾ ਪਤਾ ਲਗਾਉਣ ਅਤੇ ਨੈਟਵਰਕ ਵਿੱਚ ਸ਼ਾਮਲ ਹੋਰ ਸ਼ੱਕੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੇ ਮਿਸ਼ਨ ਵਿੱਚ ਅਡੋਲ ਹੈ ।