Breaking News ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾਸਪੀਕਰ ਸੰਧਵਾਂ ਵੱਲੋਂ ਨਾਭਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਵਿਸ਼ਵਕਰਮਾ ਭਵਨ ਦਾ ਉਦਘਾਟਨਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪ੍ਰੋ. ਜਸਵੀਰ ਕੌਰ ਸ਼ੇਰਗਿੱਲ ਨੇ ਮਾਰਕੀਟ ਕਮੇਟੀ ਦਿੜ੍ਹਬਾ ਦੇ ਚੇਅਰਪਰਸਨ ਵਜੋ ਅਹੁਦਾ ਸੰਭਾਲਿਆਡਾ. ਬਲਬੀਰ ਸਿੰਘ ਵੱਲੋਂ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾਪਟਿਆਲਾ ਪੁਲਿਸ ਨੇ ਰਾਤ ਸਮੇਂ ਗਸ਼ਤ ਕਰਕੇ ਨੱਪੀ ਅਪਰਾਧੀਆਂ ਦੀ ਪੈੜਪੰਜਾਬੀ ਯੂਨੀਵਰਸਿਟੀ ਦਾ ਨਾਮ ਅਤੇ ਲੋਗੋ ਵਰਤ ਕੇ ਕੁੱਝ ਵੈਬਸਾਈਟਾਂ ਦਾਖ਼ਲਿਆਂ ਲਈ ਕਰ ਰਹੀਆਂ ਹਨ ਗੁਮਰਾਹ

ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ 'ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ : ਡਾ. ਬਲਜੀਤ ਕੌਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 21 December, 2024, 03:46 PM

ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ : ਡਾ. ਬਲਜੀਤ ਕੌਰ
ਕਿਹਾ, ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਕੈਂਪ
ਡਾ. ਬਲਜੀਤ ਕੌਰ ਨੇ ਦਿਵਿਆਗਜਨਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਲਈ ਕੈਂਪਾਂ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਗਜਨਾਂ ਦੀ ਭਲਾਈ ਲਈ ਕਾਰਜਸ਼ੀਲ
ਚੰਡੀਗੜ੍ਹ, 21 ਦਸੰਬਰ : ਪੰਜਾਬ ਸਰਕਾਰ ਵੱਲੋਂ ਯੂ. ਡੀ. ਆਈ. ਡੀ. ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ । ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫੀਸਦੀ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਦੀ ਦਿਵਿਆਂਗਤਾ ਯੂ. ਡੀ. ਆਈ. ਡੀ. ਕਾਰਡ ਵਿੱਚ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂ. ਡੀ. ਆਈ. ਡੀ.) ਜਨਰੇਟ ਕੀਤੇ ਜਾਂਦੇ ਹਨ ।
ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਜਨਾਂ ਦੀ ਭਲਾਈ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਯੂ. ਡੀ. ਆਈ. ਡੀ ਕਾਰਡ ਵਿੱਚ ਤਰੁੱਟੀਆਂ ਦੂਰ ਕਰਨ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ । ਇਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਤਰਨ ਤਾਰਨ ਵਿਖੇ ਹੋਏ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਸਲਾਨਾ ਸਮਾਗਮ ਵਿਖੇ ਯੂ. ਡੀ. ਆਈ. ਡੀ. ਕਾਰਡ ਵਿੱਚ ਦਰੁੱਸਤੀਆਂ ਕਰਨ ਸਬੰਧੀ ਮੰਗ ਰੱਖੀ ਗਈ ਸੀ ਜਿਸ ਨੂੰ ਪੂਰਾ ਕਰਦਿਆਂ ਮੰਤਰੀ ਵੱਲੋਂ ਫੌਰੀ ਅਮਲੀ ਜਾਮਾ ਪਹਿਨਾਇਆ ਗਿਆ ਹੈ । ਕੈਬਨਿਟ ਮੰਤਰੀ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਆਪਣੇ ਜਿਲ੍ਹੇ ਦੇ ਸਿਵਲ ਸਰਜਨ ਨਾਲ ਤਾਲਮੇਲ ਕਰਕੇ ਜਿਲ੍ਹਾ ਪੱਧਰ ਤੇ ਵਿਸ਼ੇਸ ਕੈਂਪ ਆਯੋਜਿਤ ਕਰਨ ਲਈ ਵੀ ਹਦਾਇਤ ਕੀਤੀ ਤਾਂ ਜ਼ੋ ਦਿਵਿਆਂਗਜਨ ਸਰਕਾਰੀ ਸਕੀਮਾਂ ਦਾ ਲਾਭ ਲੈ ਸਕਣ । ਉਨ੍ਹਾਂ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ । ਜਿਹੜੇ ਦਿਵਿਆਂਗਜਨਾਂ ਦੇ ਯੂ. ਡੀ. ਆਈ. ਡੀ. ਅੱਪਡੇਟ ਨਹੀ ਹੋਏ ਹਨ, ਉਹ ਆਪਣੇ ਦਿਵਿਆਂਗ ਸਰਟੀਫਿਕੇਟ ਸਮੇਤ ਅਧਾਰ ਕਾਰਡ ਲਿਆ ਕੇ ਯੂ. ਡੀ. ਆਈ. ਡੀ. ਕਾਰਡ ਦਰੁੱਸਤ ਕਰਵਾ ਸਕਦੇ ਹਨ ।