Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:09 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਪਟਿਆਲਾ, ਘੱਗਾ ਤੇ ਭਾਦਸੋਂ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਸਮੇਤ ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਲਈ ਅਮਨ-ਅਮਾਨ ਨਾਲ ਪਈਆਂ ਵੋਟਾਂ

ਨਗਰ ਨਿਗਮ ਪਟਿਆਲਾ, ਘੱਗਾ ਤੇ ਭਾਦਸੋਂ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਸਮੇਤ ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਲਈ ਅਮਨ-ਅਮਾਨ ਨਾਲ ਪਈਆਂ ਵੋਟਾਂ

ਨਗਰ ਨਿਗਮ ਪਟਿਆਲਾ, ਘੱਗਾ ਤੇ ਭਾਦਸੋਂ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਸਮੇਤ ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ ਲਈ ਅਮਨ-ਅਮਾਨ ਨਾਲ ਪਈਆਂ ਵੋਟਾਂ
-ਦੋਵੇਂ ਆਬਜ਼ਰਵਰਾਂ ਸਮੇਤ ਡੀ. ਸੀ. ਤੇ ਐਸ. ਐਸ. ਪੀ. ਨੇ ਚੋਣ ਅਮਲ ਦਾ ਲਿਆ ਜਾਇਜ਼ਾ
-ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਨ ਲਈ ਵੋਟਰਾਂ ਤੇ ਚੋਣ ਅਮਲੇ ਦਾ ਧੰਨਵਾਦ : ਡਾ. ਪ੍ਰੀਤੀ ਯਾਦਵ
-ਪਟਿਆਲਾ ਜ਼ਿਲ੍ਹੇ ‘ਚ ਵੋਟਾਂ ਸੁਤੰਤਰ ਤੇ ਨਿਰਵਿਘਨ ਢੰਗ ਨਾਲ ਸੰਪੰਨ ਹੋਈਆਂ : ਡਾ. ਨਾਨਕ ਸਿੰਘ
ਪਟਿਆਲਾ, 21 ਦਸੰਬਰ : ਪਟਿਆਲਾ ਨਗਰ ਨਿਗਮ ਦੀਆਂ 45 ਵਾਰਡਾਂ ਸਮੇਤ ਨਗਰ ਪੰਚਾਇਤ ਘੱਗਾ ਦੀਆਂ 12 ਅਤੇ ਭਾਦਸੋਂ ਨਗਰ ਪੰਚਾਇਤ ਦੀਆਂ 11 ਵਾਰਡਾਂ ਲਈ ਆਮ ਚੋਣਾਂ ਅਤੇ ਰਾਜਪੁਰਾ, ਨਾਭਾ ਅਤੇ ਪਾਤੜਾਂ ਦੀ ਇੱਕ-ਇੱਕ ਵਾਰਡ ਦੀ ਉਪ ਚੋਣ ਲਈ ਅੱਜ ਵੋਟਾਂ ਪੈਣ ਦਾ ਪੂਰਾ ਅਮਲ ਨਿਰਵਿਘਨ, ਸਫ਼ਲਤਾ ਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹ ਗਿਆ । ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਨਾਲ ਪੁਆਈਆਂ ਗਈਆਂ ਵੋਟਾਂ ਦੀ ਗਿਣਤੀ ਸ਼ਾਮ ਸਮੇਂ ਵੋਟਾਂ ਪੈਣ ਦਾ ਅਮਲ ਮੁਕੰਮਲ ਹੋਣ ਬਾਅਦ ਸਬੰਧਤ ਪੋਲਿੰਗ ਸਟੇਸ਼ਨਾਂ ਵਿਖੇ ਹੀ ਕਰਵਾਈ ਗਈ ਅਤੇ ਨਤੀਜੇ ਮੌਕੇ ‘ਤੇ ਹੀ ਐਲਾਨ ਦਿੱਤੇ ਗਏ।
ਸਮੁੱਚੇ ਚੋਣ ਅਮਲ ਦਾ ਜਾਇਜ਼ਾ ਲੈਣ ਲਈ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਨਗਰ ਨਿਗਮ ਚੋਣਾਂ ਦੇ ਆਬਜ਼ਰਵਰ ਤੇ ਸਹਿਕਾਰਤਾ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਅਤੇ ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਲਈ ਚੋਣ ਆਬਜ਼ਰਵਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗਾਂ ਦੇ ਵਿਸ਼ੇਸ਼ ਸਕੱਤਰ ਹਰਬੀਰ ਸਿੰਘ ਨੇ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ।
ਇਸੇ ਦੌਰਾਨ ਪਟਿਆਲਾ ਦੇ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਵੀ ਕਈ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਅਮਲੇ ਤੇ ਪੋਲਿੰਗ ਏਜੰਟਾਂ ਨਾਲ ਗੱਲਬਾਤ ਕਰਕੇ ਚੋਣ ਅਮਲ ਦਾ ਨਿਰੀਖਣ ਕੀਤਾ ।
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਚੋਣ ਅਮਲ ਨੂੰ ਨਿਰਵਿਘਨ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਮੂਹ ਵੋਟਰਾਂ ਸਮੇਤ ਚੋਣ ਅਮਲੇ ਤੇ ਪੁਲਿਸ ਫੋਰਸ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸਿਵਲ ਪ੍ਰਸ਼ਾਸਨ ਤੇ ਜ਼ਿਲ੍ਹਾ ਪੁਲਿਸ ਨੇ ਇਹ ਚੋਣਾਂ ਪੂਰੀ ਤਰ੍ਹਾਂ ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਹਨ। ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਇਹ ਵੋਟਾਂ ਸੁਤੰਤਰ ਤੇ ਸ਼ਾਂਤਮਈ ਢੰਗ ਨਾਲ ਸੰਪੰਨ ਹੋਈਆਂ ਹਨ, ਜਿਸ ਲਈ ਉਹ ਸਮੂਹ ਵੋਟਰਾਂ ਤੇ ਉਮੀਦਵਾਰਾਂ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ ਕਰਦੇ ਹਨ । ਚੋਣਾਂ ਦੌਰਾਨ ਏ. ਡੀ. ਸੀ. (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਨਗਰ ਨਿਗਮ ਵਾਰਡਾਂ ਦੇ ਰਿਟਰਨਿੰਗ ਅਧਿਕਾਰੀਆਂ ਨਮਨ ਮਾਰਕੰਨ, ਮਨਜੀਤ ਕੌਰ, ਰਿਚਾ ਗੋਇਲ ਅਤੇ ਡਾ. ਇਸਮਤ ਵਿਜੇ ਸਿੰਘ ਸਮੇਤ ਨਗਰ ਪੰਚਾਇਤ ਭਾਦਸੋਂ ਦੇ ਆਰ.ਓ. ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਨਗਰ ਪੰਚਾਇਤ ਘੱਗਾ ਦੇ ਆਰ. ਓ. ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਤੇ ਪਾਤੜਾਂ ਦੀ ਇੱਕ ਵਾਰਡ ਦੇ ਆਰ.ਓ. ਐਸ. ਡੀ. ਐਮ. ਅਸ਼ੋਕ ਕੁਮਾਰ ਸਮੇਤ ਨਾਭਾ ਤੇ ਰਾਜਪੁਰਾ ਦੀਆਂ ਇੱਕ-ਇੱਕ ਵਾਰਡਾਂ ਦੇ ਆਰ. ਓਜ. ਨਾਲ ਵੀ ਤਾਲਮੇਲ ਕੀਤਾ ।

Advertisement
Advertisement
Advertisement
Advertisement
Scroll to Top