Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:10 am

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਪੰਚਾਇਤ ਘੱਗਾ ਦੀ ਚੋਣ 'ਚ ਆਪ ਦੇ 8, ਆਜ਼ਾਦ 4 ਤੇ ਕਾਂਗਰਸ ਦਾ 1 ਉਮੀਦਵਾਰ ਜੇਤੂ

ਨਗਰ ਪੰਚਾਇਤ ਘੱਗਾ ਦੀ ਚੋਣ 'ਚ ਆਪ ਦੇ 8, ਆਜ਼ਾਦ 4 ਤੇ ਕਾਂਗਰਸ ਦਾ 1 ਉਮੀਦਵਾਰ ਜੇਤੂ

ਨਗਰ ਪੰਚਾਇਤ ਘੱਗਾ ਦੀ ਚੋਣ ‘ਚ ਆਪ ਦੇ 8, ਆਜ਼ਾਦ 4 ਤੇ ਕਾਂਗਰਸ ਦਾ 1 ਉਮੀਦਵਾਰ ਜੇਤੂ
-ਭਾਦਸੋਂ ਨਗਰ ਪੰਚਾਇਤ ‘ਚ ਆਪ ਦੇ 5, ਆਜ਼ਾਦ 3 ਤੇ ਬੀ.ਜੇ.ਪੀ. ਦੇ 2 ਤੇ ਅਕਾਲੀ ਦਲ ਦਾ 1 ਉਮੀਦਵਾਰ ਜੇਤੂ
-ਰਾਜਪੁਰਾ, ਨਾਭਾ ਤੇ ਪਾਤੜਾਂ ਨਗਰ ਕੌਂਸਲਾਂ ਦੀਆਂ ਉਪ ਚੋਣਾਂ ‘ਚ ਆਪ ਦੇ ਉਮੀਦਵਾਰ ਜੇਤੂ
ਪਟਿਆਲਾ, 21 ਦਸੰਬਰ : ਨਗਰ ਪੰਚਾਇਤ ਘੱਗਾ ਦੀਆਂ 12 ਵਾਰਡਾਂ ਲਈ 77.06 ਫ਼ੀਸਦੀ ਵੋਟਿੰਗ ਹੋਈ ਹੈ ਜਦਕਿ ਭਾਦਸੋਂ ਨਗਰ ਪੰਚਾਇਤ ਦੀਆਂ 11 ਵਾਰਡਾਂ ਲਈ 74.26 ਫ਼ੀਸਦੀ ਵੋਟਾਂ ਪਈਆਂ ਹਨ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਰਾਜਪੁਰਾ, ਨਾਭਾ ਤੇ ਪਾਤੜਾਂ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਪੰਚਾਇਤ ਘੱਗਾ ਦੀ ਚੋਣ ‘ਚ ਆਪ ਦੇ 8, ਆਜ਼ਾਦ 4 ਤੇ ਕਾਂਗਰਸ ਦਾ 1 ਉਮੀਦਵਾਰ ਜੇਤੂ ਰਹਿਣ ਸਮੇਤ ਭਾਦਸੋਂ ਨਗਰ ਪੰਚਾਇਤ ‘ਚ ਆਪ ਦੇ 5, ਆਜ਼ਾਦ 3 ਤੇ ਬੀ. ਜੇ. ਪੀ. ਦੇ 2 ਤੇ ਅਕਾਲੀ ਦਲ ਦਾ 1 ਉਮੀਦਵਾਰ ਜੇਤੂ ਰਹੇ ਹਨ ।
ਨਗਰ ਪੰਚਾਇਤ ਘੱਗਾ ਦੇ ਆਰ. ਓ. ਐਸ. ਡੀ. ਐਮ. ਸਮਾਣਾ ਤਰਸੇਮ ਚੰਦ ਨੇ ਦੱਸਿਆ ਕਿ ਇੱਥੇ ਵਾਰਡ ਨੰਬਰ 1 ਅਜ਼ਾਦ ਉਮੀਦਵਾਰ ਕੁਲਦੀਪ ਕੌਰ, 2 ਨੰਬਰ ਵਾਰਡ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਵਿਰੋਧ ਜੇਤੂ ਰਹੇ ਸਨ। 3 ਨੰਬਰ ਵਾਰਡ ਤੋਂ ਆਪ ਦੀ ਕੁਲਵਿੰਦਰ ਕੌਰ, 4 ਨੰਬਰ ਵਾਰਡ ਤੋਂ ਆਪ ਦੇ ਸ਼ਕਤੀ ਗੋਇਲ, 5 ਨੰਬਰ ਵਾਰਡ ਤੋਂ ਆਜ਼ਾਦ ਤਰਵਿੰਦਰ ਸਿੰਘ, 6 ਨੰਬਰ ਵਾਰਡ ਤੋਂ ਆਪ ਦੇ ਜਸਵੰਤ ਸਿੰਘ, 7 ਨੰਬਰ ਵਾਰਡ ਤੋਂ ਆਪ ਦੇ ਬਲਜੀਤ ਕੌਰ, 8 ਨੰਬਰ ਵਾਰਡ ਤੋਂ ਆਜ਼ਾਦ ਹਰਮੇਲ ਸਿੰਘ, 9 ਨੰਬਰ ਵਾਰਡ ਤੋਂ ਕਾਂਗਰਸ ਦੇ ਸੋਨੀ ਕੌਰ, 10 ਨੰਬਰ ਵਾਰਡ ਤੋਂ ਆਪ ਦੇ ਹਰਪਾਲ ਕੌਰ, 11 ਨੰਬਰ ਵਾਰਡ ਤੋਂ ਆਪ ਦੇ ਗੁਰਜੀਤ ਕੌਰ, 12 ਨੰਬਰ ਵਾਰਡ ਤੋਂਆਪ ਦੇ ਮਿੱਠੂ ਸਿੰਘ ਤੇ 13 ਨੰਬਰ ਵਾਰਡ ਤੋਂ ਆਜ਼ਾਦ ਅਮਨਦੀਪ ਕੌਰ ਜੇਤੂ ਰਹੇ ਹਨ ।
ਨਗਰ ਪੰਚਾਇਤ ਭਾਦਸੋਂ ਦੇ ਆਰ. ਓ. ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਇੱਥੇ ਵਾਰਡ ਨੰਬਰ 1 ਤੋਂ ਆਪ ਦੇ ਰੁਪਿੰਦਰ ਸਿੰਘ, ਵਾਰਡ ਨੰਬਰ 2 ਤੋਂ ਭਾਰਤੀ ਜਨਤਾ ਪਾਰਟੀ ਦੇ ਕਿਰਨ ਗੁਪਤਾ, ਵਾਰਡ ਨੰਬਰ 3 ਤੋਂ ਆਜ਼ਾਦ ਗੁਰਜੋਗਾ ਸਿੰਘ, ਵਾਰਡ ਨੰਬਰ 4 ਤੋਂ ਆਪ ਦੇ ਬਲਜਿੰਦਰ ਕੌਰ, ਵਾਰਡ ਨੰਬਰ 5 ਤੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰੇਮ ਚੰਦ, ਵਾਰਡ ਨੰਬਰ 6 ਤੋਂ ਭਾਰਤੀ ਜਨਤਾ ਪਾਰਟੀ ਦੇ ਅਮਰਜੀਤ ਸਿੰਘ, ਵਾਰਡ ਨੰਬਰ 7 ਆਜ਼ਾਦ ਹਰਸ਼ਿਤ, ਵਾਰਡ ਨੰਬਰ 8 ਤੋਂ ਆਪ ਦੇ ਸਤਵਿੰਦਰ ਕੌਰ, ਵਾਰਡ ਨੰਬਰ 9 ਤੋਂ ਆਜ਼ਾਦ ਨਿਰਮਲਾ ਰਾਣੀ, ਵਾਰਡ ਨੰਬਰ 10 ਤੋਂ ਆਪ ਦੀ ਮਧੂ ਬਾਲਾ ਅਤੇ 11 ਤੋਂ ਆਪ ਦੇ ਸਤਨਾਮ ਸਿੰਘ ਜੇਤੂ ਰਹੇ ਹਨ ।
ਪਾਤੜਾਂ ਦੀ 16 ਨੰਬਰ ਵਾਰਡ ਦੇ ਆਰ.ਓ. ਐਸ. ਡੀ. ਐਮ. ਅਸ਼ੋਕ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਕ੍ਰਿਸ਼ਨ ਕੁਮਾਰ ਨੇ ਜਿੱਤ ਹਾਸਲ ਕੀਤੀ ਅਤੇ ਇੱਥੇ 67 ਫ਼ੀਸਦੀ ਵੋਟਾਂ ਪਈਆਂ ਹਨ। ਨਾਭਾ ਦੀ ਵਾਰਡ ਨੰਬਰ 6 ਦੇ ਰਿਟਰਨਿੰਗ ਅਫ਼ਸਰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਆਪ ਹਿਤੇਸ਼ ਖੱਟਰ ਨੇ ਜਿੱਤ ਹਾਸਲ ਕੀਤੀ, ਜਦੋਂਕਿ ਰਾਜਪੁਰਾ ਦੀ ਵਾਰਡ ਨੰਬਰ 2 ਦੇ ਆਰ.ਓ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਸੁਖਚੈਨ ਸਿੰਘ ਸਰਵਾਰਾ ਨੇ ਜਿੱਤ ਹਾਸਲ ਕੀਤੀ ਹੈ ।

Advertisement
Advertisement
Advertisement
Advertisement
Scroll to Top