Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:48 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕੀਤਾ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਖੇ ਤਾਇਨਾਤ ਮਾਲ ਪਟਵਾਰੀ ਹਰਜੀਤ ਰਾਏ ਨੂੰ 4,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਟਾਲਾ ਤਹਿਸੀਲ ਦੇ ਪਿੰਡ ਨਸੀਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਇੱਕ ਆਨ ਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਉਪਰੋਕਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਇਸ ਬਾਰੇ ਪ੍ਰਾਪਤ ਸ਼ਿਕਾਇਤ ਦੀ ਤਫਤੀਸ਼ ਦੌਰਾਨ ਇਹ ਪਾਇਆ ਗਿਆ ਕਿ ਉਕਤ ਪਟਵਾਰੀ ਨੇ ਜੱਦੀ ਜ਼ਮੀਨ ਦਾ ਇੰਤਕਾਲ ਰੋਕਣ ਬਦਲੇ 4,000 ਰੁਪਏ ਦੀ ਰਿਸ਼ਵਤ ਲਈ ਸੀ, ਜੋ ਕਿ ਪਟਵਾਰੀ ਨੇ ਪਹਿਲਾਂ ਸ਼ਿਕਾਇਤਕਰਤਾ ਦੇ ਭਤੀਜੇ ਦੇ ਹੱਕ ‘ਚ ਦਰਜ ਕੀਤੀ ਸੀ । ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ।

Advertisement
Advertisement
Advertisement
Advertisement
Scroll to Top